ਡਿਪਟੀ ਕਮਿਸ਼ਨਰ ਵਲੋਂ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ **ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਤੇ ਦਿੱਤਾ ਜ਼ੋਰ
*ਮੁਫ਼ਤ ਡਾਕਟਰੀ ਸਲਾਹ ਲਈ ਡਾਇਲ ਕਰੋ 104 **ਫੇਸਬੁੱਕ ਤੇ ਲਾਈਵ ਹੋ ਕੇ ਡੀ.ਸੀ ਨੇ ਸਿਹਤ ਵਿਭਾਗ ਦੀਆਂ ਹਦਾਇਤਾ ਤੇ ਅਮਲ ਕਰਨ ਲਈ ਕਿਹਾ
ਅੰਮ੍ਰਿਤਸਰ / 16 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਸ: ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਨੇ ਬੀਤੀ ਸ਼ਾਮ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ ‘ਤੇ ਲਾਈਵ ਗੱਲਬਾਤ ਕਰਦੇ ਹੋਏ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ। ਉਨਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80ਫੀਸਦੀ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਦੇ ਹਾਂ। ਸ: ਢਿਲੋਂ ਨੇ ਸਿਹਤ ਵਿਭਾਗ ਵਲੋ ਜਾਰੀ ਹਦਾਇਤਾ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜਿਲਾ ਪ੍ਰਸ਼ਾਸ਼ਨ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਦੇਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਨੂੰ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ, ਜਿਸ ਦੀ ਉਹ ਭਵਿੱਖ ਵਿਚ ਵੀ ਪੂਰੀ ਆਸ ਕਰਦੇ ਹਨ। ਉਹਨਾਂ ਕਿਹਾ ਕਿ ਕਰੋਨਾ ਦੀ ਇਹ ਬਿਮਾਰੀ ਬਹੁਤ ਭਿਆਨਕ ਹੈ ਅਤੇ ਸਮਾਜਿਕ ਦੂਰੀ ਨਾ ਰੱਖਣ ਨਾਲ ਜਲਦੀ ਫੈਲਦੀ ਹੈ। ਇਸ ਲਈ ਹੀ ਪੰਜਾਬ ਸਰਕਾਰ ਨੇ ਇਨਾਂ ਸਬੰਧੀ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਕਰਾਉਣ ਲਈ ਆਦੇਸ਼ ਦਿੱਤੇ ਹੋਏ ਹਨ। ਸ: ਢਿਲੋਂ ਨੇ ਕਿਹਾ ਕਿ ਜੇਕਰ ਤੁਹਾਨੂੰ ਬੁਖ਼ਾਰ, ਖੰਗ ਜਾਂ ਗਲੇ ਦੀ ਕੋਈ ਵੀ ਤਕਲੀਫ ਹੋਵੇ ਤਾਂ ਸਰਕਾਰ ਵਲੋਂ ਜਾਰੀ ਕੀਤੇ ਗਏ ਨੰਬਰ 104 ‘ਤੇ ਡਾਇਲ ਕਰਕੇ ਮੁਫ਼ਤ ਡਾਕਟਰੀ ਸਹਾਇਤਾ ਵੀ ਪ੍ਰਾਪਤ ਕਰ ਸਕਦੇ ਹੋ।
ਡਿਪਟੀ ਕਮਿਸ਼ਨਰ ਨੇ ਅੱਜ ਫੇਸਬੁੱਕ ਤੇ ਲਾਈਵ ਹੋ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ”ਮਿਸ਼ਨ ਫਤਹਿ” ਨੂੰ ਸਫਲ ਕਰਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ, ਕਿ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿੱਚ ਕਿਸੇ ਵੀ ਤਰਾਂ ਦੇ ਇਕੱਠ ‘ਤੇ ਪੂਰਨ ਪਾਬੰਦੀ ਹੈ।ਉਨਾਂ ਕਿਹਾ ਕਿ ਸਮਾਜਿਕ ਸਮਾਗਮਾ,ਸੋਗ ਸਮਾਗਮਾਂ ਅਤੇ ਹੋਰ ਇਕੱਠ ਕਰਨ ਤੇ ਕਈ ਨਿਯਮ ਲਾਗੂ ਕੀਤੇ ਗਏ ਹਨ ਜਿਨਾਂ ਦੀ ਪਾਲਣਾ ਕਰਨਾ ਜਿਲੇ ਦੇ ਹਰ ਨਾਗਰਿਕ ਦਾ ਫਰਜ਼ ਹੈ। ਉਨਾਂ ਕਿਹਾ ਕਿ ਮਾਸਕ ਪਾਉਣਾ ਬੇਹੱਦ ਜਰੂਰੀ ਹੈ ਇਸ ਨਾਲ ਇੱਕ ਦੂਜੇ ਨੁੰ ਸੰਕਰਮਣ ਤੋ ਬਚਾਇਆ ਜਾ ਸਕਦਾ ਹੈ ਉਨਾਂ ਕਿਹਾ ਕਿ ਵਾਰ ਵਾਰ ਹੱਥ ਧੋਣੇ ਅਤੇ ਸੰਭਵ ਹੋਵੇ ਤਾਂ ਸੈਨੈਟਾਈਜਰ ਦੀ ਵਰਤੋ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੋਜੂਦਾ ਹਾਲਾਤ ਵਿਚ ਸਾਵਧਾਨੀਆਂ ਹੀ ਸੁਰੱਖਿਆਂ ਦਾ ਘੇਰਾ ਮਜਬੂਤ ਕਰ ਰਹੀਆ ਹਨ। ਉਨਾਂ ਜਿਲਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜੇਕਰ ਇਨਾਂ ਹਦਾਇਤਾ ਦੀ ਪਾਲਣਾ ਕਰਨ ਅਤੇ ਕਰਵਾਉਣ ਵਿਚ ਪੂਰੀ ਮਿਹਨਤ ਕਰਨ ਤਾਂ ਕਰੋਨਾ ਨੁੰ ਹਰਾਉਣਾ ਬੇਹੱਦ ਆਸਾਨ ਹੈ। ਡਿਪਟੀ ਕਮਿਸ਼ਨਰ ਦੇ ਇਸ ਫੇਸਬੁੱਕ ਲਾਈਵ ਪ੍ਰੋਗਰਾਮ ਨੂੰ ਸੋਸ਼ਲ ਮੀਡੀਆ ਉਤੇ ਵੱਡੀ ਗਿਣਤੀ ਵਿਚ ਵੇਖਿਆ ਅਤੇ ਪਸੰਦ ਕੀਤਾ ਗਿਆ।