ਜਿਲੇ ਵਿੱਚ ਨਵੇਂ ਨਿਯੁਕਤ ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ / 16 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਜਿਲੇ ਵਿੱਚ ਨਵੇਂ ਆਏ ਰਿਜਨਲ ਟਰਾਂਸਪੋਰਟ ਅਥਾਰਟੀ ਮੈਡਮ ਜੋਤੀ ਬਾਲਾ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ, ਸੂਚਨਾ ਅਫਸਰ ਅੰਮ੍ਰਿਤਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਹੈਰੀ ਵੱਲੋਂ ਉਨਾਂ ਨੂੰ ਸਨਮਾਨਤ ਕੀਤਾ ਗਿਆ।
ਮੈਡਮ ਜੋਤੀ ਬਾਲਾ ਨੇ ਕਿਹਾ ਕਿ ਉਨਾਂ ਦਾ ਸੁਭਾਗ ਹੈ ਕਿ ਗੁਰੂ ਦੀ ਨਗਰੀ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ ਅਤੇ ਪੂਰੀ ਤਨਦੇਹੀ, ਇਮਾਨਦਾਰੀ ਨਾਲ ਆਪਣਾ ਕੰਮ ਕਰਨਗੇ। ਉਨਾਂ ਕਿਹਾ ਕਿ ਦਫਤਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਰਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਕੰਮ ਸਮੇਂ ਸਿਰ ਕੀਤੇ ਜਾਣਗੇ।