ਅਨਲਾਕ 4 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ **ਹੁਕਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ

ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ
ਅੰਮਿ੍ਤਸਰ / 20 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜ਼ਿਲਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲੇ ਅੰਦਰ ਹੋਰ ਨਵੇਂ ਵੱਖ-ਵੱਖ ਹੁਕਮ ਜਾਰੀ ਕੀਤੇ ਹਨ। ਆਨਲਾਕ 4 ਤਹਿਤ ਜਾਰੀ ਕੀਤੇ ਗਏ ਇਨ੍ਹਾਂ ਤਾਜ਼ਾ ਹੁਕਮਾਂ ਅਨੁਸਾਰ ਅਜੇ ਜ਼ਿਲ੍ਹੇ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ ।
ਆਨਲਾਕ 4 ਤਹਿਤ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਜ਼ਿਲ੍ਹੇ ਅਧੀਨੇ ਆਉਂਦੇ ਸਕੂਲ, ਕਾਲਜ, ਸਿੱਖਿਅਕ ਸੰਸਥਾਵਾਂ ਤੇ ਕੋਚਿੰਗ ਸੈਂਟਰ ਬੰਦ ਰਹਿਣਗੇ। ਪਰ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੂੰ ਸਕੂਲ ਵੱਲੋਂ 50 ਫ਼ੀਸਦੀ ਸਟਾਫ਼ ਨਾਲ ਬਲਾਉਣ ਦੀ ਇਜ਼ਾਜਤ ਹੋਵੇਗੀ। ਆਨਲਾਇਨ ਟੀਚਿੰਗ, ਟੈਲੀ ਕਾਊਂਸਲਿੰਗ ਪਹਿਲਾਂ ਦੀ ਤਰਾਂ ਜਾਰੀ ਰਹਿਣਗੇ। ਇਹ ਹੁਕਮ ਕੰਟੇਨਮੈਂਟ ਜੋਨ ਤੋਂ ਬਾਹਰ ਵਾਲੇ ਖੇਤਰਾਂ ਵਿਚ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਉੱਚ ਵਿਦਿਅਕ ਅਦਾਰਿਆਂ ਨੂੰ ਸਿਰਫ਼ ਖੋਜ ਵਿਦਵਾਨ (ਪੀ.ਐਚ.ਡੀ.) ਤੇ ਪ੍ਰਯੋਗਾਤਮਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਤੇ ਪੇਸ਼ੇਵਰ ਪ੍ਰੋਗਰਾਮਾਂ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਸਿਰਫ ਪ੍ਰਯੋਗਸ਼ਾਲਾਵਾਂ ਲਈ ਖੋਲ੍ਹਣ ਦੀ ਇਜ਼ਾਜਤ ਹੋਵੇਗੀ।
ਇਸੇ ਤਰਾਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ ੳਪਨ ਥੀਏਟਰਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਤੇ ਮਾਸਕ ਪਹਿਨ ਕੇ ਰੱਖਣ ਨਾਲ ਖੋਲਣ ਦੀ ਤਾਂ ਆਗਿਆ ਹੋਵੇਗੀ ਪਰ ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜ਼ਨ ਪਾਰਕ, ਸਿਨੇਮਾ ਪਹਿਲਾਂ ਦੀ ਤਰਾਂ ਬੰਦ ਰਹਿਣਗੇ। ਇਹ ਹੁਕਮ ਜ਼ਿਲ੍ਹੇ ਅੰਦਰ 30 ਸਤੰਬਰ 2020 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।