June 2, 2024

ਕੋਵਿਡ-19; ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਦੇ ਢੰਗ ਨਾਲ ਘਰਾਂ ’ਚ ਹੀ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਣ ਦੀ ਕੀਤੀ ਅਪੀਲ

0

*ਕਿਹਾ, ਲੋਕ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਮੰਦਿਰਾਂ ’ਚ ਕਰ ਸਕਦੇ ਹਨ ਪੂਜਾ ਪਾਠ **ਜਨਮ ਅਸ਼ਟਮੀ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸ਼ੋਭਾ ਯਾਤਰਾ ਅਤੇ ਧਾਰਮਿਕ ਪ੍ਰੋਗਰਾਮ ਦੀ ਨਹੀਂ ਹੋਵੇਵੀ ਇਜਾਜ਼ਤ

ਹੁਸ਼ਿਆਰਪੁਰ / 10 ਅਗਸਤ / ਨਿਊ ਸੁਪਰ ਭਾਰਤ ਨਿਊਜ

ਕੋਵਿਡ-19 ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਜਨਮ ਅਸ਼ਟਮੀ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਦੇ ਢੰਗ ਨਾਲ ਹੀ ਆਪਣੇ ਘਰਾਂ ਵਿੱਚ ਹੀ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਣ ਅਤੇ ਪੂਜਾ ਪਾਠ ਕਰਨ। ਉਨ੍ਹਾਂ ਕਿਹਾ ਕਿ ਮੰਦਿਰਾਂ ਵਿੱਚ ਪੂਜਾ ਪਾਠ ਲਈ ਲੋਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਸਬੰਧੀ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਦਿਰਾਂ ਵਿੱਚ ਵੀ ਹਦਾਇਤਾਂ ਮੁਤਾਬਕ ਇਕ ਬਾਰ ਵਿੱਚ 20 ਤੋਂ ਵੱਧ ਲੋਕ ਇਕੱਠੇ ਨਾ  ਹੋਣ ਅਤੇ ਇਕ ਦੂਜੇ ਤੋਂ ਬਣਦੀ ਦੂਰੀ ਰੱਖਣ।

ਡਿਪਟੀ ਕਮਿਸ਼ਨਰ ਨੇ ਮੰਦਿਰਾਂ ਦੇ ਪੁਜਾਰੀਆਂ ਅਤੇ ਮੰਦਿਰ ਪ੍ਰਬੰਧਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਉਹ ਸਹਿਯੋਗ ਕਰਦੇ ਹੋਏ ਮੰਦਿਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਵਾਉਣ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਸ਼ੋਭਾ ਯਾਤਰਾ ਅਤੇ ਧਾਰਮਿਕ ਪ੍ਰੋਗਰਾਮ ਦੀ ਆਗਿਆ ਨਹੀਂ ਦਿੱਤੀ ਗਈ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸਬ-ਡਵੀਜਨਾਂ ਵਿੱਚ ਜਨਮ ਅਸ਼ਟਮੀ ਦੇ ਦਿਨ ਸੁਚਾਰੂ ਵਿਵਸਥਾ ਬਣਾਏ ਰੱਖਣ ਅਤੇ ਜ਼ਰੂਰਤ ਦੇ ਮੁਤਾਬਕ ਮੰਦਿਰਾਂ ਬਾਹਰ ਸੁਰੱਖਿਆ ਵਿਵਸਥਾ ਵੀ ਯਕੀਨੀ ਬਣਾਈ ਜਾਵੇ।

Leave a Reply

Your email address will not be published. Required fields are marked *