June 18, 2024

ਪਰਾਲੀ ਪ੍ਰਬੰਧਨ ਅਤੇ ਵਾਤਾਵਰਨ ਬਚਾਉਣ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ- ਐਸ.ਡੀ.ਐਮ.

0

*ਪਰਾਲੀ ਪ੍ਰਬੰਧਨ ਲਈ ਜਿਲੇ ਦੇ ਵੱਖ ਵੱਖ ਅਧਿਕਾਰੀਆਂ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਨਾਲ ਮੀਟਿੰਗ **ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫਰੀਦਕੋਟ / 29 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜਿਲੇ ਵਿੱਚ ਪਰਾਲੀ ਪ੍ਰਬੰਧਨ, ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਤੇ ਇਸ ਤੋਂ ਇਲਾਵਾ ਕੰਬਾਇਨ ਮਾਲਕਾਂ ਨੂੰ ਕੰਬਾਇਨ ਤੇ ਸੁਪਰ ਐਸ.ਐਮ.ਐਸ. ਲਗਾਉਣ ਆਦਿ ਨੂੰ ਲਾ ਕੇ ਐਸ.ਡੀ.ਐਮ. ਫਰੀਦਕੋਟਕ ਮਿਸ ਪੂਨਮ ਸਿੰਘ ਵੱਲੋਂ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੌਕੇ ਉਨਾਂ ਹਾਜ਼ਰ ਕਿਸਾਨਾਂ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਦੇ ਵਿਚਾਰ ਵੀ ਸੁਣੇ ਅਤੇ ਉਨਾਂ ਦੇ ਹੱਲ ਲਈ ਭਰੋਸਾ ਵੀ ਦਿੱਤਾ। ਉਨਾਂ ਕਿਹਾ ਕਿ ਇਸ ਵਾਰ ਨੈਸ਼ਨਲ ਗਰੀਨ ਟ੍ਰਿਬਿਊਨਲ ਪਰਾਲੀ ਨੂੰ ਅੱਗ ਨਾ ਲਾਉਣ ਵੇਲੇ ਹੋਣ ਵਾਲੇ ਨੁਕਸਾਨਾਂ ਅਤੇ ਮਨੁੱਖਤਾ ਤੇ ਪੈਣ ਵਾਲੇ ਪ੍ਰਭਾਵ ਤੇ ਬਹੁਤ ਚਿੰਤਤ ਹੈ ਅਤੇ ਇਹ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਮਿਲਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਈਏ ਅਤੇ ਸਰਕਾਰ ਵੱਲੋਂ ਦੱਸੀਆਂ ਹਦਾਇਤਾਂ ਅਨੁਸਾਰ ਪਰਾਲੀ ਪ੍ਰਬੰਧਨ ਕਰੀਏ। ਉਨਾਂ ਕਿਸਾਨਾਂ, ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਬਾਇਨਾਂ ਤੇ ਐਸ.ਐਮ.ਐਸ ਤਕਨੀਕ ਲਗਾਉਣ ਅਤੇ ਇਸ ਤੋਂ ਇਲਾਵਾ ਸੁਪਰ ਸੀਡਰ, ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਤਾਂ ਜੋ ਝੋਨੇ ਦੀ ਰਹਿੰਦ ਖੂੰਹਦ ਜਾਂ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਾ ਪਵੇ। ਉਨਾਂ ਇਹ ਵੀ ਕਿਹਾ ਕਿ ਜਿਲਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਪਿੰਡ ਸੇਢਾ ਸਿੰਘ ਵਾਲਾ ਵਿਖੇ ਲੱਗੇ ਪਰਾਲੀ ਯੂਨਿਟ ਦੀ ਮੈਨੇਜਮੈਂਟ ਨਾਲ ਮੀਟਿੰਗ ਕਰਕੇ ਵੱਧ ਤੋਂ ਵੱਧ ਕਿਸਾਨਾਂ ਦੀਆਂ ਬੇਲਰ ਰਾਹੀਂ ਗੰਢਾਂ ਬਣਾਉਣ ਲਈ ਕਿਹਾ ਜਾਵੇਗਾ।

ਇਸ ਮੌਕੇ ਜਿਲਾ ਮੁੱਖ ਖੇਤੀਬਾੜੀ ਅਫਸਰ ਡਾ. ਹਰਨੇਕ ਸਿੰਘ ਰੋਡੇ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਚਾਰ ਵੈਨਾਂ, ਜਾਗਰੂਕਤਾ ਕੰਮਾਂ ਅਤੇ ਸੋਸ਼ਲ ਮੀਡੀਆ ਰਾਹੀਂ ਕੰਪੇਨ ਚਲਾਈ ਜਾਵੇਗੀ।ਇਸ ਮੌਕੇ ਐਸ.ਪੀ. ਸ: ਕੁਲਦੀਪ ਸਿੰਘ ਸੋਹੀ ਨੇ ਵੀ ਆਪਣੇ ਵਿਚਾਰ ਰੱਖੇ।

ਇਸ ਮੀਟਿੰਗ ਵਿੱਚ ਮੈਡਮ ਬਲਜੀਤ ਕੌਰ ਡੀ.ਡੀ.ਪੀ.ਓ., ਸ: ਬਲਕਾਰ ਸਿੰਘ ਡੀ.ਐਸ.ਪੀ. ਕੋਟਕਪੂਰਾ, ਸ: ਸਤਵਿੰਦਰ ਸਿੰਘ ਵਿਰਕ ਡੀ.ਐਸ.ਪੀ. ਫਰੀਦਕੋਟ, ਤਹਿਸੀਦਾਰ ਸ੍ਰੀ ਪਰਮਜੀਤ ਸਿੰਘ ਬਰਾੜ,  ਸੀਨੀਅਰ ਐਕਸੀਅਨ ਪੀ.ਐਸ.ਪੀ.ਸੀ.ਐਲ ਸ੍ਰੀ ਮਨਦੀਪ ਸਿੰਘ, ਭੂਮੀ ਰੱਖਿਆ ਵਿਭਾਗ ਸ੍ਰੀ ਵਿਜੇ ਕੁਮਾਰ ਡੀ.ਐਸ.ਸੀ.ਓ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਸ੍ਰੀ ਅਨੀਸ਼ ਸ਼ਰਮਾਂ ਸਮੇਤ ਵੱਖ ਵੱਖ ਅਧਿਕਾਰੀਆਂ, ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਅਤੇ ਕੰਬਾਇਨ ਮਾਲਕ ਹਾਜ਼ਰ ਸਨ।

Leave a Reply

Your email address will not be published. Required fields are marked *