May 25, 2024

ਮਿਤੀ 20 ਨਵੰਬਰ 2020 ਨੂੰ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ – ਵਧੀਕ ਡਿਪਟੀ ਕਮਿਸ਼ਨਰ

0

ਅੰਮ੍ਰਿਤਸਰ 19 ਨਵੰਬਰ / ਨਿਊ ਸੁਪਰ ਭਾਰਤ ਨਿਊਜ਼ —

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਲੋਂ 20 ਨਵੰਬਰ 2020 ਨੂੰ ਰੋਜ਼ਗਾਰ ਮੇਲਾ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜ਼ਿਲੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਵੈੱਬਰਸ, ਅੋਕਟੋਪਸ, ਐਸ.ਬੀ.ਆਈ ਲਾਇਫ, ਗੁਗਲਪੇਅ, ਮੈਕਸ ਲਾਇਫ, ਐਨ.ਆਈ.ਟੀ.ਟੀ ਅਤੇ ਹੋਰ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਇਹ ਰੋਜ਼ਗਾਰ ਮੇਲਾ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ।

ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਕੰਪਨੀਆਂ ਵਲੋਂ ਦੱਸਵੀ, ਬਾਰਵੀ ਪਾਸ ਅਤੇ  ਗਰੈਜੁਏਟ/ਪੋਸਟ ਗਰੈਜੁਏਟ ਪ੍ਰਾਰਥੀਆਂ ਦੀ ਵੱਖ ਵੱਖ ਆਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹ ਰੋਜ਼ਗਾਰ ਮੇਲਾ ਮਿਤੀ 20 ਨਵੰਬਰ 2020 ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ,ਜ਼ਿਲਾ ਪ੍ਰਬੰਧਕੀ ਕੰਪਲੈਕਸ,ਨੇੜੇ ਜ਼ਿਲਾ ਅਦਾਲਤਾਂ, ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਅੰਮ੍ਰਿਤਸਰ ਜ਼ਿਲੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਕਿਹਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਦੇ ਮੋਬਾਇਲ ਨੰਬਰ 9915789068  ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *