May 26, 2024

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ **ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

0

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ

ਫਰੀਦਕੋਟ / 15 ਸਤੰਬਰ / ਨਿਊ ਸੁਪਰ ਭਾਰਤ ਨਿਊਜ     

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ WWW.PGRKAM.COM ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ WWW.PGRKAM.COM ਪੂਰੀ ਤਰਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।

ਉਨਾਂ ਅੱਗੇ ਦੱਸਿਆ ਕਿ ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ, 2020 ਤੱਕ ਵੈਬ ਪੋਰਟਲ WWW.PGRKAM.COM  ‘ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲਾ ਕਾਰੋਬਾਰ ਅਤੇ ਰੋਜ਼ਗਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਉਨਾਂ ਕਿਹਾ ਕਿ ਜ਼ਿਲਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਦੇ ਜ਼ਰੀਏ ਵੀ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ।

ਸ੍ਰੀ ਹਰਮੇਸ਼ ਕੁਮਾਰ ਜਿਲਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫਸਰ ਨੇ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ WWW.PGRKAM.COM ‘ਤੇ ਰਜਿਸਟਰਡ ਤਾਂ ਹਨ ਪਰ ਉਹਨਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨਾਂ ਉਮੀਦਵਾਰਾਂ ਲਈ ਵੈਬ ਪੋਰਟਲ ਉੱਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾਂ ਜਾਂ ਜ਼ਿਲਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ। ਉਨਾਂ ਦੱਸਿਆ ਕਿ ਕੋਵਿਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।  

Leave a Reply

Your email address will not be published. Required fields are marked *