June 2, 2024

ਫਰੀਦਕੋਟ ਪੁਲਿਸ ਵੱਲੋਂ ਸ਼ਰਾਬ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ- ਸਵਰਨਦੀਪ ਸਿੰਘ

0

*ਪਿਛਲੇ 1 ਹਫਤੇ ਵਿੱਚ 53 ਮੁਕੱਦਮੇ ਦਰਜ ਕਰਕੇ 44 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ **ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ, ਲਾਹਨ ਬਰਾਮਦ, 3 ਚਾਲੂ ਭੱਠੀਆਂ ਫੜੀਆ ***ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਲਈ ਸੰਪਰਕ ਨੰ: ਜਾਰੀ-ਸ਼ਤੀਸ਼ ਕੁਮਾਰ

ਫਰੀਦਕੋਟ / 07 ਅਗਸਤ / ਨਿਊ ਸੁਪਰ ਭਾਰਤ ਨਿਊਜ

ਕੋਵਿਡ 19 ਦੇ ਸੰਕਟ ਦੌਰਾਨ ਜਿਥੇ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਦੀ ਬਹਾਲੀ, ਲੋੜਵੰਦਾਂ ਦੀ ਮੱਦਦ ਅਤੇ ਹੋਰ ਲੋਕ ਸੇਵਾ ਦੇ ਕੰਮਾਂ ਵਿਚ ਲਗਾਤਾਰ ਡਿਊਟੀ ਨਿਭਾਈ ਜਾ ਰਹੀ ਹੈ ਉਥੇ ਹੀ ਇਸ ਸੰਕਟ ਕਾਲ ਦੌਰਾਨ ਵੀ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਬ ਦੇ ਗੈਰ ਕਾਨੂੰਨੀ ਧੰਦੇ ਵਿਚ ਲੱਗੇ ਲੋਕਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਇਸ ਸਬੰਧ ਵਿਚ ਫਰੀਦਕੋਟ ਪੁਲਿਸ ਵੱਲੋਂ ਐਕਸਾਈਜ ਵਿਭਾਗ ਦੇ ਸਹਿਯੋਗ ਨਾਲ ਸ਼ਰਾਬ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਿਥੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਉਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਉਨਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਾਬ , ਲਾਹਣ ਆਦਿ ਬਰਾਮਦ ਕੀਤੇ ਗਏ ਹਨ।

ਜ਼ਿਲਾ ਪੁਲਿਸ ਮੁੱਖੀ ਸ ਸਵਰਨਦੀਪ ਸਿੰਘ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਡੀ ਜੀ ਪੀ  ਪੰਜਾਬ ਸ੍ਰੀ ਦਿਨਕਰ ਗੁਪਤਾ ਦੀਆਂ ਖਾਸ ਹਦਾਇਤਾਂ ਹਨ ਕਿ ਸ਼ਰਾਬ ਤੇ ਨਸ਼ਿਆਂ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਲੋਕਾਂ, ਚਾਹੇ ਉਨਾਂ ਦੀ ਕੋਈ ਵੀ ਪਹੁੰਚ ਹੋਵੇ ਬਖਸ਼ਿਆ ਨਹੀਂ ਜਾਵੇਗਾ। ਉਨਾਂ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਹਫਤੇ ਵਿੱਚ ਹੀ ਐਕਸਾਈਜ ਵਿਭਾਗ ਦੀ ਮੱਦਦ ਨਾਲ ਨਸ਼ਿਆਂ ਦਾ ਅਤੇ ਨਜਾਇਜ਼ ਸ਼ਰਾਬ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਲੋਕਾਂ ਖਿਲਾਫ 53 ਕੇਸ ਰਜਿਸਟਰਡ ਕੀਤੇ ਹਨ ਅਤੇ ਇਸ ਸਬੰਧ ਵਿਚ 44 ਲੋਕਾਂ ਨੂੰ ਗ੍ਰਿਫਤਾਰ ਕਰਕੇ ਉਨਾਂ ਵਿਰੁੱਧ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਹਨ।

ਉਨਾਂ ਦੱਸਿਆ ਕਿ ਇਸ ਦੌਰਾਨ ਹੀ 192 ਲੀਟਰ ਤੋਂ ਵੱਧ ਨਜਾਇਜ਼ ਠੇਕੇ ਦੀ ਸ਼ਰਾਬ ਅਤੇ 245 ਲੀਟਰ ਦੇਸੀ ਸ਼ਰਾਬ ਅਤੇ 1590 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।ਇਸ ਤੋਂ ਇਲਾਵਾ ਪੁਲਿਸ ਵੱਲੋਂ ਇਸ ਹਫਤੇ ਦੌਰਾਨ 3 ਨਜਾਇਜ਼ ਭੱਠੀਆਂ ਵੀ ਫੜੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਸਾਲ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 175 ਤੋਂ ਵੱਧ ਪਰਚੇ ਕੱਟੇ ਗਏ ਹਨ।

ਐਸ ਐਸ ਪੀ ਸ ਸਵਰਨਦੀਪ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ 21 ਜੁਲਾਈ ਤੋਂ 5 ਅਗਸਤ ਤੱਕ ਸ਼ਰਾਬ ਦਾ ਨਜਾਇਜ਼ ਕਾਰੋਬਾਰ ਕਰਨ ਵਾਲੇ ਲੋਕਾਂ ਵਿਰੁੱਧ ਕੁੱਲ 59 ਕੇਸ ਦਰਜ ਕੀਤੇ ਗਏ ਅਤੇ ਇਸ ਸਬੰਧ ਵਿਚ 50 ਲੋਕਾਂ ਦੀ ਗ੍ਰਿਫਤਾਰੀ ਹੋਈ। ਉਨਾਂ ਕਿਹਾ ਕਿ ਜ਼ਿਲਾ ਪੁਲਿਸ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦਾ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਸ਼ਰਤ ਤੇ ਬਖਸ਼ਿਆ ਨਹੀਂ ਜਾਵੇਗਾ ਤੇ ਪੁਲਿਸ ਵੱਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡਣ ਵਾਲੇ ਅਜਿਹੇ ਸਮਾਜ ਵਿਰੁੱਧੀ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧ ਵਿਚ ਜ਼ਿਲਾ ਪੁਲਿਸ ਤੇ ਐਕਸਾਈਜ਼ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਨਾਂ ਨਸ਼ਾ ਤਸਕਰਾਂ, ਸਮਾਜ ਵਿਰੁੱਧੀ ਅਨਸਰਾਂ ਵਿਰੁੱਧ ਜਾਣਕਾਰੀ ਦੇਣ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਸ੍ਰੀ ਸਤੀਸ਼ ਬਾਂਸਲ ਈ ਟੀ ਓ ਫਰੀਦਕੋਟ ਨੇ ਦੱਸਿਆ ਕਿ ਨਜਾਇਜ਼ ਸਰਾਬ ਜੋ ਕਿ ਗੈਰ ਕਾਨੂੰਨੀ ਤੌਰ ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਹਿਰੀਲੇ ਪਦਾਰਥ ਪਾ ਕੇ ਤਿਆਰ ਕੀਤੀ ਜਾਂਦੀ ਹੈ। ਇਹ ਮਨੁੱਖੀ ਜੀਵਨ ਲਈ ਵੀ ਬਹੁਤ ਹੀ ਜਾਨਲੇਵਾ ਹੈ। ਅਜਿਹੀ ਘਾਤਕ ਸ਼ਰਾਬ ਨੂੰ ਕਦੇ ਮੂੰਹ ਨਾ ਲਗਾਇਆ ਜਾਵੇ। ਅਜਿਹੇ ਤਸਕਰਾਂ ਨੂੰ ਗ੍ਰਿਫਤਾਰ ਕਰਾਉਣ ਲਈ ਜ਼ਿਲਾ ਫਰੀਦਕੋਟ ਦੇ ਆਬਕਾਰੀ ਅਧਿਕਾਰੀਆਂ ਅਤੇ ਲੋਕਲ ਪੁਲਿਸ ਵੱਲੋਂ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜਿਲਾ ਵਾਸੀ ਅਜਿਹੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਜਾਣਕਾਰੀ ਦੇਣ ਲਈ ਇਨਾਂ ਮੋਬਾਇਲ ਨੰ:75270-17006 ਸਤਵਿੰਦਰ ਸਿੰਘ, ਡੀ ਐਸ ਪੀ ਫਰੀਦਕੋਟ, 9728-33877 ਸਤੀਸ਼ ਕੁਮਾਰ, ਆਬਕਾਰੀ ਅਫਸਰ ਫਰੀਦਕੋਟ, 98720-22641 ਸੁਖਚੈਨ ਸਿੰਘ (ਆਬਕਾਰੀ ਵਿਭਾਗ) ਫਰੀਦਕੋਟ ਰੇਂਜ ਅਤੇ ਪੁਲਿਸ ਕੰਟਰੋਲ ਰੂਮ ਨੰ: 75270-17100 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Leave a Reply

Your email address will not be published. Required fields are marked *