ਹੁਸ਼ਿਆਰਪੁਰ / 14 ਮਈ / ਏਨ ਏਸ ਬੀ ਨਿਉਜ
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਰਫਿਊ ਦੌਰਾਨ ਛੋਟ ਦੇ ਸਮੇਂ ਨੂੰ ਵਧਾਉਂਦੇ ਹੋਏ 15 ਮਈ ਤੋਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਉਨਾਂ ਸਾਰੀਆਂ ਦੁਕਾਨਾਂ ਨੂੰ ਖੋਲਣ ਲਈ ਛੋਟ ਦੇ ਹੁਕਮ ਜਾਰੀ ਕੀਤੇ ਹਨ, ਜਿਨਾਂ ਨੂੰ ਪਿਛਲੇ ਆਦੇਸ਼ਾਂ ਵਿੱਚ ਛੋਟ ਦਿੱਤੀ ਸੀ।
ਉਨਾਂ ਕਿਹਾ ਕਿ ਇਸ ਛੋਟ ਦੌਰਾਨ ਪਿਛਲੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਬਣਾਈ ਜਾਵੇ। ਉਨਾਂ ਕਿਹਾ ਕਿ ਛੋਟ ਦੌਰਾਨ 4 ਮਈ ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ, ਜੇਕਰ ਇਸ ਸਬੰਧੀ ਉਲੰਘਣਾ ਸਾਹਮਣੇ ਆਈ ਤਾਂ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।