June 2, 2024

ਬੇਹਤਰੀਨ ਸੇਵਾਵਾਂ ਦੇਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਟੀਮ ਨੂੰ ਕੀਤਾ ਸਨਮਾਨਿਤ

0

*ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਤੇ ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ ਨੂੰ ਦਿੱਤੇ ਸ਼ਲਾਘਾ ਪੱਤਰ

ਹੁਸ਼ਿਆਰਪੁਰ / 20 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਟੀਮ ਨੂੰ ਸ਼ਾਨਦਾਰ ਸੇਵਾਵਾਂ ਦੇਣ ਲਈ ਅੱਜ ਸਨਮਾਨਿਤ ਕੀਤਾ। ਜ਼ਿਲ੍ਹਾ ਰੋਜ਼ਗਾਰ ਉਤਪਾਦਨ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਤੇ ਕੈਰੀਅਰ ਕਾਊਂਸਰ ਅਦਿੱਤਿਆ ਰਾਣਾ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸ਼ਲਾਘਾ ਪੱਤਰ ਦਿੱਤੇ ਗਏ।

ਅਧਿਕਾਰੀਆਂ ਨੂੰ ਸਨਮਾਨਿਤ ਕਰਨ ਵੇਲੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦੀ ਮਿਹਨਤ ਸਦਕਾ ਜ਼ਿਲ੍ਹੇ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ‘ਸਕਸ਼ਮ ਨਾਰੀ-ਵਿਕਸਿਤ ਸਮਾਜ’ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਤਹਿਤ ਇਸ ਪ੍ਰੋਜੈਕਟ ਦੇ ਮਾਧਿਅਮ ਰਾਹੀਂ ਜ਼ਿਲ੍ਹੇ ਦੀਆਂ 40 ਔਰਤਾਂ ਨੂੰ ਸਵੈ ਰੋਜ਼ਗਾਰ ਦੇਣ ਅਤੇ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਈ-ਰਿਕਸ਼ਾ ਪ੍ਰਦਾਨ ਕੀਤੇ ਗਏ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਵੀ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੀ ਟੀਮ ਨੂੰ ਵਧਾਈ ਦਿੱਤੀ।

ਅਪਨੀਤ ਰਿਆਤ ਨੇ ਕਿਹਾ ਕਿ ਇਸ ਪੂਰੇ ਪ੍ਰੋਜੈਕਟ ਨੂੰ ਅਮਲ ਵਿੱਚ ਲਿਆਉਣ ਲਈ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਡਟਕੇ ਮਿਹਨਤ ਕੀਤੀ ਅਤੇ ਕੋਵਿਡ-19 ਦੀਆਂ ਪਾਬੰਦੀਆਂ ਦੌਰਾਨ ਵੀ ਬੇਰੋਜ਼ਗਾਰਾਂ ਨੂੰ ਵੀ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹੀ।

Leave a Reply

Your email address will not be published. Required fields are marked *