ਐਸ.ਡੀ.ਐਮ. ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
*ਹੁਣ ਤੱਕ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ **ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ
ਫਰੀਦਕੋਟ / 15 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਐਸ.ਡੀ.ਐਮ. ਮਿਸ ਪੂਨਮ ਸਿੰਘ ਵੱਲੋਂ ਅੱਜ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਤੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ, ਸੈਪਲਿੰਗ, ਟੈਸਟਿੰਗ, ਕੋਵਾ ਐਪ ਡਾਊਨਲੋਡ ਕਰਨ, ਦੂਜੇ ਰਾਜਾਂ/ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਰਜਿਸਟ੍ਰੇਸ਼ਨ, ਉਨਾਂ ਨੂੰ ਇਕਾਂਤਵਾਸ ਕਰਨ, ਟੈਸਟਿੰਗ ਕਰਨ ਆਦਿ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।

ਮਿਸ ਪੂਨਮ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਟੀਮ ਵਜੋਂ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੰਮ ਕਰਨ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਾਮੁਰਾਤ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਹਰ ਸਮੇਂ ਮਾਸਕ ਪਾਉਣਾ, ਸਮੇਂ ਸਮੇਂ ਤੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਤਾਂ ਜੋ ਇਸ ਤੇ ਫਤਿਹ ਪ੍ਰਾਪਤ ਕੀਤੀ ਜਾ ਸਕੇ।

ਇਸ ਮੀਟਿੰਗ ਵਿੱਚ ਡਾ. ਰੋਹਿਨੀ ਡੀ.ਐਮ.ਸੀ., ਡਾ. ਬਿਕਰਮਜੀਤ ਸਿੰਘ ਜਿਲਾ ਨੋਡਲ ਅਫਸਰ ਕੋਵਿਡ-19, ਡਾ. ਅਮਨਦੀਪ ਕੇਸ਼, ਸ੍ਰੀ ਅਵਤਾਰ ਚੰਦ ਡੀ.ਐਸ.ਪੀ., ਸ੍ਰੀ ਗੁਰਪ੍ਰੀਤ ਸਿੰਘ ਜਿਲਾ ਇੰਚਾਰਜ ਸੇਵਾ ਕੇਂਦਰ, ਡੀ.ਆਈ.ਓ. ਸ੍ਰੀ ਅਨਿਲ ਕਟਿਆਰ, ਸ੍ਰੀ ਮਹਿੰਦਰਪਾਲ ਸਿੰਘ ਹਾਜ਼ਰ ਸਨ।