May 25, 2024

ਵਿਕਾਸ ਕਾਰਜ ਸਮੇ ਸਿਰ ਕੀਤੇ ਜਾਣ ਮੁਕੰਮਲ-ਸੋਨੀ ***ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ***ਵਾਰਡ ਨੰ: 59 ਵਿਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

0

ਅੰਮ੍ਰਿਤਸਰ / 01 ਨਵੰਬਰ / ਨਿਊ ਸੁਪਰ ਭਾਰਤ ਨਿਊਜ਼:-–             

ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਸਾਰੀਆਂ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇ ਸਿਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਵਿਚ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 59 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ।

            ਸ਼੍ਰੀ ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਜਾ ਕੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਅਤੇ ਸਬੰਧਤ ਠੇਕੇਦਾਰ ਵਲੋ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਚੋਣਾਂ ਦੋਰਾਨ ਜੋ ਵਾਅਦੇ ਕੀਤੇ ਗਏ ਸਨ, ਉਹ ਹਰ ਹਾਲੇ ਪੂਰੇ ਕੀਤੇ ਜਾਣਗੇ। ਸ਼੍ਰੀ ਸੋਨੀ ਨੇ ਕਿਹਾ ਕਿ ਮਾਰਚ 2021 ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਉਦੇ ਕੁਝ ਹੀ ਮਹੀਨਿਆਂ ਵਿਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਤਹਿਤ ਵੱਡੇ ਵਿਕਾਸ ਪ੍ਰੋਜੈਕਟਾਂ ਤੇ ਕੰਮ ਚੱਲ ਰਿਹਾ ਹੈ।

            ਸ਼੍ਰੀ ਸੋਨੀ ਵਲੋ ਵਾਰਡ ਨੰ: 59 ਵਿਖੇ ਨਵੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸ਼ੁਰੂਆਤ ਟੱਕ ਲਗਾ ਕੇ ਸ਼ੁਰੂ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਮੇ ਸਿਰ ਇਹ ਵਿਕਾਸ ਕਾਰਜ ਪੂਰੇ ਕੀਤੇ ਜਾਣ। ਇਸ ਮੌਕੇ ਸ਼੍ਰੀ ਸੋਨੀ ਵਲੋ ਵਾਰਡ ਨੰ: 59 ਅਧੀਨ ਪੈਦੇ ਇਲਾਕੇ ਗਲੀ ਤਵਾਰੀਆਂ, ਗਲੀ ਕ੍ਰਿਸ਼ਨਾ ਅਤੇ ਗਲੀ ਲੰਬਾ ਵਾਲੀ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਇਸ ਸਾਲ ਦੇ ਅੰਤ ਤੱਕ ਕਰ ਦਿੱਤਾ ਜਾਵੇਗਾ। ਸ਼੍ਰੀ ਸੋਨੀ ਨੇ ਕਿਹਾ ਕਿ ਸਾਰੀਆਂ ਵਾਰਡਾਂ ਵਿਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੇ ਟਿਊਬਵੈਲ ਲਗਾਏ ਗਏ ਹਨ। ਇਸ ਮੌਕੇ ਸ਼੍ਰੀ ਸੋਨੀ ਦਾ ਇਲਾਕਾ ਨਿਵਾਸੀਆਂ ਨੂੰ ਭਰਵਾਂ ਸਵਾਗਤ ਕੀਤਾ ਗਿਆ ।

            ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਰੁਣ ਪੱਪਲ, ਕੋਸਲਰ ਵਿਕਾਸ ਸੋਨੀ,ਸ਼੍ਰੀ ਅਤੁਲ ਕੁਮਾਰ, ਸ਼੍ਰੀ ਗੋਰਵ ਖੰਨਾ, ਸ਼੍ਰੀ ਅੰਕੁਰ ਗੁਪਤਾ, ਸ਼੍ਰੀ ਸੰਕਰ ਕੁਮਾਰ, ਸ਼ੀ ਦੀਪੂ ਪਹਿਲਵਾਨ, ਸ਼੍ਰੀ ਰਾਮ ਪ੍ਰਕਾਸ਼, ਸ਼੍ਰੀ ਵੇਦ ਪ੍ਰਕਾਸ਼, ਸ਼੍ਰੀ ਸਾਹਿਲ ਕੁਮਾਰ, ਸ਼੍ਰੀਮਤੀ ਅੰਜੂ ਕੁਮਾਰੀ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

ਕੈਪਸ਼ਨ:   ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੂੰ 59 ਵਿਖੇ ਟੱਕ ਲਗਾ ਕੇ ਵਿਕਾਸ ਕੰਮਾਂ ਦੀ ਸੁਰੂਆਤ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਰੁਣ ਪੱਪਲ, ਕੋਸਲਰ ਵਿਕਾਸ ਸੋਨੀ

ਕੈਪਸ਼ਨ:—   ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦਾ ਇਲਾਕਾ ਨਿਵਾਸੀ ਭਰਵਾਂ ਸਵਾਗਤ ਕਰਦੋ ਹੋਏ।

Leave a Reply

Your email address will not be published. Required fields are marked *