ਕੱਲ ਸ਼ਾਮ ਤੱਕ ਫਰੀਦਕੋਟ ਜਿਲੇ ਦੀਆਂ ਮੰਡੀਆਂ ਵਿੱਚ ਹੋਈ 50311 ਮੀਟਰਕ ਟਨ ਦੀ ਖਰੀਦ: ਸੇਤੀਆ ****ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ ਕਿਸਾਨਾਂ ਨੂੰ ਮੰਡੀਆਂ ਵਿੱਚ ਦਾਖਲੇ ਲਈ ਹੁਣ ਤੱਕ 23665 ਪਾਸ ਜਾਰੀ

ਫਰੀਦਕੋਟ 7 ਅਕਤੂਬਰ ( ਨਿਊ ਸੁਪਰ ਭਾਰਤ ਨਿਊਜ਼)
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜਿਲ•ੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 50311 ਮੀਟਰਕ ਟਨ ਝੋਨਾ ਵੱਖ ਵੱਖ ਖਰੀਦ ਏਜੰਸੀਆਂ ਵਪਾਰੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਰਕੀਟ ਕਮੇਟੀ, ਆੜ•ਤੀ ਵੱਲੋਂ ਜਾਰੀ ਪਾਸ ਰਾਹੀਂ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨ•ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਜਿਲੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ•ਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਝੌਨੇ ਦੀ ਪਰਾਲੀ, ਰਹਿੰਦ ਖੂੰਹਦ ਨੂੰ ਬਿਲਕੁਲ ਅੱਗ ਨਾ ਲਗਾਉਣ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਬਾਕੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹ ਦੇਣ।

ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 13197 ਮੀਟ੍ਰਿਕ ਟਨ,ਮਾਰਕਫੈਡ ਨੇ 17407 ਮੀਟ੍ਰਿਕ ਟਨ, ਪਨਸਪ ਨੇ 14842 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 3746 ਮੀਟ੍ਰਿਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 1119 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 50311 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਜਿਸ ਵਿਚੋਂ 17197 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਉਨਾਂ ਕਿਹਾ ਕਿ ਲਿਫਟਿੰਗ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ।ਜਿਲਾ ਮੰਡੀ ਅਫਸਰ ਸ੍ਰੀ ਗੋਰਵ ਗਰਗ ਨੇ ਦੱਸਿਆ ਕਿ ਮੰਡੀ ਵਿੱਚ ਝੋਨੇ ਦੀ ਫਸਲ ਲਿਆਉਣ ਲਈ ਕਿਸਾਨਾਂ ਨੂੰ ਅੱਜ ਕੱਲ ਕੁੱਲ 23665 ਹਜ਼ਾਰ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਉਪਰੋਕਤ ਪਾਸ ਜਾਂ ਟੋਕਨ ਅਨੁਸਾਰ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।