ਪਲਾਟਾਂ ਦੀ ਐਨ ਓ ਸੀ ਵੀ ਮਿਲੇਗੀ ਆਨਲਾਈਨ ਰਾਹੀ

ਲੋਕਾਂ ਨੂੰ ਦਫਤਰਾਂ ਵਿਚ ਨਹੀ ਹੋਣਾ ਪਵੇਗਾ ਖੱਜਲ ਖੁਆਰ
ਅੰਮ੍ਰਿਤਸਰ, 9 ਅਗਸਤ ( ਨਿਊ ਸੁਪਰ ਭਾਰਤ ਨਿਊਜ਼)
-ਇਮਾਰਤਾਂ ਦੇ ਨਕਸ਼ਿਆਂ ਦੀ ਮਨਜ਼ੂਰੀ ਲੈਣ ਵਿਚ ਵਧੇਰੇ ਪਾਰਦਰਸਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ ਹੁਣ ਦਫਤਰਾਂ ਵਿਚ ਖੱਜਲ ਖੁਆਰ ਨਹੀ ਹੋਣਾ ਪਵੇਗਾ ਅਤੇ ਸਿਰਫ਼ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜੂਰੀ ਦਿੱਤੀ ਜਾਵੇਗੀ। ਅੰਮਿ੍ਰਤਸਰ ਕਾਰਪੋਰੇਸ਼ਨ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਲੋਕਾਂ ਨੂੰ ਪ੍ਰਵਾਨਗੀ ਲੈਣ ਲਈ ਭਟਕਣਾ ਨਹੀਂ ਪਵੇਗਾ ਅਤੇ ਇਸ ਸਿਸਟਮ ਨਾਲ ਵਿਚੋਲਗੀ ਤੋਂ ਵੀ ਰਾਹਤ ਮਿਲੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਦੱÎਸਿਆ ਪੰਜਾਬ ਸਰਕਾਰ ਈ-ਸਰਵਿਸ ਪ੍ਰੋਗਰਾਮ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਈ-ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ 15 ਅਗਸਤ, 2018 ਨੂੰ ਈ-ਪੋਰਟਲ ਦੀ ਸੁਰੂਆਤ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਇਸ ਪੋਰਟਲ ਵਿੱਚ ਕੁਝ ਤਕਨੀਕੀ ਊਣਤਾਈਆਂ ਸਨ, ਜਿਸ ਨੂੰ ਹੁਣ ਠੀਕ ਕਰ ਦਿੱਤਾ ਗਿਆ ਹੈ ਅਤੇ ਪੋਰਟਲ ਨੂੰ ਸੁਚੱਜੇ ਢੰਗ ਨਾਲ ਮੁੜ ਚਾਲੂ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਨਕਸ਼ਿਆਂ ਦੀ ਆਨਲਾਈਨ ਪ੍ਰਵਾਨਗੀ ਅਤੇ ਹੋਰ ਸੇਵਾਵਾਂ ਲੈਣ ਵਿੱਚ ਕੋਈ ਮੁਸਕਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਆਨਲਾਈਨ ਬਿਲਡਿੰਗ ਪਲਾਨ ਪ੍ਰਵਾਨਗੀ ਪ੍ਰਣਾਲੀ (ਓਬੀਪੀਏਐੱਸ) ਦੇ ਨਾਲ-ਨਾਲ ਉਪਰੋਕਤ ਨਿਰਵਿਘਨ ਆਨਲਾਈਨ ਸੇਵਾਵਾਂ ਦੀ ਸੁਰੂਆਤ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਹੁਣ ਆਮ ਲੋਕ ਓਬੀਪੀਏਐਸ ਸਿਸਟਮ ਨਾਲ ਰੈਗੂਲਰਾਈਜੇਸਨ ਪਾਲਿਸੀ ਤਹਿਤ ਪਲਾਟਾਂ ਦੀ ਆਨਲਾਈਨ ਨਕਸ਼ਿਆਂ ਦੀ ਮਨਜੂਰੀ, ਆਨਲਾਈਨ ਲੇਆਉਟ ਪ੍ਰਵਾਨਗੀ, ਜਮੀਨੀ ਵਰਤੋਂ ਤਬਦੀਲ ਸਬੰਧੀ ਆਨਲਾਈਨ ਪ੍ਰਵਾਨਗੀ, ਟੈਲੀਕਮਨੀਕੇਸ਼ਨ ਟਾਵਰ ਲਈ ਆਨਲਾਈਨ ਪ੍ਰਵਾਨਗੀ ਅਤੇ ਪਲਾਟਾਂ ਦੀ ਐਨਓਸੀ ਲਈ ਆਨਲਾਈਨ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਨਕਸ਼ਿਆਂ ਅਤੇ ਹੋਰ ਸੇਵਾਵਾਂ ਪੋਰਟਲ ਉੱਤੇ ਅਸਾਨੀ ਨਾਲ ਉਪਲਬਧ ਹਨ ਅਤੇ ਹੁਣ ਲੋਕ ਆਨਲਾਈਨ ਪੋਰਟਲ – ਈਨਕਸਾ ਦੁਆਰਾ ਆਨਲਾਈਨ ਜਮ੍ਹਾਂ ਕਰਨ ਦੇ ਯੋਗ ਹੋਣਗੇ। ਇਸ ਵਿਚ ਸੀ.ਏ.ਡੀ. ਡਰਾਇੰਗ ਫਾਈਲ ਦੀ ਕੰਪਿਊਟਰ ਵੈਰੀਫਿਕੇਸਨ, ਆਨਲਾਈਨ ਭੁਗਤਾਨ ਦੀ ਸਹੂਲਤ, ਫਾਈਲਾਂ ਭੇਜਣ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਪ੍ਰਵਾਨਗੀ, ਬਿਨੈਕਾਰਾਂ ਨਾਲ ਆਨਲਾਈਨ ਸਥਿਤੀ ਨੂੰ ਈ-ਮੇਲ ਅਤੇ ਐਸਐਮਐਸ ਦੇ ਜਰੀਏ ਸਾਂਝਾ ਕਰਨਾ, ਡਿਜ਼ੀਟਲ ਦਸਤਖਤਾਂ ਵਾਲਾ ਕੰਪਿਊਟਰ ਦੁਆਰਾ ਤਿਆਰ ਕੀਤਾ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ।