ਕਿਰਾਏਦਾਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ
ਅੰਮ੍ਰਿਤਸਰ / 12 ਅਗਸਤ / ਨਿਊ ਸੁਪਰ ਭਾਰਤ ਨਿਊਜ
ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ੍ਰੀ ਜਗਮੋਹਨ ਸਿੰਘ, ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਜਗਾ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ਤੇ ਦੇਂਦੇ ਹਨ ਤਾਂ ਉਸ ਸਮੇਂ ਕਿਰਾਏਦਾਰ ਆਪਣਾ ਸਹੀ ਪਤਾ ਨਹੀਂ ਦਿੰਦੇ ਅਤੇ ਅਜਿਹੇ ਕਈ ਲੋਕ ਜੁਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗਾ ਛੱਡ ਕੇ ਚਲੇ ਜਾਂਦੇ ਹਨ। ਇਸ ਲਈ ਜੁਰਮਾਂ ਦੀ ਰੋਕ-ਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗਾ ਕਿਰਾਏ ਤੇ ਦੇਣੀ ਹੋਵੇ ਤਾਂ ਉਹ ਮਾਲਕ ਮਕਾਨ ਅਜਿਹੇ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਂਊਂ ਤੌਰ ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ। ਇਹ ਹੁਕਮ 7 ਅਕਤੂਬਰ 2020 ਤੱਕ ਲਾਗੂ ਰਹੇਗਾ।