May 19, 2024

ਘਰ ਘਰ ਰੁਜਗਾਰ ਅਤੇ ਮਿਸ਼ਨ ਫਤਿਹ ਤਹਿਤ ਨੌਜਵਾਨਾਂ ਨੂੰ ਆਨ ਲਾਈਨ ਸਿਖਲਾਈ ਦਿੱਤੀ

0

*ਸਿਵਲ ਸਰਵਿਸਸ, ਬੈਕਿੰਗ, ਸਟਾਫ ਸਲੈਕਸ਼ਨ ਕਮਿਸ਼ਨ ਦੀ ਪ੍ਰੀਖਿਆ ਬਾਰੇ ਦਿੱਤੀ ਜਾਣਕਾਰੀ

ਫਰੀਦਕੋਟ / 10 ਜੂਨ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵਲੋਂ ਚਲ ਰਹੇ ਘਰ ਘਰ ਰੋਜ਼ਗਾਰ ਅਤੇ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿ)-ਕਮ-35O ਡੀ.ਬੀ.ਈ.ਈ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੇ ਦਿੱਤੇ ਗਏ ਹੁਕਮਾਂ ਅਨੁਸਾਰ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੱਕ Online Webinar ਆਯੋਜਿਤ ਕੀਤਾ ਗਿਆ ਹੈ ਜਿਸ ਦਾ ਮੁੱਖ ਉਦੇਸ਼ ਬੇਰੋਜ਼ਗਾਰ ਪੱੜੇ ਲਿਖੇ ਨੌਜਵਾਨਾਂ ਨੂੰ ਸਿਵਲ ਸਰਵਿਸ, ਬੈਂਕਿੰਗ, ਸਟਾਫ ਸਲੇਕਸ਼ਨ ਕਮਿਸ਼ਨ ਅਤੇ ਹੋਰ ਸਰਕਾਰੀ ਨੌਕਰੀਆਂ ਦੀ ਪ੍ਰੀਖਿਆਂ ਦੀ ਤਿਆਰੀ ਕਿਸ ਢੰਗ ਨਾਲ ਕੀਤੀ ਜਾਵੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨਾਂ ਨੂੰ ਮਿਸ਼ਨ ਫਤਿਹ ਤਹਿਤ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾਉਣ, ਸਮੇਂ ਸਮੇਂ ਹੱਥ ਧੋਣ ਤੇ ਸਿਹਤ ਵਿਭਾਗ ਦੀਆਂ ਐਡਵਾਈਜ਼ਰੀ ਪ੍ਰਤੀ ਵੀ ਜਾਗਰੂਕ ਕੀਤਾ ਗਿਆ।

ਡਾਇਰੈਕਟਰ ਐਜੁਸਫੇਅਰ ਸ੍ਰੀ ਨੀਪੁਨ ਸਿਆਲ ਅਤੇ ਸ੍ਰੀ ਵਿਸ਼ਾਲ ਚਾਵਲਾ, ਕਰਿਅਰ ਕਾਊਸ਼ਲਰ ਵੱਲੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਿਵਲ ਸਰਵਿਸ, ਬੈਂਕਿੰਗ, ਸਟਾਫ ਸਲੇਕਸ਼ਨ ਕਮਿਸ਼ਨ ਅਤੇ ਹੋਰ ਸਰਕਾਰੀ ਨੌਕਰੀਆਂ ਦੀ ਪ੍ਰੀਖਿਆਂ ਦੀ ਤਿਆਰੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਦੀ ਪ੍ਰੀਖਿਆਂ ਨੂੰ ਪਾਸ ਕਰਨ ਸਬੰਧੀ ਨੁਖਤੇ ਦਿੱਤੇ ਗਏ। ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ, ਫਰੀਦਕੋਟ ਸ਼੍ਰੀਮਤੀ ਪਰਮਿੰਦਰ ਕੌਰ ਵੱਲੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪ੍ਰੀਖਿਆਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਗਿਆ । ਉਨਾਂ ਵਿਦਿਆਰਥੀਆਂ ਨੂੰ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਸਮੇਂ ਸਮੇਂ ਸਿਰ ਹੱਥ ਧੋਣ, ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ । ਉਨਾਂ ਕਿਹਾ ਕਿ ਜਿਲਾ ਰੋਜ਼ਗਾਰ ਦਫ਼ਤਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੀ ਮਦਦ ਲਈ ਹੈਲਪ ਲਾਈਨ ਨੰਬਰ 9988350193 ਅਤੇ ਈਮੇਲ dbeefdkhelpline0gmail.com ਜਾਰੀ ਕੀਤਾ ਗਿਆ ਹੈ ਜੋ ਵੀ ਪ੍ਰਾਰਥੀ ਕੋਈ ਜਾਣਕਾਰੀ ਲੈਣਾ ਚਾਹੁੰਦੇ ਹਨ ਤਾਂ ਉਹ ਇਸ ਨੰਬਰ ਅਤੇ ਈਮੇਲ ਤੇ ਕੰਮ ਵਾਲੇ ਦਿਨ ਦਫ਼ਤਰੀ ਸਮੇਂ ਵਿੱਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *