ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਸਬਜ਼ੀਆਂ ਵੇਚਣ ਵਾਲੀਆਂ ਰੇਹੜੀਆਂ ਆਦਿ ਦੇ ਨਹੀਂ ਬਣਾਏ ਜਾਣਗੇ ਹੋਰ ਪਾਸ : ਜ਼ਿਲਾ ਮੰਡੀ ਅਫ਼ਸਰ

कोविड-19 के संक्रमण से बचाव को लेकर सोशल डिस्टेंसिंग, मास्क का प्रयोग करने बारे जागरूक
ਹੁਸ਼ਿਆਰਪੁਰ / 17 ਅਪ੍ਰੈਲ / ਏਨ ਏਸ ਬੀ ਨਿਉਜ
ਜ਼ਿਲਾ ਮੰਡੀ ਅਫ਼ਸਰ ਸ਼੍ਰੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਘਰਾਂ ਵਿੱਚ ਸਬਜ਼ੀਆਂ ਅਤੇ ਫਲ ਵੇਚਣ ਵਾਲੀਆਂ ਰੇਹੜੀਆਂ ਅਤੇ ਟੈਪੂ ਆਦਿ ਦੇ ਹੋਰ ਕਰਫਿਊ ਪਾਸ ਨਹੀਂ ਬਣਾਏ ਜਾਣਗੇ। ਉਨਾਂ ਦੱਸਿਆ ਕਿ ਸਬਜ਼ੀ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖਰੀਦ ਵੀ ਸ਼ੁਰੂ ਹੋ ਰਹੀ ਹੈ ਅਤੇ ਉਕਤ ਰੇਹੜੀਆਂ ਆਦਿ ਦੇ ਪਹਿਲਾਂ ਹੀ ਲੋੜ ਮੁਤਾਬਕ ਪਾਸ ਬਣ ਚੁੱਕੇ ਹਨ। ਉਨਾਂ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਬਹੁਤ ਜ਼ਰੂਰੀ ਹੈ ਅਤੇ ਇਹ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਹੁਣ ਹੋਰ ਪਾਸ ਨਹੀਂ ਬਣਾਏ ਜਾਣਗੇ।