June 2, 2024

7 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਮਿਲੀ ਛੁੱਟੀ **ਫਰੀਦਕੋਟ ਜ਼ਿਲੇ ‘ਚ 18 ਹੋਰ ਕੋਰੋਨਾ ਪਾਜ਼ੀਟਿਵ ਆਏ

0

*10 ਪੁਰਸ਼,7 ਔਰਤਾਂ ਅਤੇ 1 ਬੱਚਾ ਕੋਰੋਨਾ ਦੀ ਲਪੇਟ ਵਿੱਚ ***ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੋ- ਸਿਵਲ ਸਰਜਨ

ਫਰੀਦਕੋਟ / 08 ਅਗਸਤ / ਨਿਊ ਸੁਪਰ ਭਾਰਤ ਨਿਊਜ

ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਲੋਕਾਂ ਨੂੰ ਸ਼ੱਕ ਦੂਰ ਕਰਨ ਲਈ ਬਿਨਾਂ ਕਿਸੇ ਡਰ ਤੋਂ ਕੋਰੋਨਾ ਸੈਂਪਲਿੰਗ ਕਰਵਾਉਣ ਅਤੇ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਪੁਰਜੋਰ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਫਰੀਦਕੋਟ ਜ਼ਿਲੇ ਨੂੰ ਕੋਰੋਨਾ ਮਹਾਮਾਰੀ ਤੋਂ ਮੁਕਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਕੋਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਤੇ ਬਚਾਅ ਸਬੰਧੀ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ ਹੈ ਅਤੇ ਹਰ ਦਿਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਾਣੇ ਆਉਣਾ ਖਤਰੇ ਦੀ ਘੰਟੀ ਹੈ। ਉਨਾਂ ਲਾਪਰਵਾਹੀ ਛੱਡਕੇ ਸਰਕਾਰ ਵੱਲੋਂ ਜਾਰੀ ਅਡਵਾਇਜ਼ਰੀਆਂ ਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਗੱਲ ਵੀ ਕਹੀ। ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱੱਚ ਜ਼ਿਲਾ ਫਰੀਦਕੋਟ ਨਾਲ ਸਬੰਧਤ 18 ਕੇਸਾਂ ਦੀ ਕੋਰੋਨਾ ਪਾਜ਼ੀਟਿਵ ਵੱਜੋਂ ਪੁਸ਼ਟੀ ਹੋਈ ਹੈ, ਜਿੰਨਾਂ ਵਿੱਚ ਜੈਤੋ ਨਾਲ ਸਬੰਧਤ 2 ਕੇਸ, ਕੋਟਕਪੂਰਾ ਦੇ ਰਹਿਣ ਵਾਲੇ 3 ਵਿਅਕਤੀ, ਫਰੀਦਕੋਟ ਸ਼ਹਿਰ ਦੇ 5 ਮਾਮਲੇ, ਪਿੰਡ ਰਣ ਸਿੰਘ ਵਾਲਾ ਦੇ 4 ਵਿਅਕਤੀ, ਪਿੰਡ ਢਿਲਵਾਂ ਕਲਾਂ ਦੇ 3 ਕੇਸ ਅਤੇ ਪਿੰਡ ਰੋਮਾਣਾ ਅਜੀਤ ਸਿੰਘ ਦਾ 1 ਕੇਸ ਸ਼ਾਮਿਲ ਹੈ।

ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 16723 ਸੈਂਪਲ ਲਏ ਗਏ ਹਨ।ਜਿੰਨਾਂ ਵਿੱਚੋਂ 15697 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ,432 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ, ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ, ਡਾ. ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 380 ਹੋ ਗਏ ਹਨ, ਜਦ ਕੇ ਐਕਟਿਵ ਕੇਸ 89 ਹਨ ਅੱਜ 7 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੇ ਸਪੰਰਕ ਵਿੱਚ ਆਏ ਵਿਅਕਤੀਆਂ ਅਤੇ ਪਰਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵੀ ਕੋਰੋਨਾ ਸੈਂਪਲ ਜਲਦ ਤੋਂ ਜਲਦ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।ਕੋਰੋਨਾ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਰੋਨਾ ਦੇ ਲੱਛਣ, ਬਚਾਅ ਅਤੇ ਸਾਵਧਾਨੀਆਂ ਸਬੰਧੀ ਅਨਊਂਸਮੈਂਟ ਕਰਵਾਈ ਜਾ ਰਹੀ ਹੈ ਅਤੇ ਜਨਤਕ ਸਥਾਨਾਂ ਤੇ ਪਰਚੇ ਤਕਸੀਮ ਅਤੇ ਜਾਗਰੂਕਤਾ ਬੋਰਡ ਵੀ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ, ਜ਼ਿਲੇ ਵਿਚ ਸਿਹਤ ਸੰਸਥਾਵਾਂ ਵਿਖੇ ਫਲੂ ਕਾਰਨਰ ਫਰੀਦਕੋਟ, ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਵਿਖੇ ਚੱਲ ਰਹੇ ਹਨ। ਕੋਈ ਵੀ ਕੋਰੋਨਾ ਦਾ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ। ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਟੋਲ-ਫਰੀ ਨੰਬਰ 104 ਅਤੇ ਕੰਟਰੋਲ ਰੂਮ ਨੰਬਰ 01639-250947 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਪੰਜਾਬ ਸਰਕਾਰ ਦੁਆਰਾ ਚਲਾਇਆ ਕੋਵਾ ਪੰਜਾਬ ਐਪ ਡਾਊਨਲੋਡ ਕਰਨ ਦੀ ਵੀ ਸਲਾਹ ਦਿੱਤੀ।

Leave a Reply

Your email address will not be published. Required fields are marked *