May 3, 2025

ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ

0

ਅੰਮ੍ਰਿਤਸਰ / 18 ਸਤੰਬਰ / ਨਿਊ ਸੁਪਰ ਭਾਰਤ ਨਿਊਜ 

ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ੍ਰੀ ਜਗਮੋਹਨ ਸਿੰਘ, ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭਡਾਰ ਵੱਲਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 17 ਨਵੰਬਰ 2020 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *