June 17, 2024

ਪੰਜਾਬ ਦੇ ਮੈਡੀਕਲ ਕਾਲਜਾਂ ਨੂੰ ਹੁਣ ਤੱਕ 8 ਲੱਖ ਦੇ ਕਰੀਬ ਕੋਰੋਨਾ ਟੈਸਟ ਕੀਤੇ- ਸੋਨੀ

0

*ਰੋਜ਼ਾਨਾ ਟੈਸਟ ਕਰਨ ਦੀ ਸਮਰੱਥਾ 20 ਹਜ਼ਾਰ ਹੋਈ

ਅੰਮ੍ਰਿਤਸਰ / 23 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕੋਵਿਡ-19 ਡਿਊਟੀ ਵਿਰੁੱਧ ਜੰਗ ਵਿੱਚ ਕੁੱਦੇ ਆਪਣੇ ਵਿਭਾਗ ਦੇ ਡਾਕਟਰਾਂ ਅਤੇ ਹੋਰ ਸਹਾਇਕ ਅਮਲੇ ਨੂੰ ਸ਼ਾਬਾਸ਼ ਦਿੰਦੇ ਦੱਸਿਆ ਕਿ ਹੁਣ ਤੱਕ ਇਹ ਮੈਡੀਕਲ ਕਾਲਜ 8 ਲੱਖ ਦੇ ਕਰੀਬ ਵਿਅਕਤੀਆਂ ਦੇ ਕਰੋਨਾ ਟੈਸਟ ਕਰ ਚੁੱਕੇ ਹਨ। ਇਸ ਤੋਂ ਇਲਾਵਾ ਤਿੰਨਾਂ ਮੈਡੀਕਲ ਕਾਲਜਾਂ ਵਿੱਚ ਮਰੀਜ਼ਾਂ ਦਾ ਇਲਾਜ ਨਿਰੰਤਰ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਜਦੋਂ ਪੰਜਾਬ ਵਿੱਚ ਕੋਰੋਨਾ ਨੇ ਪੈਰ ਧਰੇ ਸਨ ਤਾਂ ਸਾਨੂੰ ਕੋਵਿਡ ਟੈਸਟ ਦੇ ਨਮੂਨੇ ਜਾਂਚ ਲਈ ਪੂੰਣੇ ਭੇਜਣੇ ਪੈਂਦੇ ਸਨ ਅਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਰੋਜ਼ਾਨਾ 20 ਹਜ਼ਾਰ ਟੈਸਟ ਹੋ ਸਕਦੇ ਹਨ।

 ਉਨ੍ਹਾਂ ਦੱਸਿਆ ਕਿ ਹੁਣ ਤੱਕ ਪਟਿਆਲਾ ਦੇ ਮੈਡੀਕਲ ਕਾਲਜ ਵਿੱਚ 292186 ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ 278064 ਅਤੇ ਫ਼ਰੀਦਕੋਟ ਵਿੱਚ  214282 ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ । ਸ੍ਰੀ ਸੋਨੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਜਲੰਧਰ, ਲੁਧਿਆਣਾ ਅਤੇ ਮੁਹਾਲੀ ਵਿੱਚ ਚਾਰ ਲੈਬਾਰਟਰੀਆਂ ਬੀਤੇ ਦਿਨੀ ਸ਼ੁਰੂ ਕੀਤੀਆ ਜਾ ਚੁੱਕੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਕਰੋਨਾ ਨੂੰ ਖ਼ਤਮ ਕਰਨ ਲਈ ਜ਼ਰਾ ਜਿਨ੍ਹਾਂ ਸ਼ੱਕ ਪੈਣ ਉੱਤੇ ਹੀ ਆਪਣਾ ਕੋਰੋਨਾ ਟੈਸਟ ਕਰਵਾ ਲੈਣ ਤਾਂ ਜੋ ਤੁਹਾਡਾ ਇਲਾਜ ਵੀ ਹੋ ਸਕੇ ਅਤੇ ਕੋਰੋਨਾ ਨੂੰ ਅੱਗੇ ਫੈਲਣ ਦਾ ਮੌਕਾ ਵੀ ਨਾ ਮਿਲੇ।

ਸ੍ਰੀ ਸੋਨੀ ਨੇ ਦੱਸਿਆ ਕਿ ਹੁਣ ਤੱਕ ਮੈਡੀਕਲ ਕਾਲਜਾਂ ਵਿੱਚ ਹੋਏ ਟੈਸਟਾਂ ਵਿੱਚੋਂ 29976 ਵਿਅਕਤੀ ਕੋਵਿਡ-19 ਤੋਂ ਪੀੜਤ ਮਿਲੇ ਹਨ। ਜਿਨ੍ਹਾਂ ਵਿੱਚੋਂ ਜ਼ਿਆਦਾਤਰ ਠੀਕ ਹੋ ਕੇ ਜਾ ਚੁੱਕੇ ਹਨ ਜਾਂ ਘਰਾਂ ਤੋਂ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜਾਂ ਵਿੱਚ ਹੁਣ ਤੱਕ ਬਦਕਿਸਮਤੀ ਨਾਲ 431 ਲੋਕਾਂ ਦੀ ਜਾਨ ਵੀ ਗਈ ਹੈ। ਸ੍ਰੀ ਸੋਨੀ ਨੇ ਪੰਜਾਬ ਵਾਸੀਆਂ ਨੂੰ ਪੁਰ ਜੋਰ ਅਪੀਲ ਕਰਦੇ ਕਿਹਾ ਕਿ ਕੋਰੋਨਾ ਨਾਲ ਜਿੱਤਣ ਲਈ ਜਿੱਥੇ ਆਪਣੇ ਆਪ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਅਪਣਾ ਕੇ ਸੁਰੱਖਿਅਤ ਰੱਖਣ ਦੀ ਲੋੜ ਹੈ ਉਨ੍ਹਾਂ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਟੈਸਟ ਸਮੇਂ ਨਾਲ ਕਰਵਾਉਣ ਦੀ ਵੱਡੀ ਲੋੜ ਹੈ।

Leave a Reply

Your email address will not be published. Required fields are marked *