Site icon NewSuperBharat

ਪੰਜਾਬ ਸਰਕਾਰ ਨੇ ਕੋਵਾ ਐਪ ਵਿੱਚ ਸ਼ਾਮਿਲ ਕੀਤੀਆਂ ਨਵੀਆਂ ਸਹੂਲਤਾਂ-ਸੇਤੀਆ

*ਹੁਣ ਹਸਪਤਾਲਾਂ ਵਿੱਚ ਬੈਡਾਂ ਦੀ ਗਿਣਤੀ ਅਤੇ ਟੈਸਟ ਸੈਂਟਰਾਂ ਦੀ ਜਾਣਕਾਰੀ ਵੀ ਕੀਤੀ ‘ਕੋਵਾ ਐਪ’ ਵਿੱਚ ਸ਼ਾਮਿਲ ਕੀਤੀ **ਲੋਕ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ

ਫਰੀਦਕੋਟ / 22 ਅਗਸਤ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਜਾਣਕਾਰੀ ਤੋਂ ਅਪਡੇਟ ਕਰਵਾਉਣ, ਕਰਫਿਊ /ਲਾਕ ਡਾਊਨ ਦੌਰਾਨ ਜ਼ਰੂਰੀ ਕੰਮਾਂ ਲਈ ਆਉਣ-ਜਾਣ ਲਈ ਕਰਫਿਊ ਪਾਸ ਦੀ ਸਹੂਲਤ ਅਤੇ ਹੋਰ ਕਈ ਜ਼ਰੂਰੀ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਪੰਜਾਬ ਕੋਵਾ ਐਪ ਬਣਾਈ ਗਈ ਹੈ, ਜੋ ਕਿ ਕਰੋਨਾ ਸੰਕਟ ਸਮੇਂ ਸੂਬਾ ਵਾਸੀਆਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਜਿੱਥੇ ਸੂਬਾ ਵਾਸੀਆਂ ਨੂੰ ਪੰਜਾਬ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਪਤਾ ਚੱਲਦਾ ਹੈ, ਉਥੇ ਹੀ ਦੇਸ਼ ਵਿੱਚ ਕੋਰੋਨਾ ਸਬੰਧੀ ਹਾਲਾਤਾਂ ਬਾਰੇ ਵੀ ਜਾਣਕਾਰੀ ਹਾਸਿਲ ਹੁੰਦੀ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਹੁਣ ਇਸ ਕੋਵਾ ਐਪ ਵਿੱਚ ਕੁਝ ਹੋਰ ਮਹੱਤਵਪੂਰਣ ਸੁਵਿਧਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਕਈ ਹੋਰ ਨਵੀਆਂ ਜਾਣਕਾਰੀਆਂ ਪ੍ਰਾਪਤ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਾ ਐਪ ਵਿੱਚ ਨਵੀਂ ਜਾਣਕਾਰੀ ਦਰਜ ਕੀਤੀ ਗਈ ਹੈ ਜਿਸ ਰਾਹੀਂ ਸਾਨੂੰ ਜ਼ਿਲ੍ਹਾ ਵਾਰ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਲਈ ਬੈੱਡਾਂ ਦੀ ਸੰਖਿਆ ਦੀ ਜਾਣਕਾਰੀ ਪ੍ਰਾਪਤ ਹੋ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕਿੱਥੇ-ਕਿੱਥੇ ਅਸੀਂ ਕੋਰੋਨਾ ਟੈਸਟ ਕਰਵਾ ਸਕਦੇ ਹਾਂ ਉਸ ਸਬੰਧੀ ਜਾਣਕਾਰੀ ਵੀ ਮਿਲਦੀ ਹੈ। ਇਸ ਤੋਂ ਇਲਾਵਾ ਕੋਵਿਡ-19 ਨਾਲ ਪੀੜਤ ਲੋਕਾਂ ਦੀ ਜਾਨ ਦੀ ਰੱਖਿਆ ਲਈ ਆਪਣਾ ਪਲਾਜ਼ਮਾ ਕਿੱਥੇ ਦਾਨ ਕਰਨਾ ਹੈ, ਉਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ, ਤਾਂ ਜੋ ਕੋਵਿਡ-19 ਸਬੰਧੀ ਹਰੇਕ ਨਵੀਂ ਅਪਡੇਟ ਤੋਂ ਜਾਣੂ ਹੋ ਸਕਣ ਅਤੇ ਐਪ ਵਿੱਚ ਦਰਜ ਹੋਰ ਵਿਸ਼ੇਸ਼ ਜਾਣਕਾਰੀਆਂ ਪ੍ਰਾਪਤ ਕਰ ਸਕਣ।

Exit mobile version