May 3, 2025

ਅਫ਼ਵਾਹਾਂ ਫੈਲਾਉਣ ਵਾਲੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ: ਸੇਤੀਆ

0

*ਡਿਪਟੀ ਕਮਿਸ਼ਨਰ ਵੱਲੋੋਂ ਵੱਧ ਤੋੋਂ ਵੱਧ ਲੋੋਕਾਂ ਨੂੰ ਕਰੋੋਨਾ ਜਾਂਚ ਕਰਵਾਉਣ ਦੀ ਅਪੀਲ **ਫੇਸਬੁੱਕ ਰਾਹੀਂ ਹੋੋਏ ਜਿਲਾ ਵਾਸੀਆਂ ਦੇ ਰੂਬਰੂ

ਫਰੀਦਕੋੋਟ / 10 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲੇ ਦੇ ਲੋੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋੋਨਾ ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋੋਂ ਰੋੋਕਣ ਅਤੇ ਇਸ ਦਾ ਪਤਾ ਲਗਾਉਣ ਲਈ ਵੱਧ ਤੋੋਂ ਵੱਧ ਸੈਪਲਿੰਗ/ਟੈਸਟਿੰਗ ਕਰਵਾਉਣ ਤਾਂ ਜੋੋ ਇਸ ਦੇ ਪ੍ਰਭਾਵ ਹੇਠ ਆਏ ਲੋੋਕਾਂ ਦਾ ਸਮੇਂ ਸਿਰ ਇਲਾਜ ਹੋੋ ਸਕੇ।

ਬੀਤੀ ਸ਼ਾਮ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋੋਗਰਾਮ ਦੌੌਰਾਨ ਜਿਲਾ ਵਾਸੀਆਂ ਨੂੰ ਸੰਬੋੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਮਾਰੀ ਦੇ ਖਾਤਮੇ ਲਈ ਵੱਧ ਤੋਂ ਵੱਧ ਕੋਸ਼ਿਸ਼ਾਂ ਜਾਰੀ ਹਨ ਅਤੇ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਜੰਗੀ ਪੱਧਰ ਤੇ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ।   

ਉਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੋਨਾ ਦੇ ਟੈਸਟਾਂ ਅਤੇ ਕਰੋਨਾ ਮਰੀਜ਼ਾਂ ਦੇ ਇਲਾਜ ਸਬੰਧੀ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਨਾਂ ਵਿੱਚ ਇਲਾਜ ਲਈ ਦਾਖ਼ਲ ਮਰੀਜ਼ਾਂ ਦੇ ਅੰਗ ਕੱਢ ਕੇ ਵੇਚਣ ਵਰਗੀਆਂ ਸਮਾਜ ਨੂੰ ਗੁੰਮਰਾਹ ਕਰਨ ਵਾਲੀਆਂ ਅਫ਼ਵਾਹਾਂ ਵੀ ਸ਼ਾਮਲ ਹਨ। ਇਸ ਸਬੰਧੀ ਉਨ੍ਹਾਂ ਸਪਸ਼ਟ ਕਰਦਿਆਂ ਕਿਹਾ ਕਿ ਅੰਗ (ਆਰਗਨ )ਟ੍ਰਾਂਸਪਲਾਂਟੇਸ਼ਨ ਦਾ ਕੰਮ ਬਹੁਤ ਹੀ ਔਖਾ ਕੰਮ ਹੈ ਅਤੇ ਆਰਗਨ ਟ੍ਰਾਂਸਪਲਾਂਟੇਸ਼ਨ ਲਈ ਲੱਗਭਗ ਵੀਹ ਦੇ ਕਰੀਬ ਟੈਸਟ ਕੀਤੇ ਜਾਂਦੇ ਹਨ। ਜੇ ਡੋਨਰ ਟਰਾਂਸਪਲਾਂਟ ਕਰਨ ਦੇ ਕਾਬਿਲ ਹੁੰਦਾ ਹੈ ਤਾਂ ਹੀ ਇਹ ਟਰਾਂਸਪਲਾਂਟੇਸ਼ਨ ਕੀਤੀ ਜਾਂਦੀ ਹੈ ਅਤੇ ਔਰਗਨ (ਅੰਗ) ਨੂੰ ਸੰਭਾਲਣ ਲਈ ਹਸਪਤਾਲ ਦੇ ਵਿੱਚ ਸਾਰੀਆਂ ਸਹੂਲਤਾਂ ਉਪਲੱਬਧ ਹੋਣੀਆਂ ਚਾਹੀਦੀਆਂ ਹਨ ਤਾਂ ਹੀ ਇਹ ਟਰਾਂਸਪਲਾਂਟੇਸ਼ਨ ਕੀਤੀ ਜਾ ਸਕਦੀ ਹੈ। ਕਿਸੇ ਵੀ ਮਰੀਜ਼ ਦਾ ਅੰਗ ਕਿਸੇ ਵੀ ਤੰਦਰੁਸਤ ਵਿਅਕਤੀ ਦੇ ਸਰੀਰ ਵਿੱਚ ਨਹੀਂ ਪਾਇਆ ਜਾ ਸਕਦਾ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਅਜਿਹੀਆਂ ਮਨਘੜਤ ਅਫ਼ਵਾਹਾਂ ਫੈਲਾਉਣ ਵਾਲੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਅੰਦਰ 74 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸਨ। ਇਸ ਤਰ੍ਹਾਂ ਹੁਣ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 604 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 346 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਗਏ ਹਨ। ਜ਼ਿਲੇ ਵਿੱਚ 26059 ਕੋਰੋਨਾ ਸੈਂਪਲ ਇਕਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 23352 ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦ ਕੇ 448 ਰਿਪੋਰਟਾਂ ਪੈਂਡਿੰਗ ਹਨ।ਜ਼ਿਲੇ ਵਿੱਚ ਕੁੱਲ ਕੋਰੋਨਾ ਮਾਮਲੇ 1720 ਹੋ ਗਏ ਹਨ ਜਦ ਕੇ 1088 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ ਬਿਲਕੁਲ ਤੰਦਰੁਸਤ ਹਨ।    

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਪਾਜਟਿਵ ਆਉਣ ਵਾਲੇ ਮਰੀਜ਼ਾਂ ਨੂੰ ਉਨਾਂ ਦੇ ਘਰ ਵਿੱਚ ਹੀ ਇਕਾਂਤਵਾਸ ਅਤੇ ਇਲਾਜ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਗਈ ਹੈ ਤੇ ਹੁਣ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਸਕਦੇ ਹਨ। ਉਨਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਵਧਾਨੀਆਂ ਵਰਤਣਾ ਹੀ ਇਸ ਬਿਮਾਰੀ ਤੋੋਂ ਬਚਾਅ ਦਾ ਇਕੋੋ ਇਕ ਤਰੀਕਾ ਹੈ।ਜਿਸ ਵਿੱਚ ਸਮੇਂ ਸਮੇਂ ਤੇ ਹੱਥ ਧੋੋਣ, ਮਾਸਕ ਪਾ ਕੇ ਰੱਖਣ, ਘੱਟੋੋਂ ਘੱਟ 2 ਮੀਟਰ ਦੀ ਸਮਾਜਿਕ ਦੂੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਅਪਣਾਉਣ, ਜਿਸ ਨਾਲ ਸਾਡਾ ਖੁਦ ਦਾ ਅਤੇ ਦੂਜਿਆਂ ਦਾ ਬਚਾਅ ਹੋੋ ਸਕਦਾ ਹੈ।

ਉਨਾਂ ਸਮੂਹ ਜ਼ਿਲਾ ਵਾਸੀਆਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ, ਵੱਖ ਵੱਖ ਸੁਸਾਇਟੀਆਂ, ਸਭਾਵਾਂ, ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਅਸੀਂ ਇਸ ਬਿਮਾਰੀ ਤੇ ਫਤਿਹ ਹਾਸਲ ਕਰਕੇ ਰਾਜ ਦੇ ਵਿਕਾਸ ਅਤੇ ਆਮ ਜਨ ਜੀਵਨ ਨੂੰ ਮੁੜ ਲੀਹਾਂ ਤੇ ਲਿਆ ਸਕੀਏ।

Leave a Reply

Your email address will not be published. Required fields are marked *