Site icon NewSuperBharat

ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ 60 ਨਵੇਂ ਸੈਂਪਲ : ਸਿਵਲ ਸਰਜਨ

ਹੁਸ਼ਿਆਰਪੁਰ / 22 ਮਈ / ਨਿਊ ਸੁਪਰ ਭਾਰਤ ਨਿਊਜ

ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 60 ਨਵੇਂ ਸੈਂਪਲ ਲਏ ਗਏ ਹਨ। ਉਨਾਂ ਦੱਸਿਆ ਕਿ ਹੁਣ ਤੱਕ 1770 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚੋਂ 1519 ਸੈਂਪਲ ਨੈਗੇਟਿਵ ਆਏ ਹਨ ਅਤੇ 119 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲੇ ਵਿੱਚ 103 ਕੋਰੋਨਾ ਪੋਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਉਨਾਂ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ 9 ਐਕਟਿਵ ਕੇਸ ਹਨ ਅਤੇ ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ।

ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘਰਾਂ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ ‘ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸੇ ਤਰਾਂ ਜਨਤਕ ਸਥਾਨਾਂ ‘ਤੇ ਥੂਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨਾਂ ਅਪੀਲ ਕਰਦਿਆਂ ਕਿਹਾ ਕਿ ਸਾਰੇ ਲੋਕ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ।

Exit mobile version