ਮੈਡੀਕਲ ਕਾਲਜ ਵਿਚ 17 ਕੋਰੋਨਾ ਪਾਜ਼ੀਟਵ ਗਰਭਵਤੀ ਔਰਤਾਂ ਨੇ ਦਿੱਤਾ ਤੰਦਰੁਸਤ ਬੱਚਿਆਂ ਨੂੰ ਜਨਮ- ਹਿਮਾਸ਼ੂੰ

ਮੈਡੀਕਲ ਕਾਲਜ ਵਿਚ ਡਾਕਟਰਾਂ ਨਾਲ ਮੀਟਿੰਗ ਕਰਦੇ ਹੋਏ ਡਾ. ਹਿਮਾਸ਼ੂੰ ਅਗਰਵਾਲ
*ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਰਾਹੀਂ ਵੀ ਦਿੱਤੀ ਜਾ ਰਹੀ ਹੈ ਦਵਾਈ
ਅੰਮ੍ਰਿਤਸਰ / 06 ਅਗਸਤ / ਨਿਊ ਸੁਪਰ ਭਾਰਤ ਨਿਊਜ
ਕੋਰੋਨਾ ਦੌਰਾਨ ਸਥਾਨਕ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਜਣੇਪੇ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਸਦਕਾ ਹੁਣ ਤੱਕ ਹਸਪਤਾਲ ਵਿਚ 17 ਕੋਵਿਡ-19 ਪੀੜਤ ਗਰਭਵਤੀ ਮਹਿਲਾਵਾਂ ਵੱਲੋਂ ਤੰਦਰੁਸਤ ਬੱਚਿਆਂ ਨੂੰ ਜਨਮ ਦਿੱਤਾ ਗਿਆ ਗਿਆ ਹੈ, ਜੋ ਕਿ ਸਾਡੇ ਲਈ ਵੱਡੀ ਸੰਤੁਸ਼ਟੀ ਵਾਲੀ ਗੱਲ ਹੈ। ਅੱਜ ਸਥਾਨਕ ਹਸਪਤਾਲ ਵਿਚ ਕੋਵਿਡ ਕੇਸਾਂ ਦਾ ਵੇਰਵਾ ਲੈਣ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ ਨੇ ਇਹ ਖੁਲਾਸਾ ਕਰਦੇ ਕਿਹਾ ਕਿ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਕੀਤੀ ਇਸ ਪਹਿਲਕਦਮੀ ਨਾਲ ਨਵ ਜੰਮੇ ਬੱਚੇ ਵਾਇਰਸ ਦੇ ਪ੍ਰਭਾਵ ਤੋਂ ਅਮੁਕਤ ਰਹੇ ਹਨ, ਜਿਸ ਲਈ ਹਸਪਤਾਲ ਦਾ ਅਮਲਾ ਵਧਾਈ ਦਾ ਪਾਤਰ ਹੈ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀ ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ-ਮਸ਼ਵਰੇ ਲਈ ਗਾਇਨੀਕਾਲੋਜਿਸਟਸ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਵਿਡ -19 ਪਾਜ਼ੇਟਿਵ ਗਰਭਵਤੀ .ਔਰਤਾਂ ਦੇ ਜਣੇਪੇ ਲਈ ਸਾਰੇ ਜ਼ਿਲ•ਾ ਹਸਪਤਾਲਾਂ ਵਿੱਚ ਵੱਖਰੇ ਲੇਬਰ ਰੂਮ ਸਥਾਪਤ ਕੀਤੇ ਗਏ ਹਨ।
ਉਨਾਂ ਅੱਗੇ ਕਿਹਾ ਕਿ ਗਰਭ ਅਵਸਥਾ ਦੀ ਤੀਜੀ ਤਿਮਾਹੀ ਦੌਰਾਨ ਕੋਵਿਡ -19 ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਅਪ੍ਰੈਲ ਤੋਂ ਜੂਨ ਤੱਕ ਰਾਜ ਭਰ ਵਿਚ ਕੋਵਿਡ -19 ਲਈ 12,479 ਗਰਭਵਤੀ ਔਰਤਾਂ ਦਾ ਟੈਸਟ ਕੀਤਾ ਗਿਆ ਸੀ, ਜਿਨਾਂ ਵਿਚੋਂ 118 ਦਾ ਟੈਸਟ ਪਾਜ਼ੇਟਿਵ ਆਇਆ। ਉਨਾਂ ਭਰੋਸਾ ਦਿੱਤਾ ਕਿ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨਾਂ ਦੱਸਿਆ ਕਿ ਹਸਪਤਾਲ ਵਿਚ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ ਸੂਬੇ ਵਿਚ ਨਿਰਵਿਘਨ ਜਾਰੀ ਹਨ ਕਿਉਂਕਿ ਸਾਡੇ ਸਿਹਤ ਸੰਭਾਲ ਅਮਲੇ ਨੇ ਸੁਰੱਖਿਅਤ ਜਣੇਪੇ ਕਰਵਾਏ ਅਤੇ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ (ਐਂਟੀਨੇਟਲ ਚੈਕਅੱਪ) ਮੁਹੱਈਆ ਕਰਵਾਈ। ਇਸ ਮੌਕੇ ਪ੍ਰਿੰਸੀਪਲ ਰਾਜੀਵ ਦੇਵਗਨ, ਸੁਪਰਡੈਂਟ ਸ੍ਰੀ ਰਮਨ ਸ਼ਰਮਾ ਤੇ ਹੋਰ ਡਾਕਟਰ ਵੀ ਹਾਜ਼ਰ ਸਨ।