May 19, 2024

ਟਾਂਡਾ ’ਚ ਪਲੇਸਮੈਂਟ ਕੈਂਪ ਲਗਾ ਕੇ 23 ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ

0

ਹੁਸ਼ਿਆਰਪੁਰ / 31 ਜੁਲਾਈ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ਸਾਰੇ 10 ਬਲਾਕਾਂ ਵਿੱਚ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੜੀ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਭਾਗ ਵਲੋਂ ਅੱਜ ਟਾਂਡਾ ਵਿੱਚ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 41 ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਲਈ ਆਏ ਜਿਨ੍ਹਾਂ ਵਿਚੋਂ 23 ਨੌਜਵਾਨਾਂ ਨੂੰ ਐਸ.ਆਈ.ਐਸ. ਸਕਿਊਰਿਟੀ ਕੰਪਨੀ ਵਲੋਂ ਚੁੱਣ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਮੁਕੇਰੀਆਂ ਅਤੇ ਦਸੂਹਾ ਵਿੱਚ ਵੀ ਪਲੇਸਮੈਂਟ ਕੈਂਪ ਲਗਾਇਆ ਗਿਆ ਸੀ, ਜਿਥੇ ¬ਕ੍ਰਮਵਾਰ 67 ਅਤੇ 90 ਨੌਜਵਾਨਾਂ ਨੂੰ ਚੁੱਣਿਆ ਗਿਆ ਸੀ।

ਡਿਪਟੀ ਕਮਿਸ਼ਨਰ ਨੇ ਚੁੱਣੇ ਗਏ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮਨ ਲਗਾ ਕੇ ਆਪਣੀ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 24 ਤੋਂ 30 ਸਤੰਬਰ ਨੂੰ ਵੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਜ਼ਿਲ੍ਹੇ ਦੇ 2 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਕਰਮ ਚੰਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਬਿਊਰੋ ਵਲੋਂ ਪਲੇਸਮੈਂਟ ਕੈਂਪ ਅਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਊਰੋ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਪਲੇਸਮੈਂਟ ਅਫ਼ਸਰ ਸ਼੍ਰੀ ਮੰਗੇਸ਼ ਸੂਦ ਅਤੇ ਕੈਰੀਅਰ ਕੌਂਸਲ ਸ਼੍ਰੀ ਅਦਿੱਤਿਆ ਰਾਣਾ ਨੇ ਵੀ ਵਿਸ਼ੇਸ਼ ਯੋਗਦਾਨ ਦਿੱਤਾ ਹੈ।

Leave a Reply

Your email address will not be published. Required fields are marked *