ਅੰਮ੍ਰਿਤਸਰ / 15 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 60 ਵਿੱਚ ਪੈਂਦੇ ਇਲਾਕੇ ਲਾਹੌਰੀ ਗੇਟ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਲਾਹੌਰੀ ਗੇਟ ਵਿਖੇ ਪਹਿਲਾਂ ਵੀ ਟਿਊਬਵੈਲ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਫਿਰ ਵੀ ਪਾਣੀ ਦੀ ਕਾਫੀ ਸਮੱਸਿਆ ਪੇਸ਼ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਟਿਊਬਵੈਲ ਲੱਗਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ ਜੋ ਹੁਣ ਪੂਰਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਲੋਕਾਂ ਦੀ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ।
ਸ੍ਰੀ ਸੋਨੀ ਨੇ ਕਿਹਾ ਕਿ ਲਾਕਡਾਉਨ ਦੌਰਾਨ ਵੀ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੇਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਦੇ ਕਾਰਜ ਚੱਲਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੰਨਾਂ ਵਾਰਡਾਂ ਵਿੱਚ ਪਾਣੀ ਦੀ ਸਮੱਸਿਆ ਸੀ ਉਥੇ ਟਿਊਬਵੈਲ ਲਗਾ ਦਿੱਤੇ ਗੲ‘ੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਾਰੇ ਵਾਰਡਾਂ ਵਿੱਚ ਵਿਕਾਸ ਦੇ ਕਾਰਜ ਲੱਗਭੱਗ ਮੁਕੰਮਲ ਹੋਣ ਵਾਲੇ ਹਨ ਅਤੇ ਇਸ ਸਾਲ ਦੇ ਅੰਤ ਤੱਕ ਸਾਰੇ ਮੁਕੰਮਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਐਲ:ਈ:ਡੀ ਲਾਈਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਸ੍ਰੀ ਸੋਨੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਹਾਂਮਾਰੀ ਦੌਰਾਨ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ। ਉੋਨ੍ਹਾਂ ਕਿਹਾ ਕਿ ਮਾਸਕ ਲਗਾ ਕੇ ਅਸੀਂ 80 ਫੀਸਦੀ ਤੋਂ ਜਿਆਦਾ ਕਰੋਨਾ ਮਹਾਂਮਾਰੀ ਤੋਂ ਬਚਾ ਕਰ ਸਕਦੇ ਹਾਂ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਹੇਸ਼ ਖੰਨਾ, ਸੁਪ੍ਰੀਤ ਸਿੰਘ ਬੱਬਲੂ, ਲਾਲੀ ਸ਼ਾਹ, ਸ੍ਰੀ ਦੇਸ ਰਾਜ, ਸ੍ਰ ਬਚਨ ਸਿਘ ਵੀ ਹਾਜਰ ਸਨ।