May 18, 2024

ਹੁਣ ਤੱਕ ਫਰੀਦਕੋਟ ਦੇ 1435 ਲੋਕ ਕਰੋਨਾ ਖਿਲਾਫ ਜੰਗ ਜਿੱਤ ਕੇ ਹੋਏ ਤੰਦਰੁਸਤ- ਡਿਪਟੀ ਕਮਿਸ਼ਨਰ

0

*ਕਰੋਨਾ ਤੇ ਕਾਬੂ ਪਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਕੀਤੀ ਅਪੀਲ **ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਹਫਤਾਵਾਰੀ ਫੇਸਬੁੱਕ ਪ੍ਰੋਗਰਾਮ ਰਾਹੀਂ ਹੋਏ ਜਿਲਾ ਵਾਸੀਆਂ ਨਾਲ ਰੂਬਰੂ **ਪੰਚਾਇਤਾਂ, ਸਵੈ ਸੇਵੀ/ਧਾਰਮਿਕ ਸੰਸਥਾਵਾਂ ਤੇ ਆਮ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਦੀ ਕੀਤੀ ਪ੍ਰਸੰਸਾ

ਫਰੀਦਕੋਟ / 17 ਸੰਤਬਰ / ਨਿਊ ਸੁਪਰ ਭਾਰਤ ਨਿਊਜ

ਹੁਣ ਤੱਕ ਫਰੀਦਕੋਟ ਦੇ 1435 ਕਰੋਨਾ ਮਰੀਜਾਂ ਕਰੋਨਾ ਖਿਲਾਫ ਜੰਗ ਜਿੱਤ ਦੇ ਤੰਦਰੁਸਤ ਹੋ ਚੁੱਕੇ ਹਨ। ਜਦੋਂ ਕਿ 683 ਮਰੀਜ ਵੱਖ ਵੱਖ ਕੋਵਿਡ ਕੇਅਰ ਸੈਂਟਰਾਂ, ਆਈਸੋਲੇਸ਼ਨ ਵਾਰਡਾਂ ਅਤੇ ਆਪਣੇ ਘਰਾਂ ਵਿੱਚ ਇਕਾਂਤਵਾਸ ਹੋ ਕੇ ਕਰੋਨਾ ਤੋਂ ਬਚਾਅ ਕਰ ਰਹੇ ਹਨ। ਸਿਹਤ ਵਿਭਾਗ ਵੱਲੋਂ ਹੁਣ ਤੱਕ 28338 ਲੋਕਾਂ ਦੀ ਸੈਪਲਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਪੂਰੇ ਜਿਲੇ ਵਿੱਚ 2151 ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿਲਾ ਵਾਸੀਆਂ ਨਾਲ ਰੂ-ਬਰ-ਰੁ ਹੁੰਦਿਆਂ ਦਿੱਤੀ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਪਾਜਟਿਵ ਆਉਣ ਵਾਲੇ ਮਰੀਜ਼ਾਂ ਨੂੰ ਉਨਾਂ ਦੇ ਘਰ ਵਿੱਚ ਹੀ ਇਕਾਂਤਵਾਸ ਅਤੇ ਇਲਾਜ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਗਈ ਹੈ ਤੇ ਹੁਣ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਸਕਦੇ ਹਨ। ਉਨਾਂ ਕਰੋਨਾ ਸੰਕਟ ਦੌਰਾਨ ਜ਼ਿਲੇ ਦੇ ਸਮੂਹ ਸਰਕਾਰੀ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਪੰਚਾਇਤਾਂ ਤੇ ਆਮ ਲੋਕਾਂ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਦਿੱਤੇ ਜਾ ਰਹੇ ਉਸਾਰੂ ਯੋਗਦਾਨ ਲਈ ਵੀ ਸਮੂਹ ਜਿਲਾ ਵਾਸੀਆਂ ਤੇ ਸੰਸਥਾਵਾਂ ਦਾ ਵੀ ਧੰਨਵਾਦ ਕਰਦਿਆਂ ਉਨਾਂ ਦੇ ਕੰਮ ਦੀ ਪ੍ਰਸੰਸਾ ਕੀਤੀ।     

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਪਰਿਵਾਰਕ ਮੈਂਬਰ ਜਾਂ ਜਾਣ ਪਛਾਣ ਵਿੱਚ ਕਿਸੇ ਵਿਅਕਤੀ ਵਿਚ ਖੰਘ, ਜ਼ੁਕਾਮ ਬੁਖਾਰ ਆਦਿ ਦੇ ਲੱਛਣ ਦਿਸਣ ਤਾਂ ਤੁਰੰਤ ਇਸ ਦਾ ਨੇੜੇ ਦੇ ਫਲੂ ਕਾਰਨਾਂ ਤੋਂ ਸੈਂਪਲ ਦੇ ਕੇ ਟੈਸਟ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਸ ਤੇ ਕਾਬੂ ਪਾਇਆ ਜਾ ਸਕੇ। ਉਨਾਂ ਦੱਸਿਆ ਕਿ ਕਰੋਨਾ ਦੀ ਜਾਂਚ ਦੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰਾਂ ਦੀ ਫੀਸ ਨਹੀਂ ਲਈ ਜਾਂਦੀ ਤੇ ਇਹ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਕਰੋਨਾ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ, ਸਹਿਯੋਗ ਲਈ ਟੋਲ ਫਰੀ ਨੰ: 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *