June 16, 2024

ਔਜਲਾ ਵੱਲੋਂ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਬਾਰੇ ਅਧਿਕਾਰੀਆਂ ਨਾਲ ਮੀਟਿੰਗ **ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ

0

ਅੰਮ੍ਰਿਤਸਰ / 5 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਇਲਾਕੇ ਵਿਚ ਬਣਨ ਵਾਲੇ ਰਾਸ਼ਟਰੀ ਮਾਰਗਾਂ ਬਾਰੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਅਤੇ ਜਿਲਾ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਮੀਟਿੰਗ ਵਿਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ, ਖੇਮਕਰਨ ਤੋਂ ਵਾਇਆ ਹਵਾਈ ਅੱਡਾ, ਰਮਦਾਸ, ਡੇਰਾ ਬਾਬਾ ਨਾਨਕ ਤੱਕ ਜਾਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਪੁਸਿ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਨੈਸ਼ਨਲ ਹਾਈਵੇ ਅਥਾਰਟੀ ਦੇ ਅੰਮ੍ਰਿਤਸਰ ਤੋਂ ਪ੍ਰਾਜੈਕਟ ਡਾਇਰੈਕਟਰ ਸ੍ਰੀ ਸੁਨੀਲ ਯਾਦਵ, ਡਾਇਰੈਕਟਰ ਹਵਾਈ ਅੱਡਾ ਸ੍ਰੀ ਵੀ. ਕੇ. ਸੇਠ, ਐਸ ਪੀ ਸ. ਕੰਵਲਜੀਤ ਸਿਘ, ਸੀ. ਆਈ. ਐਸ. ਐਫ ਤੋਂ ਸ੍ਰੀ ਧਰਮਵੀਰ ਯਾਦਵ, ਸਿਵਲ ਸਰਜਨ ਡਾ. ਨਵਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿਚ ਸੜਕ ਨਿਰਮਾਣ ਦੇ ਕੰਮ ਨੂੰ ਅੱਗੇ ਵਧਾਉਣ ਲਈ ਤਾਲਮੇਲ ਕਮੇਟੀ ਬਣਾਈ ਗਈ, ਜਿਸ ਵਿਚ ਪੁਲਿਸ, ਜਿਲਾ ਟਾਊਨ ਪਲੇਨਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਸ਼ਾਮਿਲ ਕੀਤਾ ਗਿਆ।   

ਮੀਟਿੰਗ ਵਿਚ ਸ. ਔਜਲਾ ਨੇ ਸੜਕ ਲਈ ਲੋੜੀਂਦੀ ਜ਼ਮੀਨ ਐਕਵਾਇਰ ਕਰਨ ਵਿਚ ਆ ਰਹੀਆਂ ਪਰੇਸ਼ਾਨੀਆਂ ਬਾਰੇ ਜ਼ਿਲਾ ਅਧਿਕਾਰੀਆਂ ਕੋਲੋਂ ਮਦਦ ਮੰਗੀ। ਉਨਾਂ ਕਿਹਾ ਕਿ ਜ਼ਮੀਨ ਦਾ ਕੰਮ ਪੂਰਾ ਹੋਣ ਮਗਰੋਂ ਹੀ ਸੜਕ ਨਿਰਮਾਣ ਦੀ ਗੱਲ ਅੱਗੇ ਤੁਰਨੀ ਹੈ, ਸੋ ਇਸ ਨੂੰ ਜਲਦੀ ਹੱਲ ਕੀਤਾ ਜਾਵੇ। ਉਨਾਂ ਇਸ ਤੋਂ ਇਲਾਵਾ ਐਕਸਪ੍ਰੈਸ ਹਾਈਵੇ ਲਈ ਦਿੱਤੇ ਜਾਣ ਵਾਲੇ ਰਸਤੇ (ਸਪਰ) ਬਾਰੇ ਵੀ ਅਧਿਕਾਰੀਆਂ ਨਾਲ ਮਸ਼ਵਰਾ ਕੀਤਾ। ਸੜਕ ਵਿਚ ਆਉਂਦੀਆਂ ਕਿਹੜੀਆਂ ਇਮਾਰਤਾਂ ਨੂੰ ਢਾਹਿਆ ਜਾਵੇ ਆਦਿ ਬਾਰੇ ਵੀ ਵਿਚਾਰ ਕੀਤਾ ਗਿਆ। ਉਨਾਂ ਕਿਹਾ ਕਿ ਇਹ ਸੜਕਾਂ ਆਉਣ ਵਾਲੇ ਸਮੇਂ ਵਿਚ ਅੰਮ੍ਰਿਤਸਰ ਦੀ ਸਨਅਤ, ਵਪਾਰ ਅਤੇ ਵਿਕਾਸ ਦਾ ਧੁਰਾ ਬਣਨਗੀਆਂ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਆਉਣ ਵਾਲੇ ਸੈਲਾਨੀਆਂ ਦੀ ਆਮਦ ਵਿਚ ਵੀ ਵੱਡਾ ਵਾਧਾ ਹੋਵੇਗਾ, ਜੋ ਕਿ ਅੰਮ੍ਰਿਤਸਰ ਦੇ ਸੈਰ ਸਪਾਟਾ ਸਨਅਤ ਲਈ ਬੇਹੱਦ ਉਪਯੋਗੀ ਹੋਵੇਗਾ। ਸ. ਔਜਲਾ ਨੇ ਆਪਣੀ ਵੱਲੋਂ ਇਸ ਕੰਮ ਵਿਚ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੰਦੇ ਪ੍ਰਾਜੈਕਟ ਨੂੰ ਛੇਤੀ ਸ਼ੁਰੂ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

Leave a Reply

Your email address will not be published. Required fields are marked *