June 2, 2024

ਜ਼ਿਲ੍ਹੇ ਦੀਆਂ ਮਿਊਂਸਪਲ ਹੱਦਾਂ ਅੰਦਰ ਰਾਤ ਦਾ ਕਰਫਿਊ ਲਾਗੂ

0

ਅੰਮ੍ਰਿਤਸਰ / 18 ਅਗਸਤ / ਨਿਊ ਸੁਪਰ ਭਾਰਤ ਨਿਊਜ

ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਮੰਤਰਾਲੇ ਵਲੋਂ ਅਨਲਾਕ-3 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ  ਦੀਆਂ ਮਿਊਂਸਪਲ ਹੱਦਾਂ ਅੰਦਰ ਮਿਤੀ 18 ਅਗਸਤ 2020 ਤੋਂ ਕੁਝ ਨਵੀਆਂ ਰੋਕਾਂ ਲਗਾਈਆਂ ਹਨ।

                   ਇਨ੍ਹਾਂ ਰੋਕਾਂ ਤਹਿਤ ਜ਼ਿਲ੍ਹੇ ਦੀਆਂ ਮਿਊਂਸਪਲ ਹੱਦਾਂ ਅੰਦਰ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਹਾਲਾਂਕਿ ਇਸ ਸਮੇਂ ਦੌਰਾਨ ਜ਼ਰੂਰੀ ਗਤੀਵਿਧੀਆਂ, ਜਿਨ੍ਹਾਂ ਵਿਚ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਵਸਤਾਂ ਦੀ ਮੂਵਮੈਂਟ, ਕਾਰਗੋ ਦੀ ਅਨਲੋਡਿੰਗ ਅਤੇ ਲੋਕਾਂ ਵਲੋਂ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਰਾਹੀਂ ਆਪਣੇ ਟਿਕਾਣਿਆਂ ’ਤੇ ਪਹੁੰਚਣ ਲਈ ਸਫ਼ਰ ਕਰਨ ’ਤੇ ਇਹ ਪਾਬੰਦੀ ਲਾਗੂ ਨਹੀਂ ਰਹੇਗੀ। ਇਸੇ ਤਰ੍ਹਾਂ ਸਾਰੀਆਂ ਇੰਡਸਟਰੀਆਂ ਵੀ 2-3 ਸ਼ਿਫਟਾਂ ਵਿਚ ਖੁੱਲ੍ਹੀਆਂ ਰਹਿਣਗੀਆਂ।

                   ਰੈਸਟੋਰੈਂਟ, ਹੋਟਲ ਅਤੇ ਹੋਰ ਮੇਜ਼ਬਾਨੀ ਇਕਾਈਆਂ ਸ਼ਾਮ 8.30 ਵਜੇ ਤੱਕ ਖੁੱਲ੍ਹ ਸਕਣਗੀਆਂ। ਇਸੇ ਤਰ੍ਹਾਂ ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲ੍ਹਣਗੇ ਜਦਕਿ ਸ਼ਾਪਿੰਗ ਮਾਲਾਂ ਵਿਚ ਸਥਿਤ ਰੈਸਟੋਰੈਂਟ ਸ਼ਾਮ 8.30 ਵਜੇ ਤੱਕ ਖੁੱਲ੍ਹ ਸਕਣਗੇ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲ੍ਹਣਗੇ। ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ  ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। 

Leave a Reply

Your email address will not be published. Required fields are marked *