ਮਿਸ਼ਨ ਫਤਿਹ: ਸਿਹਤ ਵਿਭਾਗ ਨੇ 123 ਹੋਰ ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ
*ਕਰੋਨਾ ਦੀ ਰੋਕਥਾਮ ਲਈ ਸਾਨੂੰ ਅਜੇ ਵੀ ਸੁਚੇਤ ਰਹਿਣਾ ਪਵੇਗਾ, ਕਰਨੀ ਹੋਵੇਗੀ ਹਦਾਇਤਾਂ ਦੀ ਪਾਲਣਾ
ਫਰੀਦਕੋਟ / 9 ਜੂਨ / ਨਿਊ ਸੁਪਰ ਭਾਰਤ ਨਿਊਜ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਲਈ ਮਿਸ਼ਨ ਫਤਿਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਸਿਹਤ ਮੰਤਰੀ ਸ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਵ ਰਾਜ ਦੀ ਯੋਗ ਅਗਵਾਈ ਹੇਠ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਉਥੇ ਹੀ ਮਿਸ਼ਨ ਫਤਿਹ ਤਹਿਤ ਕਰੋਨਾ ਪੀੜਤਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਇਲਾਜ ਲਈ ਸੈਂਪਲਿੰਗ ਤੇ ਟੈਸਟਿੰਗ ਤੇਜ਼ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਵਿਭਾਗ ਵੱਲੋਂ ਅੱਜ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ 123 ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ। ਉਨਾਂ ਦੱਸਿਆ ਕਿ ਫਰੰਟ ਲਾਈਨ ਤੇ ਸੇਵਾਵਾ ਨਿਭਾ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ, ਸਿਹਤ ਵਿਭਾਗ ਦੇ ਸਟਾਫ ਮੈਂਬਰ, ਆਸ਼ਾ ਵਰਕਰ, ਗਰਭਵਤੀ ਔਰਤਾ, ਹਾਲ ਹੀ ਵਿੱਚ ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਰਹੇ ਹਨ।
ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਵੱਖ-ਵਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਜ਼ਿਲੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ ਨਜਿੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਫੀਲਡ ਵਿੱਚ ਸੇਵਾਵਾਂ ਨਿਭਾ ਰਹੇ ਮੈਡੀਕਲ ਅਤੇ ਪੈਰਾ-ਮੈਡੀਕਲ ਨੂੰ ਹਦਾਇਤ ਕੀਤੀ ਕੇ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਉਣਾ ਯਕੀਨੀ ਬਨਾਉਣ ਤਾਂ ਜੋ ਉਹ ਘਰ ਰਹਿਕੇ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰ ਸਕਣ ਉਨਾਂ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਕੋਰੋਨਾ ਸੈਂਪਲਿੰਗ ਸਬੰਧੀ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਲਈ ਪ੍ਰਚਾਰ ਕੀਤਾ ਜਾਵੇ । ਜਿੰਨਾ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਾਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ। ਜ਼ਿਲਾ ਐਪੇਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਉਨਾਂ ਦੀਆਂ ਟੀਮਾਂ ਜ਼ਿਲੇ ਵਿੱਚ ਆਏ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਰਿਹਾ ਹੈ। ਉਨਾਂ ਸਮੂਹ ਜ਼ਿਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਅਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।