May 2, 2025

1 ਮਰੀਜ ਨੂੰ ਸਿਹਤਯਾਬ ਹੋਣ ਮਗਰੋਂ ਮਿਲੀ ਛੁੱਟੀ **ਫਰੀਦਕੋਟ ਜ਼ਿਲੇ ‘ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ **ਛੋਟੀ ਜਿਹੀ ਲਾਪਰਵਾਹੀ ਵੀ ਪੈ ਸਕਦੀ ਹੈ ਭਾਰੀ- ਸਿਵਲ ਸਰਜਨ

0

ਕੋਰੋਨਾ ਸੈਂਪਲ ਇਕੱਤਰ ਕਰਦੀ ਸਿਹਤ ਵਿਭਾਗ ਦੀ ਟੀਮ

ਫਰੀਦਕੋਟ / 07 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲੇ ਵਿੱਚ ਕੋਰੋਨਾ ਦੀ ਚੇਨ ਤੋੜਨ ਲਈ ਸਾਵਧਾਨੀਆਂ ਤੇ ਬਚਾਅ ਸਬੰਧੀ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਕੋਰੋਨਾ ਦਾ ਪ੍ਰਕੋਪ ਨਿਰੰਤਰ ਜਾਰੀ ਹੈ ਅਤੇ ਹਰ ਰੋਜ ਕੋਰੋਨਾ ਦੇ ਨਵੇਂ ਮਾਮਲੇ ਸਾਹਮਾਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਉਨਾਂ ਅਣਗਹਿਲੀ ਛੱਡਕੇ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ  ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ ਜ਼ਿਲਾ ਫਰੀਦਕੋਟ ਨਾਲ ਸਬੰਧਤ 7 ਕੇਸਾਂ ਦੀ ਕੋਰੋਨਾ ਪਾਜ਼ੀਟਿਵ ਵੱਜੋਂ ਪੁਸ਼ਟੀ ਹੋਈ ਹੈ, ਜਿੰਨਾ ਵਿੱਚ 1 ਫੋਜੀ ਜਵਾਨ ਆਰਮੀ ਕੈਂਟ ਤੋਂ, ਹਾਲ ਹੀ ਵਿੱਚ ਸਪੇਨ ਤੋਂ ਪਰਤਿਆ ਜਤਿੰਦਰ ਚੌਕ ਦਾ 27 ਸਾਲਾ ਨੌਜਵਾਨ,2 ਕੇਸ ਫਰੀਦਕੋਟ ਦੀ ਡੋਗਰ ਬਸਤੀ ਗਲੀ ਨੰਬਰ 4 ਦੇ ਵਸਨੀਕ, 1 ਵਿਅਕਤੀ ਸਹਿਬਾਜ ਨਗਰ ਨੇੜੇ ਟੀ.ਸੀ.ਪੀ-1, ਕੋਟਕਪੂਰਾ ਦੀ ਡਾ.ਹਰਪਾਲ ਸਟਰੀਟ ਦਾ 58 ਸਾਲਾ ਵਿਅਕਤੀ ਅਤੇ ਪਿੰਡ ਖੱਚੜਾਂ ਦਾ 1 ਕੋਰੋਨਾ ਪਾਜ਼ੀਟਿਵ ਸ਼ਾਮਿਲ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 16438 ਸੈਂਪਲ ਲਏ ਗਏ ਹਨ। ਜਿੰਨਾਂ ਵਿੱਚੋਂ 15577 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ, 283 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ, ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ, ਡਾ.ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 362 ਹੋ ਗਏ ਹਨ, ਜਦ ਕੇ ਐਕਟਿਵ ਕੇਸ 78 ਹਨ ਅੱਜ 1 ਮਰੀਜ਼ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਕੋਰੋਨਾ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਰੋਨਾ ਦੇ ਲੱਛਣ, ਬਚਾਅ ਅਤੇ ਸਾਵਧਾਨੀਆਂ ਸਬੰਧੀ ਅਨਊਂਸਮੈਂਟ ਕਰਵਾਈ ਜਾ ਰਹੀ ਹੈ ਅਤੇ ਜਨਤਕ ਸਥਾਨਾਂ ਤੇ ਪਰਚੇ ਤਕਸੀਮ ਅਤੇ ਜਾਗਰੂਕਤਾ ਬੋਰਡ ਵੀ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ,ਜ਼ਿਲੇ ਵਿਚ ਸਿਹਤ ਸੰਸਥਾਵਾਂ ਵਿਖੇ ਫਲੂ ਕਾਰਨਰ ਫਰੀਦਕੋਟ, ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਵਿਖੇ ਚੱਲ ਰਹੇ ਹਨ।ਕੋਈ ਵੀ ਕੋਰੋਨਾ ਦਾ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ। ਉਨਾਂ ਕੋਵਾ ਐਪ ਪੰਜਾਬ ਦੇ ਮਾਧਿਅਮ ਰਾਂਹੀ ਮਿਸ਼ਨ ਫਤਿਹ ਨਾਲ ਜੁੜਕੇ ਯੋਗਦਾਨ ਪਾਉਣ ਅਤੇ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਟੋਲ-ਫਰੀ ਨੰਬਰ 104 ਅਤੇ ਕੰਟਰੋਲ ਰੂਮ ਨੰਬਰ 01639-250947 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *