ਜਿਲਾ ਮੈਜਿਸਟਰੇਟ ਫਰੀਦਕੋਟ ਵੱਲੋਂ ਜਿਲੇ ਵਿੱਚ ਦੁਕਾਨਾਂ ਖੋਲਣ ਦਾ ਸਮਾਂ ਤਬਦੀਲ **ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੀਆਂ ਰਹਿਣਗੀਆਂ ਦੁਕਾਨਾਂ
*ਸ਼ਹਿਰੀ ਖੇਤਰਾਂ ਵਿੱਚ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਜੋਨ ਵਾਈਜ਼ ਹੀ ਖੁੱਲਣਗੀਆਂ **ਜਿਲੇ ਵਿੱਚ ਐਤਵਾਰ ਕੋਈ ਦੁਕਾਨ ਨਹੀਂ ਖੁੱਲੇਗੀ
ਫਰੀਦਕੋਟ / 15 ਮਈ / ਏਨ ਏਸ ਬੀ ਨਿਉਜ
ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ ਵੱਲੋਂ ਜਿਲੇ ਅੰਦਰ ਮਿਤੀ 23 ਮਾਰਚ 2020 ਨੂੰ ਲਗਾਏ ਕਰਫਿਊ ਦੀ ਲਗਾਤਾਰਤਾ ਵਿੱਚ ਜਿਲੇ ਅੰਦਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਹਰ ਰੋਜ਼ ਅਤੇ ਗੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਸ਼ਹਿਰਾਂ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਖੋਲਣ ਦੇ ਹੁਕਮ ਜਾਰੀ ਕੀਤੇ ਹਨ।
ਜਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨਾਂ ਦੇ ਦਫਤਰ ਹੁਕਮ ਨੰ: 421 ਮਿਤੀ 6 ਮਈ, 2020 ਰਾਹੀਂ ਜਿਲਾ ਫਰੀਦਕੋਟ ਦੀਆਂ ਸਾਰੀਆਂ ਦੁਕਾਨਾਂ ਕੈਟਾਗਰੀ ਵਾਈਜ਼ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੋਲਣ ਦੇ ਹੁਕਮ ਜਾਰੀ ਕੀਤੇ ਸਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪਾਸੋਂ ਪ੍ਰਾਪਤ ਹਦਾਇਤਾਂ ਅਨਸਾਰ ਦੁਕਾਨਾਂ ਖੋਲਣ ਦਾ ਸਮਾਂ ਹੁਣ ਸਵੇਰੇ 7 ਵਜੇ ਤੋਂ ਸਾਮ 6 ਵਜੇ ਤੱਕ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਐਤਵਾਰ ਕੋਈ ਦੁਕਾਨ ਨਹੀਂ ਖੋਲੀ ਜਾਵੇਗੀ।