*ਹੁਣ ਤੱਕ 115 ਲੋਕ ਤੰਦਰੁਸਤ ਹੋਏ **ਫਰੀਦਕੋਟ ਜਿਲੇ ਵਿੱਚ ਐਕਟਿਵ ਕਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 41 ਹੋਈ **ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਫਰੀਦਕੋਟ / 13 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਦੇ ਵਿੱਚ ਦਿਨੋ ਦਿਨ ਵਧਣ ਦੇ ਸੰਕੇਤ ਆ ਰਹੇ ਹਨ। ਅੱਜ ਆਏ ਨਤੀਜਿਆਂ ਵਿਚੋਂ 4 ਪਾਜੀਟਿਵ ਆਏ ਹਨ। ਇਸ ਤਰਾਂ ਜਿਲੇ ਵਿੱਚ 41 ਐਕਟਿਵ ਕੇਸ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਪਾਜੀਟਿਵ ਆਏ ਮਰੀਜਾਂ ਨੂੰ ਕਰੋਨਾ ਮਹਾਂਮਾਰੀ ਕਿਸ ਤਰਾਂ ਹੋਈ ਇਸ ਦਾ ਪਤਾ ਨਹੀਂ ਲਗਾਇਆ ਜਾ ਸਕਿਆ। ਉਨਾਂ ਕਿਹਾ ਕਿ ਇਸ ਤੋਂ ਇਹ ਲੱਗਦਾ ਹੈ ਕਿ ਇਹ ਕੇਸ ਹੋਰ ਵੀ ਵੱਧ ਸਕਦੇ ਹਨ। ਉਨਾਂ ਲੋਕਾਂ ਨੂੰ ਕਿਹਾ ਕਿ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਸਮੇਂ ਸਮੇਂ ਤੇ ਹੱਥ ਧੋਣ ਅਤੇ ਭੀੜ ਵਾਲੇ ਸਥਾਨਾਂ ਤੇ ਨਾ ਜਾਣ, ਬਿਨਾ ਜ਼ਰੂਰਤ ਤੋਂ ਘਰ ਤੋਂ ਬਾਹਰ ਨਾ ਨਿਕਲਣ। ਉਨਾਂ ਕਿਹਾ ਕਿ ਜੇਕਰ ਕਿਸੇ ਜ਼ਰੂਰੀ ਕੰਮ ਕਾਰਨ ਕੋਈ ਬਾਹਰ ਵੀ ਜਾਂਦਾ ਹੈ ਤਾਂ ਉਹ ਸਮੇਂ ਸਮੇਂ ਬਾਅਦ ਆਪਣੇ ਹੱਥ ਧੋਣ। ਉਨਾਂ ਕਿਹਾ ਕਿ ਇਨਾਂ ਸਾਵਧਾਨੀਆਂ ਦੀ ਵਰਤੋਂ ਕਰਕੇ ਹੀ ਅਸੀਂ ਕਰੋਨਾ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਉਨਾਂ ਕਿਹਾ ਕਿ ਪਾਜ਼ੀਟਿਵ ਆਏ ਕੇਸ ਦੇ ਸੰਪਰਕ ਵਿੱਚ ਆਏ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।ਉਨਾਂ ਅਫਵਾਹਾਂ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਕੋਵਾ ਪੰਜਾਬ ਐਪ ਡਾਉਨਲੋਡ ਕਰਨ ਦੀ ਅਪੀਲ ਵੀ ਕੀਤੀ।