June 2, 2024

ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਜਾਂਚ ਕਰਵਾਉਣ ਦੀ ਅਪੀਲ

0

*ਜਿਲੇ ਦੇ ਸਰਕਾਰੀ ਹਸਪਤਾਲਾਂ, ਸੀ.ਐਸ.ਸੀ. ਵਿੱਚ ਮੁਫਤ ਕਰੋਨਾ ਜਾਂਚ ਦੀ ਸਹੂਲਤ **ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਫਰੀਦਕੋਟ / 26 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਅਤੇ ਇਸ ਦਾ ਪਤਾ ਲਗਾਉਣ ਲਈ ਵੱਧ ਤੋਂ ਵੱਧ ਸੈਪਲਿੰਗ/ਟੈਸਟਿੰਗ ਕਰਵਾਉਣ ਤਾਂ ਜੋ ਇਸ ਦੇ ਪ੍ਰਭਾਵ ਹੇਠ ਆਏ ਲੋਕਾਂ ਦਾ ਸਮੇਂ ਸਿਰ ਇਲਾਜ ਹੋ ਸਕੇ।

ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਜਿਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲੇ ਦੇ ਸਿਵਲ ਹਸਪਤਾਲ ਫਰੀਦਕੋਟ, ਸਬ ਡਵੀਜ਼ਨ ਹਸਪਤਾਲ ਕੋਟਕਪੂਰਾ, ਸੀ.ਐਚ.ਸੀ ਸਾਦਿਕ, ਸੀ.ਐਚ.ਸੀ. ਜੈਤੋ, ਸੀ.ਐਚ.ਸੀ. ਬਾਜਾਖਾਨਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਕਰੋਨਾ ਦੀ ਜਾਂਚ ਲਈ ਬਿਲਕੁਲ ਮੁਫਤ ਸੈਪਲਿੰਗ ਲੈ ਕੇ ਟੈਸਟਿੰਗ ਕੀਤੀ ਜਾ ਰਹੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨਾ ਨੂੰ ਵੀ ਜੁਕਾਮ, ਬੁਖਾਰ, ਖੰਘ ਆਦਿ ਦੇ ਲੱਛਣ ਹੋਣ ਤਾਂ ਉਹ ਤੁਰੰਤ ਆਪਣਾ ਕਰੋਨਾ ਟੈਸਟ ਕਰਵਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੈ ਕਿ ਜਿਲੇ ਦੇ ਬਣਾਏ ਗਏ ਮਾਈਕਰੋ ਕੰਨਟੇਨਮੈਂਟ ਜੋਨ ਜਿੰਨਾ ਵਿੱਚ 5 ਜਾਂ 5 ਤੋਂ ਵੱਧ ਮਰੀਜ ਕਰੋਨਾ ਪਾਜੀਟਿਵ ਆਏ ਹਨ ਉਨਾਂ ਖੇਤਰਾਂ ਦੇ ਸਾਰੇ ਲੋਕਾਂ ਦਾ ਕਰੋਨਾ ਟੈਸਟ ਹੋਣਾ ਲਾਜ਼ਮੀ ਹੈ ਅਤੇ ਜਦੋਂ ਤੱਕ ਇਹ ਸਾਰੇ ਲੋਕ ਕਰੋਨਾ ਟੈਸਟ ਨਹੀਂ ਕਰਵਾਉਂਦੇ ਉਦੋਂ ਤੱਕ ਉਸ ਖੇਤਰ ਨੂੰ ਕੰਟਨੇਟਮੈਂਟ ਜੋਨ ਤੋਂ ਮੁਕਤ ਨਹੀਂ ਕੀਤਾ ਜਾ ਸਕਦਾ। ਜਿਲੇ ਵਿੱਚ ਕਰੋਨਾ ਦੇ ਮਰੀਜਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਤੇ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਸਰਕਾਰ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਵਰਤਣ। ਉਨਾਂ ਕਿਹਾ ਕਿ ਸਾਵਧਾਨੀਆਂ ਵਰਤਣਾ ਹੀ ਇਸ ਬਿਮਾਰੀ ਤੋਂ ਬਚਾਅ ਦਾ ਇਕੋ ਇਕ ਤਰੀਕਾ ਹੈ। ਉਨਾਂ ਇਹ ਵੀ ਅਪੀਲ ਕੀਤੀ ਕਿ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋਂ ਘੱਟ 2 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਅਪਣਾਉਣ ਜਿਸ ਨਾਲ ਸਾਡਾ ਖੁਦ ਦਾ ਅਤੇ ਦੂਜਿਆਂ ਦਾ ਬਚਾਅ ਹੋ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਕਰੋਨਾ ਪਾਜੀਟਿਵ ਆਏ ਮਰੀਜ ਡਾਕਟਰਾਂ ਦੀ ਸਲਾਹ ਅਤੇ ਪ੍ਰਸ਼ਾਸਨ ਤੋਂ ਇਜ਼ਾਜਤ ਲੈ ਕੇ ਆਪਣੇ ਘਰਾਂ ਵਿੱਚ ਵੀ ਆਈਸੋਲੇਟ ਹੋ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਵਿਚ ਕਰੋਨਾ ਪਾਜਿਟਿਵ ਦੇ 32 ਕੇਸ ਸਾਹਮਣੇ ਆਏ ਹਨ। ਫਰੀਦਕੋਟ ਜਿਲੇ ਵਿੱਚ ਅੱਜ 10 ਲੋਕਾਂ ਨੂੰ ਸਿਹਤਯਾਬ ਹੋਣ ਪਿਛੋਂ ਛੁੱਟੀ ਦਿੱਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਹੁਣ ਤੱਕ 21691 ਲੋਕਾਂ ਦੀ ਸੈਪਲਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਪੂਰੇ ਜਿਲੇ ਵਿੱਚ 907 ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ ਜਿੰਨਾ ਵਿਚੋਂ 507 ਲੋਕ ਸਾਵਧਾਨੀਆਂ, ਹਦਾਇਤਾਂ ਦੀ ਪਾਲਣਾ ਅਤੇ ਉਪਚਾਰ ਰਾਹੀਂ ਤੰਦਰੁਸਤ ਹੋ ਚੁੱਕੇ ਹਨ। ਜਦਕਿ ਜਿਲੇ ਵਿੱਚ ਹੁਣ ਕਰੋਨਾ ਦੇ 390 ਐਕਟਿਵ ਕੇਸ ਹਨ ਜਿੰਨਾ ਦਾ ਵੱਖ ਵੱਖ ਕੋਵਿਡ ਕੇਅਰ ਸੈਂਟਰ, ਆਈਸੋਲੇਸ਼ਨ ਵਾਰਡਾਂ ਵਿੱਚ ਇਲਾਜ ਚੱਲ ਰਿਹਾ ਹੈ।ਹੁਣ ਤੱਕ ਕੁੱਲ 19854 ਸੈਂਪਲਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋ ਚੁੱਕੀ ਹੈ ਅਤੇ 547 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿਚ ਲੈਵਲ-1 ਅਤੇ ਲੈਵਲ-2 ਲਈ ਇਲਾਜ ਸਹੂਲਤਾਂ ਦਾ ਪੂਰਾ ਪ੍ਰਬੰਧ ਹੈ।

Leave a Reply

Your email address will not be published. Required fields are marked *