May 25, 2024

ਸ੍ਰੀ ਅਨੰਦਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਕਰਵਾ ਕੇ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ-ਹਰਜੋਤ ਸਿੰਘ ਬੈਂਸ ***ਮਹਾਰਾਜਾ ਰਣਜੀਤ ਸਿੰਘ ਦੇ ਪੰਜਾਬ ਦਾ ਮੁੜ ਨਿਰਮਾਣ ਕਰਨ ਵਿਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ-ਵਿਧਾਇਕ

0


ਗੈਰ ਕਾਨੂੰਨੀ ਖਨਨ ਤੁਰੰਤ ਪ੍ਰਭਾਵ ਤੋਂ ਬੰਦ ਹੋਵੇਗਾ
ਮਗਨਰੇਗਾ ਦਾ ਕੋਈ ਵੀ ਮੁਲਾਜਮ ਕਿਸੇ ਵੀ ਅਧਿਕਾਰੀ/ਰਸੂਖਦਾਰ ਦੇ ਨਿੱਜੀ ਕੰਮ ਨਹੀ ਕਰੇਗਾ
ਸਰਕਾਰੀ ਦਫਤਰਾਂ ਵਿਚ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਹੀ ਲੱਗਣਗੀਆਂ
ਵਿਕਾਸ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦਾ ਮਿਆਰ ਹੋਰ ਉੱਤਮ ਕਰਾਂਗੇ.
ਸ੍ਰੀ ਅਨੰਦਪੁਰ ਸਾਹਿਬ 14 ਮਾਰਚ/ ਰਾਜਨ ਚੱਬਾ
ਹਲਕੇ ਵਿਚ ਗੈਰ ਕਾਨੂੰਨੀ ਖਨਨ ਤੁਰੰਤ ਪ੍ਰਭਾਵ ਤੋ ਬੰਦ ਕਰਵਾ ਦਿੱਤਾ ਹੈ। ਮਗਨਰੇਗਾ ਦੇ ਕਾਮੇ ਕਿਸੇ ਵੀ ਰਸੂਖਦਾਰ ਜਾਂ ਅਧਿਕਾਰੀ ਦੇ ਨਿੱਜੀ ਕੰਮ ਨਹੀ ਕਰਨਗੇ।
ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਸ.ਹਰਜੋਤ ਸਿੰਘ ਬੈਂਸ ਨੇ ਅੱਜ ਸਥਾਨਕ ਪਾਵਰ ਕਾਮ ਗੈਸਟ ਹਾਊਸ ਵਿਚ ਮੀਡੀਆ ਨਾਲ ਵਿਸ਼ੇਸ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਮੁੜ ਬਣਾਉਣ ਲਈ ਵੱਡੇ ਸੁਧਾਰ ਕੀਤੇ ਜਾਣਗੇ। ਸਰਕਾਰੀ ਦਫਤਰਾਂ ਵਿਚ ਸ਼ਹੀਦ ਏ ਆਜਮ ਸ.ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਪਹਿਲੇ ਨੰਬਰ ਦਾ ਹਲਕਾ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ, ਇਲਾਕੇ ਦੀਆ ਚਿਰਾ ਤੋ ਲਟਕਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ, ਲੋਕਾਂ ਨੂੰ ਬਿਹਤਰ ਪ੍ਰਸਾਸ਼ਕੀ ਢਾਂਚਾ ਉਪਲੱਬਧ ਜਾਵੇਗਾ।
ਸ.ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸੜਕਾਂ ਦੀ ਮੁਰੰਮਤ, ਸਿਹਤ ਸਹੂਲਤਾ ਵਿਚ ਸੁਧਾਰ, ਸਿੱਖਿਆ ਵਰਗੇ ਬੁਨਿਆਦੀ ਢਾਂਚੇ ਦੀ ਮਜਬੂਤੀ, ਨਿਰਵਿਘਨ ਬਿਜਲੀ ਸਪਲਾਈ ਅਤੇ ਲੋਕਾਂ ਦੀ ਸਹੂਲਤ ਲਈ ਹੋਰ ਕੰਮ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ.ਭਗਵੰਤ ਸਿੰਘ ਮਾਨ ਤੇ ਭਰੋਸਾ ਪ੍ਰਗਟ ਕੀਤਾ ਹੈ, ਇਸ ਹਲਕੇ ਵਿਚ ਲਗਭਗ 58 ਪ੍ਰਤੀਸ਼ਤ ਵੋਟਾਂ ਦੇ ਕੇ ਇੱਕ ਮਿਸਾਲੀ ਜਿੱਤ ਦਵਾਈ ਹੈ, ਜਿਸ ਦੇ ਲਈ ਉਹ ਹਲਕੇ ਦੇ ਹਰ ਵੋਟਰ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਸਾਂ ਉਤੇ ਪੂਰਾ ਉਤਰਨ ਲਈ 20 ਘੰਟੇ ਕੰਮ ਕਰਾਂਗੇ ਤੇ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਵਾਗੇ। ਉਨ੍ਹਾਂ ਨੇ ਕਿਹਾ ਕਿ ਪ੍ਰੈਸ/ਮੀਡੀਆਂ ਲੋਕਾਂ ਦੀਆਂ ਮੁਸ਼ਕਿਲਾਂ ਸਾਡੇ ਤੱਕ ਪਹੁੰਚਾਉਣ ਦਾ ਇੱਕ ਢੁਕਵਾ ਤੇ ਬਿਹਤਰੀਨ ਜਰੀਆਂ ਹੈ, ਇਸ ਲਈ ਪ੍ਰੈਸ ਦਾ ਸਹਿਯੋਗ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਹਿੱਤ ਵਿਚ ਚੰਗੇ ਫੈਸਲੇ ਲਏ ਜਾਣਗੇ ਤੇ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *