Site icon NewSuperBharat

24 ਸਤੰਬਰ ਤੋਂ 30 ਸਤੰਬਰ ਤੱਕ ਲੱਗਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ- ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਣਬੀਰ ਸਿੰਘ ਮੁਧਲ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਦੇ ਅਧਿਕਾਰੀਆ ਨਾਲ ਮੀਟਿੰਗ ਕਰਦੇ ਹੋਏ।

ਅੰਮ੍ਰਿਤਸਰ / 5 ਅਗਸਤ / ਨਿਊ ਸੁਪਰ ਭਾਰਤ ਨਿਊਜ 

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਣਬੀਰ ਸਿੰਘ ਮੁਧਲ  ਵੱਲੋਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਦੇ ਅਧਿਕਾਰੀਆਂ (ਡਿਪਟੀ ਡਾਇਰੈਕਟਰ, ਡਿਪਟੀ ਸੀ.ਈ.ਓ ਅਤੇ ਜ਼ਿਲਾ ਰੋਜ਼ਗਾਰ ਅਫਸਰ) ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ   ਨੇ ਦੱਸਿਆ ਕਿ ਇਨਾ ਰੋਜ਼ਗਾਰ ਮੇਲਿਆਂ ਲਈ ਅੰਮ੍ਰਿਤਸਰ ਨੂੰ ਮਿਤੀ 18-8-2020  ਤੱਕ ਲਗਭਗ 4500 ਪ੍ਰਾਇਵੇਟ ਆਸਾਮੀਆਂ ਇੱਕਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ 24 ਸਤੰਬਰ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਇਨਾ ਆਸਾਮੀਆਂ ਦੀ ਜਾਣਕਾਰੀ ਰੋਜ਼ਗਾਰ ਵਿਭਾਗ ਦੀ ਵੈਬਸਾਇਟ www.pgrkam.com ਤੇ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਨੌਜਵਾਨ 28 ਅਗਸਤ ਤੋਂ 15 ਸਤੰਬਰ ਤੱਕ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ।

  ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੋਵਿਡ-19 ਦੀਆਂ ਗਾਇਡਲਾਇਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੀਤਾ ਜਾਵੇਗਾ।ਇਸ ਤੋਂ ਇਲਾਵਾ ਇਨਾਂ ਮੇਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਨ-ਲਾਇਨ ਇੰਟਰਵਿਊ ਵੀ ਕਰਵਾਈਆਂ ਜਾਣਗੀਆਂ ਤਾਂ ਜੋ ਜਿਹੜੀਆਂ ਕੰਪਨੀਆਂ ਆਨ-ਲਾਇਨ ਇੰਟਰਵਿਊ ਕਰਨੀਆਂ ਚਾਹੁੰਦੀਆਂ ਹਨ ਉਨਾਂ ਨੂੰ ਵੀ ਪੂਰਾ ਸਹਿਯੋਗ ਦਿੱਤਾ ਜਾ ਸਕੇ। ਉਨਾ ਨੇ ਰੋਜ਼ਗਾਰ ਬਿਓਰੋ ਦੇ ਅਧਿਕਾਰੀਆਂ ਤੋਂ ਮੇਲਿਆਂ ਦੀ ਤਿਆਰੀ ਦਾ ਜ਼ਾਇਜ਼ਾ ਲਿਆ ਅਤੇ ਰੋਜ਼ਗਾਰ ਮੇਲਿਆਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਤਾਂ ਜੋ ਰੋਜ਼ਗਾਰ ਮੇਲਿਆਂ ਦੇ ਟੀਚੇ ਸਮੇਂ ਸਿਰ ਪੂਰੇ ਕੀਤੇ ਜਾ ਸਕਣ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਜਸਵੰਤ ਰਾਏ ਜੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਨੂੰ 4500 ਆਸਾਮੀਆਂ ਇੱਕਠਾ ਕਰਨ ਅਤੇ ਲਗਭਗ 3000 ਪਲੇਸਮੈਂਟ ਦਾ ਟੀਚਾ ਦਿੱਤਾ ਗਿਆ ਹੈ। ਇਨਾਂ  ਰੋਜ਼ਗਾਰ ਮੇਲਿਆਂ ਦੀ ਪੂਰੀ ਜਾਣਕਾਰੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਸਮੇਂ ਸਮੇਂ ਸਿਰ ਵੱਖ ਵੱਖ ਮਾਧਿਅਮਾਂ ਰਾਹੀਂ ਨੌਜਵਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ।

Exit mobile version