June 16, 2024

ਸੋਨੀ ਵਲੋਂ ਅੰਮ੍ਰਿਤਸਰ ਕਾਰਪੋਰੇਸ਼ਨ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ***ਲਈ ਜਾਵੇਗੀ ਸੀਵਰੇਜ ਦੀ ਸਫ਼ਾਈ ਲਈ ਮਸ਼ੀਨ

0

ਕਾਰਪੋਰੇਸ਼ਨ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪਦੇ ਸ੍ਰੀ ਓ.ਪੀ. ਸੋਨੀ, ਨਾਲ ਹਨ ਸ ਕਰਮਜੀਤ ਸਿੰਘ ਰਿੰਟੂ, ਸ੍ਰੀਮਤੀ ਕੋਮਲ ਮਿੱਤਲ, ਸ ਗੁਰਪ੍ਰੀਤ ਸਿੰਘ ਖਹਿਰਾ, ਡਾ. ਸੁਖਚੈਨ ਸਿੰਘ ਗਿੱਲ ਅਤੇ ਹੋਰ ਅਧਿਕਾਰੀ

ਅੰਮ੍ਰਿਤਸਰ 28 ਸਤੰਬਰ (ਨਿਊ ਸੁਪਰ ਭਾਰਤ ਨਿਊਜ਼  )–

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ, ਜਿਥੇ ਕਿ ਸੀਵਰੇਜ ਦੀ ਸਫ਼ਾਈ ਦੀ ਵੱਡੀ ਸਮੱਸਿਆ ਚਿਰਾਂ ਤੋਂ ਚੱਲ ਰਹੀ ਹੈ, ਦਾ ਹੱਲ ਕਰਦੇ ਹੋਏ ਸੀਵਰੇਜ਼ ਦੀ ਸਫ਼ਾਈ ਲਈ ‘ਸੁਪਰ ਸੱਕਰ’ ਮਸ਼ੀਨ ਖਰੀਦਣ ਲਈ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਨੂੰ ਦਿੱਤੀ। ਸ੍ਰੀ ਸੋਨੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਵੱਡੀ ਲੋੜ ਸੀਵਰੇਜ ਦੀ ਸਪਲਾਈ ਨਿਰੰਤਰ ਚੱਲਦੀ ਰਹਿਣ ਵਿਚ ਹੈ ਅਤੇ ਅੰਦਰੂਨੀ ਹਿੱਸੇ ਵਿਚ ਸਫ਼ਾਈ ਨਾ ਹੋਣ ਕਾਰਨ ਕਈ ਵਾਰ ਸੀਵਰੇਜ ਬੰਦ ਹੋਣ ਦੀ ਸਮੱਸਿਆ ਆ ਜਾਂਦੀ ਹੈ। ਉਨਾਂ ਦੱਸਿਆ ਕਿ ਇਸ ਸਮੱਸਿਆ ਦਾ ਹੱਲ, ਜੋ ਕਿ ਇੰਜੀਨਿਅਰਾਂ ਵਲੋਂ ਦਿੱਤਾ ਗਿਆ ਹੈ, ਉਹ ਸੀਵਰੇਜ ਸਾਫ਼ ਕਰਨ ਵਾਲੀ ਮਸ਼ੀਨ ਨਾਲ ਹੀ ਹੋਣਾ ਹੈ, ਸੋ ਅੱਜ 50 ਲੱਖ ਰੁਪਏ ਦੀ ਰਾਸ਼ੀ ਕਾਰਪੋਰੇਸ਼ਨ ਨੂੰ ਦਿੱਤੀ ਗਈ ਹੈ।

ਇਸ ਮੋਕੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਨੇ ਇਸ ਸਹਾਇਤਾ ਲਈ ਸ੍ਰੀ ਸੋਨੀ ਦਾ ਧੰਨਵਾਦ ਕਰਦੇ ਕਿਹਾ ਕਿ ਭਾਵੇਂ ਅਸੀਂ ਸਮਾਰਟ ਸਿਟੀ ਤਹਿਤ ਸ਼ਹਿਰ ਦੇ ਵੱਡੇ ਕੰਮ ਕਰ ਰਹੇ ਹਾਂ, ਪਰ ਇਸ ਮਸ਼ੀਨ ਦੀ ਖਰੀਦ ਨਾਲ ਸਾਡੇ ਸੀਵਰੇਜ ਸਿਸਟਮ ਨੂੰ ਮਜ਼ਬੂਤੀ ਮਿਲੇਗੀ ਅਤੇ ਕਰਮਚਾਰੀਆਂ ਤੋਂ ਵਰਕ ਲੋਡ ਵੀ ਘੱਟ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਸ੍ਰੀ ਵਿਕਾਸ ਸੋਨੀ, ਸ੍ਰੀ ਗੁਰਦੇਵ ਸਿੰਘ ਦਾਰਾ, ਸ੍ਰੀ ਅਸ਼ਵਨੀ ਪੱਪੂ, ਸ੍ਰੀ ਧਰਮਵੀਰ ਸਰੀਨ ਅਤੇ ਹੋਰ ਪਤੰਵਤੇ ਵੀ ਹਾਜ਼ਰ ਸਨ।

ਕੈਪਸ਼ਨ: ਕਾਰਪੋਰੇਸ਼ਨ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪਦੇ ਸ੍ਰੀ ਓ.ਪੀ. ਸੋਨੀ, ਨਾਲ ਹਨ ਸ: ਕਰਮਜੀਤ ਸਿੰਘ ਰਿੰਟੂ, ਸ੍ਰੀਮਤੀ ਕੋਮਲ ਮਿੱਤਲ, ਸ: ਗੁਰਪ੍ਰੀਤ ਸਿੰਘ ਖਹਿਰਾ, ਡਾ. ਸੁਖਚੈਨ ਸਿੰਘ ਗਿੱਲ ਅਤੇ ਹੋਰ ਅਧਿਕਾਰੀ

Leave a Reply

Your email address will not be published. Required fields are marked *