ਕੋਵਿਡ-19 ਮਹਾਮਾਰੀ ਦੌਰਾਨ ਮਗਨਰੇਗਾ ਤਹਿਤ ਵੱਧ ਤੋ ਵੱਧ ਬਣਾਏ ਜਾਣ ਜਾਬ ਕਾਰਡ-ਮਨਪ੍ਰੀਤ ਸਿੰਘ

ਸ: ਮਨਪ੍ਰੀਤ ਸਿੰਘ ਸੰਯੁਕਤ ਵਿਕਾਸ ਕਮਿਸ਼ਨਰ ਬਲਾਕ ਵਿਕਾਸ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਣਬੀਰ ਮੁੱਧਲ ਅੰਮ੍ਰਿਤਸਰ ਅਤੇ ਸ਼੍ਰੀਮਤੀ ਪਰਮਜੀਤ ਕੌਰ ਤਰਨਤਾਰਨ।
*ਅੰਮ੍ਰਿਤਸਰ ਤੇ ਤਰਨਤਾਰਨ ਦੇ ਬਲਾਕ ਵਿਕਾਸ ਅਫਸਰਾਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ / 11 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਸ਼ਿਆਮਾ ਪ੍ਰਸਾਦ ਮੁਖਰਜੀ ਰੁਅਰਬਨ ਸਕੀਮ ਬਲਾਕ ਹਰਸ਼ਾ ਛੀਨਾ ਦੇ 18 ਪਿੰਡਾਂ ਵਿਚ ਆਲਾਮਿਆਰੀ ਸਹੂਲਤਾਂ ਦੇਣ ਲਈ ਕੇਦਰ ਅਤੇ ਰਾਜ ਸਰਕਾਰ ਵਲੋ ਸਾਂਝੇ ਤੌਰ ਤੇ ਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਬਲਾਕ ਹਰਸ਼ਾ ਛੀਨਾ ਵਿਚ ਅਨੇਕਾਂ ਵਿਕਾਸ ਕਾਰਜ ਚੱਲ ਰਹੇ ਹਨ।
ਇਸ ਸਬੰਧ ਵਿਚ ਸ: ਮਨਪੀ੍ਰਤ ਸਿੰਘ ਸੰਯੁਕਤ ਵਿਕਾਸ ਕਮਿਸ਼ਨਰ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋ ਅੰਮ੍ਰਿਤਸਰ ਤੇ ਤਰਨਤਾਰਨ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਅੰਮ੍ਰਿਤਸਰ ਤੇ ਤਰਨਤਾਰਨ ਦੇ ਬਲਾਕ ਵਿਕਾਸ ਅਫਸਰਾਂ ਨਾਲ ਜ਼ਿਲਾ ਪ੍ਰੀਸਦ ਹਾਲ ਵਿਖੇ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ ਵੱਖ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨੇ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸ਼੍ਰੀ ਰਣਬੀਰ ਮੁੱਧਲ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗਬਾਨੀ ਰਿਸਰਚ ਸੈਟਰ ਪਲਾਟ ਕਲੀਨਿਕ, ਖੇਤੀਬਾੜੀ ਟੇਂਨਿਗ, ਸਿਵਲ ਡਿਸਪੈਸਰੀ ਮਹਿਲਾਵਾਲਾ ਅਤੇ ਸੈਸਰ ਕਲਾਂ ਦਾ ਵਿਕਾਸ ਕਾਰਜ ਦਾ ਕੰਮ ਪੂਰਾ ਕਰਕੇ ਸਬੰਧਤ ਵਿਭਾਗਾਂ ਨੂੰ ਬਿਲਡਿਗਾਂ ਸਮਰਪਿਤ ਕਰ ਦਿੱਤੀਆਂ ਗਈਆਂ ਹਨ ਅਤੇ ਇਸੇ ਤਰ੍ਹਾਂ ਆਡੀਟੋਰੀਅਮ -ਕਮ-ਸੈਮੀਨਾਰ ਦਾ ਕੰਮ, ਝੰਜੋਟੀ ਤੋ ਬੱਗਾਂ ਕਲਾਂ ਰੋਡ ਦਾ ਕੰਮ ਅਤੇ ਮਲਟੀਪਰਪਜ਼ ਸਪੋਰਟਸ ਕੰਪਲੈਕਸ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਸ਼੍ਰੀ ਮੁੱਧਲ ਨੇ ਦੱਸਿਆ ਕਿ ਸ਼ਿਆਮਾ ਪ੍ਰਸ਼ਾਦ ਰੁਅਰਬਨ ਸਕੀਮ ਅਧੀਨ ਚੱਲ ਰਹੇ ਸਾਰੇ ਵਿਕਾਸ ਕਾਰਜ ਪਿੰਡਾਂ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਾਹੇਂਵੰਦ ਹੋਣਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਮਨਪ੍ਰੀਤ ਸਿੰਘ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਵੱਧ ਤੋ ਵੱਧ ਜਾਬ ਕਾਰਡ ਬਣਾਏ ਜਾਣ ਤਾਂ ਜੋ ਵੱਧ ਤੋ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਹੋ ਸਕੇ। ਉਨ੍ਹਾਂ ਬਲਾਕ ਵਿਕਾਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਹਰ ਪਿੰਡ ਵਿਚ 5-5 ਕੈਟਲ, ਬਕਰੀ ਸੈਡ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮੂਹ ਬਲਾਕਾਂ ਵਿਚ ਖੇਡ ਮੈਦਾਨ ਵੀ ਤਿਆਰ ਕੀਤੇ ਜਾਣ ਤਾਂ ਜੋ ਬੱਚੇ ਖੇਡਾਂ ਪ੍ਰਤੀ ਆਕਰਸ਼ਿਤ ਹੋ ਸਕਣ। ਇਸ ਮੌਕੇ ਤਰਨਤਾਰਨ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ ਨੇ ਵੀ ਤਰਨਤਾਰਨ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ।
ਮੀਟਿੰਗ ਵਿਚ ਸ: ਗੁਰਪ੍ਰੀਤ ਸਿੰਘ ਗਿਲ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਤੋ ਇਲਾਵਾ ਅੰਮ੍ਰਿਤਸਰ ਤੇ ਤਰਨਤਾਰਨ ਦੇ ਬਲਾਕ ਵਿਕਾਸ ਅਫਸਰ ਹਾਜਰ ਸਨ।