May 18, 2024

ਪੜੇ ਲਿਖੇ ਨੌਜਵਾਨਾਂ ਨੂੰ ਘਰ ਬੈਠੇ ਆਨਲਾਈਨ ਰਜਿਸਟਰੇਸ਼ਨ ਕਰਨ ਦੀ ਅਪੀਲ

0

ਹੁਸ਼ਿਆਰਪੁਰ / 27 ਅਪ੍ਰੈਲ / ਏਨ ਏਸ ਬੀ ਨਿਉਜ 

ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਖੋਲੇ ਗਏ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਸਹਾਈ ਸਿੱਧ ਹੋ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਦੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ PGRKAM ਪੋਰਟਲ http://www.pgrkam.com ‘ਤੇ ਆਨ ਲਾਈਨ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ, ਜਿਸ ਤਹਿਤ ਪੜੇ ਲਿਖੇ ਨੌਜਵਾਨ ਘਰ ਬੈਠੇ ਵੈਬ ਸਾਈਟ ‘ਤੇ ਜਾ ਕੇ ਆਨ ਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ। ਉਨਾਂ ਦੱਸਿਆ ਕਿ ਰਜਿਸਟਰਡ ਉਮੀਦਵਾਰਾਂ ਦੀ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਟੈਲੀਫੋਨ / ਵੀਡੀਓ ਕਾਨਫਰੰਸ ਰਾਹੀਂ ਕਾਊਂਸਲਿੰਗ ਕੀਤੀ ਜਾ ਰਹੀ ਹੈ।

ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਕਰਮ ਚੰਦ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਾਊਂਸਲਰ ਦੇ ਮੋਬਾਇਲ ਨੰ: 81466-22501 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜ਼ਿਲੇ ਦੇ ਪੜੇ ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪੋਰਟਲ ‘ਤੇ ਰਜਿਸਟਰੇਸ਼ਨ ਕਰਕੇ ਇਸ ਦਾ ਲਾਭ ਲੈਣ ਅਤੇ ਨਵੀਂਆਂ ਅਸਾਮੀਆਂ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬਣਾਏ ਗਏ ਫੇਸਬੁੱਕ ਪੇਜ ਦੇ ਲਿੰਕ https://www.facebook.com/employmentexchangehoshiapur/ ‘ਤੇ ਜਾ ਕੇ ਪੇਜ ਨੂੰ ਲਾਈਕ ਅਤੇ ਫੋਲੋ ਕੀਤਾ ਜਾਵੇ।

Leave a Reply

Your email address will not be published. Required fields are marked *