June 2, 2024

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਾਨਕਸਰ ਸਠਿਆਲਾ ਦਾ ਹੋ ਰਿਹਾ ਸ਼ਹਿਰ ਦੀ ਤਰਜ਼ ਉਤੇ ਵਿਕਾਸ-ਗਿੱਲ

0

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਾਨਕਸਰ ਸਠਿਆਲਾ ਦਾ ਹੋ ਰਿਹਾ ਸ਼ਹਿਰ ਦੀ ਤਰਜ਼ ਉਤੇ ਵਿਕਾਸ-

50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਕੀਤੇ ਜਾ ਰਹੇ ਨੇ ਵਿਕਾਸ ਕਾਰਜ

ਨਾਨਕਸਰ ਸਠਿਆਲਾ ਨੂੰ ਸ਼ਹਿਰ ਦੀ ਤਰਜ ਉਤੇ ਕੀਤਾ ਜਾ ਰਿਹਾ ਵਿਕਸਤ

ਅੰਮ੍ਰਿਤਸਰ / 9 ਅਗਸਤ / ਨਿਊ ਸੁਪਰ ਭਾਰਤ ਨਿਊਜ਼

-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨਾਂ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦਾ ਤੇਜੀ ਨਾਲ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ। ਅੰਮਿ੍ਰਤਸਰ ਜਿਲ੍ਹੇ ਦੇ 10 ਪਿੰਡਾਂ ਦੀ ਚੋਣ ਇਸ ਲੜੀ ਤਹਿਤ ਕੀਤੀ ਗਈ ਹੈ। ਇਸੇ ਵਿਚੋਂ ਨਾਨਕਸਰ ਸਠਿਆਲਾ ਦੇ ਵਿਕਾਸ ਲਈ 50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਾਨਕਸਰ ਸਠਿਆਲਾ ਦਾ ਹੋ ਰਿਹਾ ਸ਼ਹਿਰ ਦੀ ਤਰਜ਼ ਉਤੇ ਵਿਕਾਸ-

 ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਪ੍ਰੀਤ ਸਿੰਘ ਗਿੱਲ੍ਹ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਦੱਸਿਆ ਕਿ ਸ੍ਰ ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਦੀ ਨਿਗਰਾਨੀ ਹੇਠ ਨਾਨਕਸਰ ਸਠਿਆਲਾ ਨੂੰ ਸ਼ਹਿਰ ਦੀ ਤਰਜ ਤੇ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ, ਪਾਇਪ ਲਾਈਨ, ਆਂਗਨਵਾੜੀ ਕੇਂਦਰ , ਪੰਚਾਇਤ ਘਰ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 40 ਲੱਖ ਰੁਪਏ ਖਰਚ ਹੋ ਚੁੱਕੇ ਹਨ ਜਿਸ ਨਾਲ ਪਿੰਡ ਦੀਆਂ ਗਲੀਆਂ-ਨਾਲੀਆਂ, ਫਿਰਨੀਆਂ, ਪੰਚਾਇਤ ਘਰ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਗਲੀਆਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਬਣਾਇਆ ਜਾ ਰਿਹਾ ਹੈ ਅਤੇ ਚੌਂਕਾਂ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਜਾ ਰਿਹਾ ਹੈ। 

                   ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰ ਮਨਮੋਹਨ ਸਿੰਘ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ ਨਾਨਕਸਰ ਸਠਿਆਲਾ ਵਿਖੇ ਸਥਿਤ ਸਰਕਾਰੀ ਸਕੂਲ, ਕਾਲਜ ਅਤੇ ਖੇਡ ਸਟੇਡੀਅਮ ਦੇ ਵਿਕਾਸ ਦੇ ਕੰਮ ਵੀ ਗਰਾਮ ਪੰਚਾਇਤ ਵੱਲੋਂ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪਿੰਡਾਂ ਵਿੱਚ 550 ਬੂਟੇ ਵੀ ਲਗਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਟਿਆਂ ਦੀ ਦੇਖ ਰੇਖ ਵੀ ਗਰਾਮ ਪੰਚਾਇਤ ਵੱਲੋਂ ਕੀਤੀ ਜਾ ਰਹੀ ਹੈ। ਸ੍ਰ ਮਨਮੋਹਨ ਸਿੰਘ ਨੇ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿੱਚ ਇਸ ਪਿੰਡ ਦੀ ਦਿੱਖ ਨੂੰ ਸੰਵਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰ ਲਖਬੀਰ ਸਿੰਘ ਪੰਚਾਇਤ ਸਕੱਤਰ ਅਤੇ ਪਿੰਡ ਦੀ ਮੌਜੂਦਾ ਸਰਪੰਚ ਸ੍ਰੀਮਤੀ ਨਵਜੋਤ ਕੌਰ ਵੱਲੋਂ ਰੋਜਾਨਾ ਚੱਲ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਦੱਸਿਆ ਕਿ ਹਲਕਾ ਵਿਧਾਇਕ ਸ੍ਰ ਸੰਤੋਖ ਸਿੰਘ ਭਲਾਈਪੁਰ ਵੱਲੋਂ ਵਿਕਾਸ ਦੇ ਕੰਮਾਂ ਵਿੱਚ ਦਿਲਚਸਪੀ ਲੈਂਦੇ ਹੋਏ ਖੁਦ ਵੀ ਕੰਮ ਦੀ ਗਤੀ ਦਾ ਜਾਇਜਾ ਲਿਆ ਜਾਂਦਾ ਹੈ। 

 ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਵਿਕਾਸ ਨੂੰ ਲੈ ਕੇ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਖੁਦ ਵੀ ਵੱਧ ਚੜ੍ਹ ਕੇ ਵਿਕਾਸ ਕਾਰਜਾਂ ਵਿੱਚ ਭਾਗ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਇਕ ਸ਼ਾਨਦਾਰ ਗੁਰਦੁਆਰਾ ਬਣਿਆ ਹੋਇਆ ਹੈ ਜਿਥੇ ਦੇਸ਼ ਵਿਦੇਸ਼ ਤੋਂ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ ਹਨ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦੀਆਂ ਹਨ।

——–

ਕੈਪਸ਼ਨ—ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨਾਨਕਸਰ ਸਠਿਆਲਾ ਦੀਆਂ ਬਣੀਆਂ ਗਲੀਆਂ ਦੀਆਂ ਤਸਵੀਰਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਦ੍ਰਿਸ਼।

Leave a Reply

Your email address will not be published. Required fields are marked *