May 18, 2024

ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਲੋਂ ਮਿਤੀ 20 ਅਕਤੂਬਰ 2020 ਨੂੰ ਰੋਜ਼ਗਾਰ ਮੇਲਾ

0

ਅੰਮ੍ਰਿਤਸਰ 16 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼—

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਲੋਂ ਮਿਤੀ 20 ਅਕਤੂਬਰ 2020 ਨੂੰ ਰੋਜ਼ਗਾਰ ਮੇਲਾ ਜ਼ਿਲ•ਾ ਉਦਯੋਗ ਕੇਂਦਰ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜ਼ਿਲ•ੇ ਦੀਆਂ ਨਾਮਵਰ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਇਹ ਰੋਜ਼ਗਾਰ ਮੇਲਾ ਮੁੱਖ ਤੌਰ ਤੇ ਮਕਬੂਲਪੂਰਾ ਅਤੇ ਆਸ ਪਾਸ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਲਗਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਕੰਪਨੀਆਂ ਵਲੋਂ ਅੱਠਵੀਂ, ਦੱਸਵੀ, ਬਾਰ•ਵੀ ਪਾਸ ਅਤੇ  ਗਰੈਜੁਏਟ ਪ੍ਰਾਰਥੀਆਂ ਦੀ ਵੱਖ ਵੱਖ ਆਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹ ਰੋਜ਼ਗਾਰ ਮੇਲਾ ਮਿਤੀ 15 ਅਕਤੂਬਰ 2020 ਨੂੰ ਸਵੇਰੇ 10.00 ਤੋਂ ਦੁਪਹਿਰ 2.00 ਵਜੇ ਜ਼ਿਲ•ਾ ਉਦਯੋਗ ਕੇਂਦਰ,ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ।ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਅੰਮ੍ਰਿਤਸਰ ਜ਼ਿਲ•ੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਕਿਹਾ। ਵਧੇਰੇ ਜਾਣਕਾਰੀ ਲਈ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਦੇ ਮੋਬਾਇਲ ਨੰਬਰ 99157 89068  ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *