May 19, 2024

ਜਿਲਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਵਿਦਿਆਰਥੀਆਂ ਨੂੰ ਘਰ ਬੈਠੇ ਵੀਡਿਉ ਕਾਨਫੰਰਸਿੰਗ ਰਾਹੀਂ ਕਾਊਂਸਲਿੰਗ/ਸਲਾਹ ਦਿੱਤੀ ਜਾ ਰਹੀ ਹੈ

0

*ਸੀ-ਪਾਈਟ ਦੀ ਟ੍ਰੇਨਿੰਗ ਵੀ ਆਨ ਲਾਈਨ ਪ੍ਰਾਪਤ ਕੀਤੀ ਜਾ ਸਕਦੀ ਹੈ-ਪਰਮਿੰਦਰ ਕੌਰ

ਫਰੀਦਕੋਟ / 21 ਮਈ / ਨਿਊ ਸੁਪਰ ਭਾਰਤ ਨਿਊਜ

ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ਼੍ਰੀਮਤੀ ਪਰਮਿੰਦਰ ਕੌਰ  ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਕਰੋਨਾ ਮਹਾਮਾਰੀ ਦੇ ਮੱਦੇਨਜਰ ਬੇਰੁਜ਼ਗਾਰ ਪ੍ਰਾਰਥੀਆਂ ਅਤੇ ਵਿਦਿਆਰਥੀਆਂ ਨੂੰ ਘਰ ਬੈਠੇ ਆਨਲਾਈਨ ਵੀਡਿਓ ਕਾਨਫਰੰਸਿੰਗ ਰਾਹੀਂ ਕਾਊਂਸਲਿੰਗ/ਸਲਾਹ ਦਿੱਤੀ ਜਾ ਰਹੀ ਹੈ ਜਿਸ ਤਹਿਤ ਉਨਾਂ ਨੂੰ ਸਵੈ-ਰੋਜ਼ਗਾਰ ਸਬੰਧੀ ਜਾਣਕਾਰੀ, ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਸਬੰਧੀ ਜਾਣਕਾਰੀ, ਸਕਿੱਲ ਡਿਵੈਲਪਮੈਂਟ ਕੋਰਸਾਂ ਸਬੰਧੀ ਜਾਣਕਾਰੀ ਅਤੇ ਪੀ.ਜੀ.ਆਰ.ਕਾਮ ਪੋਰਟਲ ਤੇ ਰਜਿਸਟ੍ਰੇਸ਼ਨ ਕਰਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਨੇ ਦੱਸਿਆ ਕਿ ਵੱਧ-ਤੋਂ-ਵੱਧ ਪ੍ਰਾਰਥੀ ਅਤੇ ਵਿਦਿਆਰਥੀ ਘਰ ਬੈਠੇ ਇਸ ਸੁਵਿਧਾਵਾਂ ਦਾ ਲਾਭ ਲੈਣ ਲਈ ਆਪਣਾ ਰੀਜਿਊਮ/ਸੀ.ਵੀ ਦਫ਼ਤਰ ਦੀ ਈਮੇਲ ਆਈਡੀ emp.officefaridkot0yahoo.com ਤੇ ਭੇਜਣ ਦੀ ਕਿਰਪਾਲਤਾ ਕਰਨ।

ਇਸ ਤੋਂ ਇਲਾਵਾ ਉਨਾਂ ਇਹ ਵੀ ਦੱਸਿਆ ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੈਂਪਾਂ ਵਲੋਂ ਦਿੱਤੀ ਜਾਂਦੀ ਟ੍ਰੇਨਿੰਗ ਨੂੰ ਆਨ-ਲਾਈਨ ਮਾਧਿਅਮ ਰਾਹੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੈਂਪ ਵਿੱਚ ਫਰੀਦਕੋਟ ਜਿਲੇ ਨਾਲ ਸਬੰਧਿਤ ਨੌਜਵਾਨ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ, ਜਿਲਾ ਫਿਰੋਜ਼ਪੁਰ ਤੋਂ ਪ੍ਰਾਪਤ ਕਰ ਸਕਦੇ ਹਨ। ਪੰਜਾਬ ਸਰਕਾਰ ਦਾ ਇਹ ਉਚਿਤ ਉਪਰਾਲਾ ਹੈ ਜਿਸ ਸਦਕਾ ਘਰ ਬੈਠੇ ਨੌਜਵਾਨ ਇਹ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ ਅਤੇ ਫੌਜ਼,ਪੁਲਿਸ ਅਤੇ ਪੈਰਾ ਮਿਲਟਰੀ ਸਰਵਿਸ ਆਦਿ ਵਿੱਚ ਭਰਤੀ ਹੋ ਕੇ ਆਪਣੇ ਸੁਪਨੇ ਸਕਾਰ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੌਜਵਾਨ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ, ਜਿਲਾ ਫਿਰੋਜ਼ਪੁਰ ਦੇ ਸੰਪਰਕ ਨੰਬਰਾਂ ਸ਼੍ਰੀ ਸ਼ਿਵ ਕੁਮਾਰ-9877712697 ਤੇ ਸ਼੍ਰੀ ਮਨਦੀਪ ਸਿੰਘ-7009317626  ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *