May 8, 2025

ਮੁੱਖ ਮੰਤਰੀ ਵੱਲੋਂ ਕੋਵਿਡ ਖ਼ਿਲਾਫ਼ ਸ਼ੁਰੂ ਕੀਤੇ ‘ਮਿਸ਼ਨ ਫਤਹਿ’ ਨੂੰ ਜ਼ਮੀਨੀ ਪੱਧਰ ਉਤੇ ਲੈ ਜਾਣ ਲਈ ਲੋਕ ਸਹਿਯੋਗ ਦੇਣ- ਵਿਧਾਇਕ ਕੁਸ਼ਲਦੀਪ ਢਿੱਲੋਂ

0

*“ਮਿਸ਼ਨ ਫ਼ਤਿਹ” ਮੁਹਿੰਮ ਦੌਰਾਨ ਵੱਖ ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਕੀਤਾ ਜਾਵੇਗਾ

ਫ਼ਰੀਦਕੋਟ / 4 ਜੂਨ / ਨਿਊ ਸੁਪਰ ਭਾਰਤ ਨਿਊਜ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ “ਮਿਸ਼ਨ ਫਤਹਿ” ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਫ਼ਰੀਦਕੋਟ ਸ. ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਜ਼ਿਲਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਤਾਂ ਕਿ ਇਸ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ । ਉਨਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ 30 ਜੂਨ ਤੱਕ ਚੱਲੇਗੀ।

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿੱਢੀ ਗਈ ਮੁਹਿੰਮ ‘ਮਿਸ਼ਨ ਫਤਹਿ’ ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।

‘ਮਿਸ਼ਨ ਫਤਹਿ’ ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਉਨਾਂ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਜ਼ਿਲਾ ਪ੍ਰਸ਼ਾਸ਼ਨ, ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ  ।  

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਗਈਆਂ ਹਨ ਜੋ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ। 

ਵਿਧਾਇਕ ਸ. ਢਿੱਲੋਂ ਨੇ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਲੋਕ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ।

Leave a Reply

Your email address will not be published. Required fields are marked *