ਫਰੀਦਕੋਟ / 17 ਅਗਸਤ / ਨਿਊ ਸੁਪਰ ਭਾਰਤ ਨਿਊਜ
ਕਰੋਨਾ ਮਹਾਂਮਾਰੀ ਦੀ ਦਿਨੋ ਦਿਨ ਵੱਧ ਰਹੀ ਕਰੋਪੀ ਦੇ ਚਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਕਮਿਸ਼ਨਰ ਕਮ ਜਿਲਾ ਮੈਜਿਸਟ੍ਰੇਟ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਵੱਖ ਵੱਖ ਸਮੇਂ ਤੇ ਕਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਸਬੰਧੀ ਹਦਾਇਤਾਂ ਅਤੇ ਹੁਕਮ ਜਾਰੀ ਕੀਤੇ ਗਏ ਸਨ। ਇਸ ਸਭ ਕੁਝ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਇਸ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਜਿਸ ਦੇ ਫਲਸਰੂਪ ਸਰਕਾਰੀ ਹੁਕਮਾਂ ਅਨੁਸਾਰ ਇਨਾਂ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਸਿਲਸਿਲੇ ਵਿੱਚ ਅੱਜ ਤਹਿਸੀਲ ਫਰੀਦਕੋਟ ਅਧੀਨ ਆਉਂਦੇ ਦੋ ਟਾਈਪਿਸਟਾਂ ਅਤੇ ਇਕ ਫੋਟੋ ਸਟੇਟ ਮਾਲਕ ਦਾ 500-500 ਰੁਪਏ ਦਾ ਚਾਲਾਨ ਕੱÎਟਿਆ ਗਿਆ ਹੈ। ਇਹ ਜਾਣਕਾਰੀ ਤਹਿਸੀਲਦਾਰ ਫਰੀਦਕੋਟ ਸ: ਪਰਮਜੀਤ ਸਿੰਘ ਬਰਾੜ ਨੇ ਦਿੱਤੀ।
ਉਨਾਂ ਕਿਹਾ ਕਿ ਉਨਾਂ ਨੇ ਸਮੂਹ ਟਾਈਪਿਸਟਾਂ ਅਤੇ ਉੱਥੇ ਆਉਣ ਵਾਲੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਸਬੰਧ ਵਿੱਚ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜਿਵੇਂ ਕਿ ਕੋਵਿਡ ਦੀ ਰੋਕਥਾਮ ਲਈ ਮਾਸਕ ਪਾਉਣਾ, ਘੱਟ ਤੋਂ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣਾ, ਸੈਨੇਟਾਈਜ਼ਰ ਦੀ ਵਰਤੋਂ ਕਰਨਾ ਅਤੇ ਜ਼ਿਆਦਾ ਇਕੱਠ ਨਾ ਕਰਨਾ ਆਦਿ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਉਲੰਘਣਾ ਕਰਨ ਵਾਲਿਆ ਦੇ ਚਲਾਨ ਕੱਟੇ ਜਾਣਗੇ ਅਤੇ ਇਸ ਦੀ ਸਾਰੀ ਜਿੰਮੇਵਾਰੀ ਸਬੰਧਤ ਟਾਈਪਿਸਟ, ਵਸੀਕਾ ਨਵੀਸ, ਅਸ਼ਟਾਮ ਫਰੋਸ਼ ਜਾਂ ਫੋਟੋ ਸਟੇਟ ਵਾਲਿਆਂ ਦੀ ਹੋਵੇਗੀ ਅਤੇ ਜੇਕਰ ਉਨਾਂ ਨੇ ਵਾਰ ਵਾਰ ਇਨਾਂ ਨਿਯਮਾਂ ਦੀ ਉੁਲੰਘਣਾ ਕੀਤੀ ਤਾਂ ਇਨਾਂ ਦੇ ਲਾਇਸੰਸ ਰੱਦ ਕਰਨ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਲਿਖਿਆ ਜਾਵੇਗਾ।