June 2, 2024

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਫੇਸਬੁੱਕ ਲਾਈਵ ਰਾਹੀਂ ਹੋਏ ਲੋਕਾਂ ਨਾਲ ਰੂ-ਬ-ਰੂ **ਫਰੀਦਕੋਟ ਜਿਲੇ ਵਿੱਚ ਅੱਜ 13 ਲੋਕਾਂ ਨੂੰ ਸਿਹਤਯਾਬ ਹੋਣ ਪਿਛੋਂ ਮਿਲੀ ਛੁੱਟੀ

0

*ਫਰੀਦਕੋਟ ਜਿਲੇ ਵਿੱਚ 32 ਨਵੇਂ ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ- ਡਿਪਟੀ ਕਮਿਸ਼ਨਰ ***ਹੁਣ ਤੱਕ 17621 ਲੋਕਾਂ ਦੀ ਸੈਪਲਿੰਗ ਕੀਤੀ ਗਈ ***ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਵਰਤਣ ਦੀ ਅਪੀਲ

ਫਰੀਦਕੋਟ / 12 ਅਗਸਤ / ਨਿਊ ਸੁਪਰ ਭਾਰਤ ਨਿਊਜ

ਰੀਦਕੋਟ ਜਿਲੇ ਵਿੱਚ ਹੁਣ ਤੱਕ 455 ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ ਜਿੰਨਾ ਵਿਚੋਂ 324 ਲੋਕ ਸਾਵਧਾਨੀਆਂ, ਹਦਾਇਤਾਂ ਦੀ ਪਾਲਣਾ ਅਤੇ ਉਪਚਾਰ ਰਾਹੀਂ ਤੰਦਰੁਸਤ ਹੋ ਚੁੱਕੇ ਹਨ। ਅੱਜ ਕੁੱਲ 13 ਲੋਕਾਂ ਨੂੰ ਸਿਹਤਯਾਬ ਹੋਣ ਪਿਛੋਂ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਅਤੇ 32 ਨਵੇਂ ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਹੁਣ ਤੱਕ 17621 ਲੋਕਾਂ ਦੀ ਸੈਪਲਿੰਗ ਕੀਤੀ ਗਈ ਹੈ ਜਦਕਿ ਜਿਲੇ ਵਿੱਚ ਹੁਣ ਕਰੋਨਾ ਦੇ 130 ਐਕਟਿਵ ਕੇਸ ਹਨ ਜਿੰਨਾ ਦਾ ਵੱਖ ਵੱਖ ਕੋਵਿਡ ਕੇਅਰ ਸੈਂਟਰ, ਆਈਸੋਲੇਸ਼ਨ ਵਾਰਡਾਂ ਵਿੱਚ ਇਲਾਜ ਚੱਲ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ. ਨੇ ਅੱਜ ਸ਼ਾਮ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿਲਾ ਵਾਸੀਆਂ ਨੂੰ ਰੂ-ਬ-ਰੂ ਹੁੰਦਿਆਂ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਕੁੱਲ ਸੈਂਪਲਿੰਗ ਵਿਚੋ 16356 ਦੇ ਨਤੀਜੇ ਨੈਗਟਿਵ ਪ੍ਰਾਪਤ ਹੋ ਚੁੱਕੇ ਹਨ ਅਤੇ 558 ਸੈਂਪਲਾਂ ਦੇ ਨਤੀਜੇ ਪੈਂਡਿੰਗ ਹਨ।

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸਾਡੇ ਦੇਸ਼ ਸਮੇਤ ਪੂਰਾ ਵਿਸ਼ਵ ਕਰੋਨਾ ਮਹਾਮਾਰੀ ਤੇ ਸੰਕਟ ਨਾਲ ਜੂਝ ਰਿਹਾ ਹੈ । ਪੰਜਾਬ ਸਰਕਾਰ ਵੱਲੋਂ ਕਰੋਨਾਂ ਦੀ ਚੇਨ ਤੋੜਨ ਅਤੇ ਇਸ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਕਰੋਨਾ ਦੇ ਪ੍ਰਕੋਪ ਅਤੇ ਇਸ ਨਾਲ ਹੋਣ ਵਾਲ਼ੀਆਂ ਮੌਤਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਵਿਚ ਕਰੋਨਾਂ ਦੀ ਜਾਂਚ ਲਈ ਫਲੂ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਇਸ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣਾ ਅਤੇ ਆਪਣੇ ਪਰਿਵਾਰ ਦਾ ਕਰੋਨਾ ਟੈਸਟ ਕਰਵਾਈਏ ਤਾਂ ਜੋ ਇਸ ਬਿਮਾਰੀ ਦਾ ਪਤਾ ਲਗਾ ਕੇ ਇਸਦਾ ਇਲਾਜ ਕੀਤਾ ਜਾ ਸਕੇ ਅਤੇ ਇਸਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ।

ਉਨਾਂ ਜ਼ਿਲਾ ਵਾਸੀਆਂ ਨੂੰ ਆਪਣੇ ਸੰਬੋਧਨ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੀ ਦੁਨੀਆ ਵਿੱਚ ਅਜੇ ਤੱਕ ਕੋਈ ਵੀ ਦਵਾਈ ਨਹੀਂ ਬਣੀ ਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਦਾ ਇਕੋ ਇਕ ਤਰੀਕਾ ਇਸ ਪ੍ਰਤੀ ਸਾਵਧਾਨੀਆਂ ਵਰਤਣਾ ਹੈ। ਇਸ ਦੇ ਨਾਲ-ਨਾਲ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣਾ ਅਤੇ 2 ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਕਰਨਾ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਬਿਨ੍ਹਾਂ ਕਿਸੇ ਲੋੜ ਤੋਂ ਘਰੋਂ ਬਾਹਰ ਨਾ ਨਿਕਲਣਾਂ ਇਸ ਬਾਰੇ ਵੀ ਧਿਆਨ ਰੱਖਣਾ ਚਾਹੀਦਾ ਹੈ। ਇਹੋ ਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਦਾ ਧਿਆਨ ਰੱਖ ਕੇ ਹੀ ਅਸੀਂ ਇਸ ਵਾਇਰਸ ਤੋਂ ਆਪਣੇ-ਆਪ ਅਤੇ ਹੋਰਨਾਂ ਨੂੰ  ਬਚਾ ਸਕਦੇ ਹਾਂ। ਜੇਕਰ ਤੁਹਾਨੂੰ ਜਾਂ ਕਿਸੇ ਪਰਿਵਾਰਿਕ ਮੈਂਬਰ ਨੂੰ ਕਰੋਨਾ ਦੇ ਲੱਛਣ ਜਿਵੇਂ ਖੰਘ, ਬੁਖਾਰ, ਜੁਕਾਮ ਜਾਂ ਸਿਰ ਦਰਦ ਆਦਿ ਨਜ਼ਰ ਆਉਂਦੇ ਹਨ ਤਾਂ ਤੁਰੰਤ ਨੇੜਲੇ ਹਸਪਤਾਲ ਜਾਂ ਮੈਡੀਕਲ ਹੈਲਪ ਲਾਈਨ ਨੰ:104 ਤੇ ਸੰਪਰਕ ਕਰੋ।

ਉਨਾਂ ਜਿਲਾ ਵਾਸੀਆਂ ਨੂੰ ਕਿਹਾ ਕਿ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਵਾਇਰਸ ਤੇ ਫਤਿਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ ਜੇਕਰ ਸਾਰਿਆਂ ਦਾ ਸਹਿਯੋਗ ਹੋਵੇਗਾ ਤਾਂ ਹੀ ਅਸੀਂ ਇਸ ਵਾਇਰਸ ਤੇ ਜਿੱਤ ਪਾ ਕੇ ਇਸ ਮਿਸ਼ਨ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨਾਂ ਜਿਲਾ ਵਾਸੀਆ ਨੂੰ ਅਪੀਲ ਕੀਤੀ  ਕਿ ਜੇਕਰ ਕਿਸੇ ਨੂੰ ਵੀ ਕੋਈ ਲੱਛਣ ਦਿਖਾਈ ਦਿੰਦਾ ਹੈ ਤਾਂ ਕੋਈ ਵੀ ਅਣਗਹਿਲੀ ਨਾ ਕਰੋ ਤੇ ਮੈਡੀਕਲ ਜਾਂਚ ਜਰੂਰ ਕਰਵਾਓ।

Leave a Reply

Your email address will not be published. Required fields are marked *