May 18, 2024

ਨਸ਼ਿਆਂ ਖ਼ਿਲਾਫ਼ ਨੁੱਕੜ ਨਾਟਕ, ਪੇਟਿੰਗ ਮੁਕਾਬਲੇ ਤੇ ਹੋਰ ਗਤੀਵਿਧੀਆਂ ਕੀਤੀਆਂ ਜਾਣਗੀਆਂ-ਸੇਤੀਆ

0

ਸਬੰਧਤ ਐਸ.ਡੀ.ਐਮ ਨੋਡਲ ਅਫ਼ਸਰ ਵਜੋਂ ਕੰਮ ਰਹੇ ਹਨ

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 21 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:

  ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਨਸ਼ਾ ਮੁਕਤ ਭਾਰਤ ਤਹਿਤ ਚੱਲ ਰਹੇ ਅਭਿਆਨ ਨੂੰ ਲੈ ਕੇ ਜ਼ਿਲਾ ਫ਼ਰੀਦਕੋਟ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਰਾਂ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਜਾਗਰੂਕਤਾ ਅਭਿਆਨ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਦੀ ਹੁਣ ਤੱਕ ਦੀ ਕਾਰਵਾਈ ਦੀ ਸਮੀਖਿਆ ਕੀਤੀ ਗਈ, ਜਿਨਾਂ ਵਿਚ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼ਾਮਿਲ ਸਨ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਇਕ ਬਹੁ-ਉਦੇਸ਼ੀ ਜਾਗਰੂਕਤਾ ਮੁਹਿੰਮ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਚਾਉਣਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਜਿਥੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰ ਕੇ ਨੌਜਵਾਨ ਪੀੜੀ ਨੂੰ ਨਸ਼ੇ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਉਨਾਂ ਨੂੰ ਵੱਖ-ਵੱਖ ਤਰਾਂ ਦੇ ਰੋਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਦੇ ਕੇ ਇਨਾਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਚੱਲ ਰਹੀ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਯਕੀਨੀ ਬਣਾਉਣ।


ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ ਐਸ.ਡੀ.ਐਮਜ਼ ਨੂੰ ਇਸ ਅਭਿਆਨ ਦਾ ਨੋਡਲ ਅਫ਼ਸਰ ਵਜੋਂ ਕੰਮ ਕਰ ਰਹੇ ਹਨ ਅਤੇ ਉਹ  ਨਸ਼ਿਆਂ ਖ਼ਿਲਾਫ਼ ਸਮਾਜਸੇਵੀ ਸੰਸਥਾਵਾਂ, ਨਹਿਰੂ ਯੁਵਾ ਕੇਂਦਰ ਕਲੱਬਾਂ ਦੇ ਸਹਿਯੋਗ ਨਾਲ ਨੁੱਕੜ ਨਾਟਕ ਅਤੇ ਹੋਰ ਗਤੀਵਿਧਆਂ ਕਰਵਾਉਣ। ਉਨਾਂ ਕਿਹਾ ਕਿ ਇਸ ਅਭਿਆਨ ਦਾ ਉਦੇਸ਼ ਜਨਜਾਗਰੂਕਤਾ ਰਾਹੀਂ ਜਿੱਥੇ ਲੋਕਾਂ ਨੂੰ ਨਸ਼ੇ ਦੇ ਖਿਲਾਫ ਲਾਮਬੰਦ ਕਰਨਾ ਹੈ ਉਥੇ ਹੀ ਨਸ਼ੇ ਦੇ ਪੀੜਤਾਂ ਦਾ ਇਲਾਜ ਕਰਵਾ ਕੇ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾ ਰਿਹਾ ਹੈ ।ਉਨਾਂ ਕਿਹਾ ਕਿ ਨਸ਼ੇ ਦੇ ਪੀੜਤਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਂਦਾ ਜਾਵੇ ਅਤੇ ਜੋ ਲੋਕ ਨਸ਼ਾ ਛੱਡ ਚੁੱਕੇ ਹਨ ਉਨਾਂ ਨਾਲ ਰਾਬਤਾ ਰੱਖਿਆ ਜਾਵੇਗਾ ਕਿ ਕਿਤੇ ਉਹ ਦੁਬਾਰਾ ਗਲਤ ਸੰਗਤ ਵਿਚ ਨਾ ਪੈ ਜਾਣ। ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਨੇਕ ਕਾਰਜ਼ ਅੰਦਰ ਵੱਧ ਚੜ ਦੇ ਯੋਗਦਾਨ ਪਾਉਣ ਲਈ ਮੋਹਰੀ ਰੋਲ ਅਦਾ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਜ਼ਿਲਾ ਸਾਮਾਜਿਕ ਸੁਰੱਖਿਆ  ਮੈਡਮ ਕਿਰਤ ਪ੍ਰੀਤ ਕੋਗ਼ ਨੇ  ਦੱਸਿਆ ਕਿ ਭਾਰਤ ਦੇ 272 ਜ਼ਿਲਿਆਂ ਵਿੱਚ ਨਸ਼ਾ ਮੁਕਤ ਭਾਰਤ ਐਨੂਅਲ ਐਕਸ਼ਨ ਪਲਾਨ ਸਾਲ 2020-21 ਲਾਗੂ ਕੀਤਾ ਗਿਆ ਹੈ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਆਰ.ਟੀ.ਏ ਸ੍ਰੀ ਪਰਮਦੀਪ ਸਿੰਘ, ਐਸ.ਡੀ.ਐਮ ਜੈਤੋ ਡਾ. ਮਨਦੀਪ ਕੌਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਅਮਿਤ ਸਰੀਨ, ਐਸ.ਡੀ.ਐਮ ਫ਼ਰੀਦਕੋਟ ਮੈਡਮ ਪੂਨਮ ਸਿੰਘ, ਜ਼ਿਲਾ ਮਾਲ ਅਫ਼ਸਰ ਸ੍ਰੀ ਅਵਤਾਰ ਸਿੰਘ ਮੱਕੜ, ਤਹਿਸੀਲਦਾਰ ਸ੍ਰੀ ਪਰਮਜੀਤ ਸਿੰਘ ਬਰਾੜ, ਡਾ. ਪੁਸ਼ਪਿੰਦਰ ਸਿੰਘ ਕੂਕਾ, ਮੈਡੀਕਲ ਅਫ਼ਸਰ ਡਾ. ਰਣਜੀਤ ਕੌਰ, ਡਾ. ਅਮਨਦੀਪ ਕੇਸ਼ਵ, ੋਸਮਾਜਸੇਵੀ ਪ੍ਰਵੀਨ ਕਾਲਾ ਪੁਲਿਸ ਅਧਿਕਾਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਜ਼ਿਲਾਅਧਿਕਾਰੀ ਵੀ ਹਾਜ਼ਰ ਸਨ। 

Leave a Reply

Your email address will not be published. Required fields are marked *