ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਰੁਜਗਾਰ ਮੇਲਿਆਂ ਵਿੱਚ ਨੌਜਵਾਨਾਂ ਲਈ ਰੁਜਗਾਰ ਦੇ ਵਧੇਰੇ ਮੌਕੇ- ਡਿਪਟੀ ਕਮਿਸ਼ਨਰ

ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਰੋਜਗਾਰ ਮੇਲਿਆਂ ਲਈ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
ਅੰਮ੍ਰਿਤਸਰ / 18 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵੱਲੋਂ 24 ਸਤੰਬਰ ਤੋਂ ਲੈ ਕੇ 30 ਸਤੰਬਰ, 2020 ਤੱਕ ਰੁਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ਅਤੇ ਘਰ ਘਰ ਰੁਜ਼ਗਾਰ ਦੇ ਮੌਕੇ ਉਪਲਬੱਧ ਹੋਣਗੇ।
ਇਸ ਸਬੰਧੀ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਵੱਧ ਤੋਂ ਵੱਧ ਨੋਜਵਾਨਾਂ ਨੂੰ ਰੁਜ਼ਗਾਰ ਤੇ ਸਵੈਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਵੱਲੋਂ ਰੋਜਗਾਰ ਬਿਊਰੋ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਮਹੀਨਾਵਾਰ ਟੀਚੇ ਦਿੱਤੇ ਜਾਣ ਤਾਂ ਜੋ ਰੋਜਗਾਰ ਦੇ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਖਾਸ ਤੌਰ ਤੇ ਜਿਲ੍ਹਾ ਉਦਯੋਗ ਕੇਂਦਰ, ਡਿਪਟੀ ਡਾਇਰੈਕਟਰ ਫੈਕਟਰੀ, ਆਬਕਾਰੀ ਅਤੇ ਕਰ ਵਿਭਾਗ, ਜੀਓ ਜੀ, ਪੰਜਾਬ ਸਕਿੱਲ ਡਿਵੈੱਲਪਮੈਂਟ, ਸਿਵਲ ਸਰਜਨ, ਪੀ. ਡਬਲਿਊ .ਡੀ , ਜਿਲ੍ਹਾ ਫੂਡ ਅਤੇ ਸਿਵਲ ਸਪਲਾਈ ਅਤੇ ਬਾਕੀ ਵਿਭਾਂਗਾਂ ਨੂੰ ਰੋਜਗਾਰ ਵਿਭਾਗ ਨਾਲ ਰਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਨੂੰ ਪੂਰਾ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਲੀਡ ਬੇੈਂਕ ਮੈਨੇਜਰ ਨੂੰ ਖਾਸ ਤੌਰ ਤੇ ਨਿਰਦੇਸ਼ ਦਿੱਤੇ ਕਿ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਬੈਂਕਾਂ ਰਾਹੀ ਵੱਧ ਤੋਂ ਵੱਧ ਨੌਜਵਾਨਾਂ ਦੇ ਸਵੈ-ਰੋਜਗਾਰ ਸਬੰਧੀ ਕਰਜੇ ਪਾਸ ਕੀਤੇ ਜਾਣ ਅਤੇ ਜਿਨ੍ਹਾਂ ਨੌਂਜਵਾਨਾਂ ਦੇ ਕਰਜੇ ਪਾਸ ਨਹੀਂ ਕੀਤੇ ਜਾਂਦੇ ਉਨ੍ਹਾਂ ਦੀ ਕਾਰਨ ਸਮੇਤ ਰਿਪੋਰਟ ਲਈ ਜਾਵੇ ਤਾਂ ਜੋ ਇਹ ਪਤਾ ਕੀਤਾ ਜਾ ਸਕੇ ਕੇ ਬੈਂਕਾਂ ਵੱਲੋਂ ਕਰਜੇ ਕਿਸ ਕਾਰਨ ਕਰਕੇ ਪਾਸ ਨਹੀਂ ਕੀਤੇ ਜਾ ਰਹੇ।ਇਸ ਮੀਟਿੰਗ ਵਿੱਚ ਕਾਮਨ ਸਰਵਿਸ ਸੈਂਟਰ ਦੇ ਨੁਮਾਇੰਦੇ ਨੂੰ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਵੀ.ਐੱਲ.ਈ ਦੀ ਭਰਤੀ ਕਰਨ ਦੇ ਆਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਹੀ ਸਵੈ-ਰੋਜਗਾਰ ਮੁਹੱਈਆ ਕਰਵਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਨੇ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਜਾਣੂੰ ਕਰਵਾਇਆ ਕਿ ਸਤੰਬਰ ਮਹੀਨੇ ਵਿੱਚ ਮੈਗਾ ਰੋਜਗਾਰ ਮੇਲੇ ਲਗਾਏ ਜਾਣੇ ਹਨ ਜਿਸ ਲਈ 4500 ਅਸਾਮੀਆਂ ਇੱਕਠੀਆਂ ਕੀਤੀਆਂ ਜਾਣੀਆਂ ਹਨ ਅਤੇ ਘੱਟੋ-ਘੱਟ 3000 ਨੌਜਵਾਨਾਂ ਨੂੰ ਰੋਂਜਗਾਰ ਦਿੱਤਾ ਜਾਣਾ ਹੈ। ਸ੍ਰੀ ਮੁੱਧਲ ਨੇ ਇਨਾਂ ਟੀਚਿਆਂ ਨੂੰ ਪੂਰਾ ਕਰਨ ਲਈ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਰੋਜਂਗਾਰ ਮੇਲਿਆਂ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਮੀਟਿੰਗ ਵਿੱਚ ਰਜੋਂਗਾਰ ਬਿਊਰੋ ਡਿਪਟੀ ਡਾਇਰੈਕਟਰ ਜਸਵੰਤ ਰਾਏ, ਡਿਪਟੀ ਸੀ.ਈ.ਓ ਸਤਿੰਦਰ ਸਿੰਘ ਅਤੇ ਰੋਂਗਾਰ ਅਫਸਰ ਪ੍ਰਭਜੋਤ ਸਿੰਘ ਵੀ ਹਾਜ਼ਰ ਸਨ।
