ਸ਼ੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ ‘ਤੇ ਕੀਤਾ ਜਾਵੇ ਸੰਪਰਕ
ਹੁਸ਼ਿਆਰਪੁਰ / 11 ਅਪ੍ਰੈਲ / ਏਨ ਏਸ ਬੀ ਨਿਉਜ
ਜ਼ਿਲਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲਾ ਬਾਲ ਸੁਰੱਖਿਆ ਯੂਨਿਟ ਅਤੇ ਚਾਈਲਡ ਹੈਲਪਲਾਈਨ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਪੂਰੀ ਤਰਾਂ ਨਾਲ ਤਤਪੱਰ ਹੈ।
ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਕਿਸੇ ਵੀ ਤਰਾਂ ਦੇ ਸ਼ੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਮਦਦ ਕੋਈ ਵੀ ਵਿਅਕਤੀ ਜਾਂ ਬੱਚਾ ਚਾਈਲਡ ਹੈਲਪਲਾਈਨ ਨੰਬਰ 1098 ਅਤੇ ਜ਼ਿਲਾ ਬਾਲ ਸੁਰੱਖਿਆ ਯੂਨਿਟ ਦੇ ਫੋਨ ਨੰਬਰ 98765-91722, 99880-83782, 98035-87761, 98151-25776 ‘ਤੇ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਇਹ ਦਫ਼ਤਰ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਚੱਲ ਰਿਹਾ ਹੈ, ਜਿਥੇ ਕਿ ਅਨਾਥ, ਬੇਸਹਾਰਾ ਅਤੇ ਸਮਾਜਿਕ ਪ੍ਰੇਸ਼ਾਨੀ ਦੇ ਸ਼ਿਕਾਰ ਬੱਚਿਆਂ ਲਈ ਚਿਲਡਰਨ ਹੋਮ ਵੀ ਸਥਾਪਿਤ ਹੈ।