14 ਕੋਰੋਨਾ ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ **ਫਰੀਦਕੋਟ ਜ਼ਿਲੇ ਤੇ ਕੋਰੋਨਾ ਦੀ ਮਾਰ 36 ਹੋਰ ਆਏ ਪਾਜ਼ੀਟਿਵ, ਐਕਟਿਵ ਕੇਸ 152 ***250 ਸ਼ੱਕੀ ਮਰੀਜ਼ਾਂ ਦੇ ਇਕੱਤਰ ਕੀਤੇ ਕੋਰੋਨਾ ਸੈਂਪਲ

ਕੋਰੋਨਾ ਸੈਂਪਲ ਇਕੱਤਰ ਕਰਦੀ ਸਿਹਤ ਵਿਭਾਗ ਦੀ ਟੀਮ।
ਫਰੀਦਕੋਟ / 13 ਅਗਸਤ / ਨਿਊ ਸੁਪਰ ਭਾਰਤ ਨਿਊਜ
ਮਿਸ਼ਨ ਫਤਿਹ ਤਹਿਤ ਅੱਜ ਫਰੀਦਕੋਟ ਜ਼ਿਲੇ ਦੇ 14 ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਹੁੰਚ ਗਏ ਪਰ ਦੂਜੇ ਪਾਸੇ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।36 ਹੋਰ ਕੋਰਨਾ ਪਾਜ਼ੀਟਿਵ ਮਰੀਜ਼ਾਂ ਦੀ ਇੱਕੋ ਦਿਨ ਵਿੱਚ ਸਾਹਮਣੇ ਆਉਣਾ ਚਿੰਤਾਜਨਕ ਹੈ।ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਲੋਕਾਂ ਨੂੰ ਜਾਰੀ ਸਾਵਧਾਨੀਆਂ ਵਰਤਣ ਅਤੇ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲਿੰਗ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਾਰਿਆਂ ਦੇ ਸਹਿਯੋਗ ਨਾਲ ਜਲਦ ਤੋਂ ਜਲਦ ਫਰੀਦਕੋਟ ਜ਼ਿਲੇ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇ।ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ ਜ਼ਿਲਾ ਫਰੀਦਕੋਟ ਨਾਲ ਸਬੰਧਤ 36 ਕੇਸਾਂ ਦੀ ਕੋਰੋਨਾ ਪਾਜ਼ੀਟਿਵ ਵੱਜੋਂ ਪੁਸ਼ਟੀ ਹੋਈ ਹੈ,ਜਿੰਨਾਂ ਵਿੱਚ ਕੋਟਕਪੂਰਾ ਦੇ 5 ਫਰੀਦਕੋਟ ਸ਼ਹਿਰ ਨਾਲ ਸਬੰਧਤ 26 ਕੇਸ,ਪਿੰਡ ਲਾਲੇਆਣਾ ਦਾ 1 ਵਿਅਕਤੀ,ਜਿਓਣਵਾਲਾ ਦਾ 1 ,ਗੋਲੇਵਾਲਾ ਦਾ 1,ਮੱਤਾ ਦਾ 1 ਅਤੇ ਪਿੰਡ ਜਨੇਰੀਆਂ ਦਾ 1 ਕੇਸ ਸ਼ਾਮਿਲ ਹੈ।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 17906 ਸੈਂਪਲ ਲਏ ਗਏ ਹਨ।ਜਿੰਨਾਂ ਵਿੱਚੋਂ 16513 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ,664 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ, ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 491 ਹੋ ਗਏ ਹਨ, ਜਦ ਕੇ ਐਕਟਿਵ ਕੇਸ 152 ਹਨ ਅੱਜ 14 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੇ ਸਪੰਰਕ ਵਿੱਚ ਆਏ ਵਿਅਕਤੀਆਂ ਅਤੇ ਪਰਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵੀ ਕੋਰੋਨਾ ਸੈਂਪਲ ਜਲਦ ਤੋਂ ਜਲਦ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।ਜ਼ਿਲੇ ਵਿਚ ਸਿਹਤ ਸੰਸਥਾਵਾਂ ਵਿਖੇ ਫਲੂ ਕਾਰਨਰ ਫਰੀਦਕੋਟ, ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਵਿਖੇ ਚੱਲ ਰਹੇ ਹਨ।ਕੋਈ ਵੀ ਕੋਰੋਨਾ ਦਾ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ।ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਅੱਜ ਫਲੂ ਕਾਰਨਰ ਟੀਮਾਂ ਵੱਲੋਂ 250 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਗਏ ਹਨ।