ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਵੰਡ ਰਹੇ ਨੇ ਮਾਸਕ- ਅਕਾਂਸ਼ਾ ਮਹਾਂਵਰੀਆ

ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਘਰ ਘਰ ਜਾ ਸਕੇ ਮਾਸਕਾਂ ਦੀ ਵੰਡ ਕਰਦੇ ਹੋਏ
*ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਨੇ ਕੋਵਾ ਐਪ ਰਜਿਸਟਰੇਸ਼ਨ ਵਿੱਚ ਜਿੱਤਿਆ ਗੋਲਡ ਸਰਟੀਫਿਕੇਟ
ਅੰਮ੍ਰਿਤਸਰ / 26 ਅਗਸਤ / ਨਿਊ ਸੁਪਰ ਭਾਰਤ ਨਿਊਜ
ਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਮਾਸਕਾਂ ਦੀ ਵੰਡ ਵੀ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਦੀ ਕੁਆਰਡੀਨੇਟਰ ਮੈਡਮ ਅਕਾਂਸ਼ਾ ਮਹਾਂਵਰੀਆ ਨੇ ਦੱਸਿਆ ਕਿ ਵਾਲੰਟੀਅਰਾਂ ਵੱਲੋਂ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਜਾਗਰੂਕ ਕਰ ਰਹੇ ਹਨ ਅਤੇ ਨਾਲ ਹੀ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਕੋਵਾ ਐਪ ਵੀ ਡਾਊਨਲੋਡ ਕਰਵਾ ਰਹੇ ਹਨ।

ਮੈਡਮ ਅਕਾਂਸ਼ਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਅਜੈ ਕੁਮਾਰ ਬਲਾਕ ਅਜਨਾਲਾ ਵੱਲੋਂ ਮਿਸ਼ਨ ਫਤਿਹ ਤਹਿਤ ਕੋਵਾ ਐਪ ਡਾਊਨਲੋਡ ਕਰਵਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਸਦਕਾ ਇਸ ਵਾਲੰਟੀਅਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹਸਤਾਖਰਾਂ ਵਾਲਾ ਗੋਲਡ ਸਰਟੀਫਿਕੇਟ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਕਾਮਯਾਬ ਬਣਾਉਣ ਲਈ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਦਿਨ ਰਾਤ ਕੰਮ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਮਹਾਂਮਰੀ ਤੋਂ ਬਚਾਇਆ ਜਾ ਸਕੇ।